Harjot Singh Bains News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਲੈ ਕੇ  ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਆਖਿਆ ਹੈ ਕਿ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਅਪ੍ਰੈਲ ਦੇ ਅੰਤ ਤਕ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।


ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ


ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇੱਕ ਹੋਰ ਪਹਿਲ ਕਦਮੀ ਕਰਨ ਜਾ ਰਹੀ ਹੈ। ਅਕੈਡਮਿਕ ਕਿਤਾਬਾਂ ਤੋਂ ਬਾਅਦ ਹੁਣ ਸਕੂਲ ਵਰਦੀਆਂ ਦੀ ਵਾਰੀ ਹੈ। 


ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਕੂਲੀ ਵਰਦੀ ਅਪ੍ਰੈਲ ਦੇ ਅੰਤ ਤੱਕ ਉਪਲੱਬਧ ਹੋਵੇਗੀ, ਜੋ ਪਿਛਲੀਆਂ ਸਰਕਾਰਾਂ ਵਿੱਚ ਨਵੰਬਰ/ਦਸੰਬਰ ਤੱਕ ਵੀ ਨਹੀਂ ਸੀ ਹੁੰਦੀ। ਉਨ੍ਹਾਂ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਵਧੀਆ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 


ਈਦ-ਉਲ-ਫ਼ਿਤਰ ਦੇ ਮੁਬਾਰਕ


ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵਿੱਟਰ ਉੱਤੇ ਦੇਸ਼ਵਾਸੀਆਂ ਨੂੰ ਈਦ ਦੀਆਂ ਵਧਾਈਆਂ ਦਿੰਦੇ ਹੋਏ ਟਵੀਟ ਕੀਤਾ ਸੀ। ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ- 'ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਆਪ ਸਾਰਿਆਂ ਨੂੰ ਈਦ-ਉਲ-ਫ਼ਿਤਰ ਦੇ ਮੁਬਾਰਕ ਅਵਸਰ ‘ਤੇ ਲੱਖ ਲੱਖ ਵਧਾਈਆਂ '।


ਮਾਨ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ


ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹਾਲ ਵਿੱਚ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਗਿਆ ਸੀ। ਪੰਜਾਬ ਤੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਲੈ ਕੇ 2 ਵਜੇ ਤੱਕ ਖੁੱਲ੍ਹਣਗੇ। ਪੰਜਾਬ ਸਰਕਾਰ ਵੱਲੋਂ ਗਰਮੀ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਵੱਡਾ ਫੈਸਲਾ ਲਿਆ ਗਿਆ ਹੈ।


 




ਹੋਰ ਪੜ੍ਹੋ : PM ਮੋਦੀ, CM ਮਾਨ ਸਮੇਤ ਸਾਰੇ ਨੇਤਾਵਾਂ ਨੇ ਈਦ ਤੇ ਅਕਸ਼ੈ ਤ੍ਰਿਤੀਆ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ, ਕਿਹਾ- ਤਿਉਹਾਰ ਨੂੰ ਇਕਸੁਰਤਾ ਦੀ ਭਾਵਨਾ ਨਾਲ ਮਨਾਓ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।