Chandigarh News : ਭਾਰੀ ਮੀਂਹ ਕਾਰਨ ਕਈ ਸੂਬੇ ਪਾਣੀ ਵਿੱਚ ਡੁੱਬ ਗਏ ਹਨ। ਕਈ ਰਾਜਾਂ ਵਿੱਚ ਹੜ੍ਹ, ਜ਼ਮੀਨ ਖਿਸਕਣ ਅਤੇ ਪਾਣੀ ਭਰਨ ਵਰਗੀ ਸਥਿਤੀ ਬਣੀ ਹੋਈ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਸਾਰੇ ਸਕੂਲਾਂ ਨੂੰ 13 ਜੁਲਾਈ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।
ਦੱਸ ਦੇਈਏ ਕਿ ਪੰਜਾਬ ਵਿੱਚ ਵੀ ਮੀਂਹ ਕਾਰਨ ਖਰਾਬ ਹੋਏ ਹਲਾਤਾਂ ਤੋਂ ਬਾਅਦ 13 ਜੁਲਾਈ ਤੱਕ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਕਿਹਾ ਹੈ, ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਦੂਜੇ ਪਾਸੇ ਚੰਡੀਗੜ੍ਹ ਦੀ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਜ਼ਿਆਦਾ ਵੱਧ ਗਿਆ ਹੈ। ਜਿਸ ਕਰਨ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਫਲੱਡ ਗੇਟ ਖੋਲਣ ਦੇ ਹੁਕਮ ਕਰ ਦਿੱਤੇ ਹਨ। ਸੁਖਨਾ ਲੇਕ ਦੇ ਦੋ ਗੇਟ ਖੋਲ੍ਹ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ
ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ SGPC, ਲੋੜਵੰਦਾਂ ਲਈ ਗੁਰੂਘਰਾਂ ਚੋਂ ਭੇਜਿਆ ਜਾਵੇਗਾ ਲੰਗਰ-ਧਾਮੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ