PSEB : ਅਧਿਆਪਕਾਂ ਦਾ ਦੂਜਾ ਬੈਚ ਚੰਡੀਗੜ੍ਹ ਤੋਂ IIM ਅਹਿਮਦਾਬਾਦ ਲਈ ਰਵਾਨਾ, ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਲਈ ਕੀਤੋ ਜਾਣਗੇ ਆਹ ਉਹਰਾਲੇ
Harjot Singh Bains ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ...
Punjab Scholl Education Board - ਪੰਜਾਬ ਦੀ ਸਿੱਖਿਆ ਪ੍ਰਣਾਲੀ ਦਾ ਪੱਧਰ ਉੱਚਾ ਚੁੱਕਣ ਲਈ ਸੂਬਾ ਸਰਕਾਰ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੋਰ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਦਿਸ਼ਾ ਵਿੱਚ ਬੀਤੇ ਐਤਵਾਰ ਨੂੰ ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਚੰਡੀਗੜ੍ਹ ਤੋਂ ਆਈ.ਆਈ.ਐਮ ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ।
ਦੱਸ ਦਈਏ ਕਿ CM ਭਗਵੰਤ ਮਾਨ ਸ਼ਹੀਦਾਂ ਦੇ ਘਰ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਗਏ ਹੋਏ ਸਨ, ਜਿਸ ਕਰਕੇ ਉਨ੍ਹਾਂ ਦੀ ਥਾਂ ’ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਕਟਰ-26 ਚੰਡੀਗੜ੍ਹ MAGSIPA ਸੰਸਥਾ ਤੋਂ ਅਧਿਆਪਕਾਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾਸਿੱਖਿਆ ਮੰਤਰੀ ਬੈਂਸ ਨੇ ਸਾਰੇ ਅਧਿਆਪਕਾਂ ਨੂੰ ਸਿਖਲਾਈ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਚੱਲ ਰਹੀ ਹੈ। ਵੱਖ-ਵੱਖ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ, ਅਧਿਆਪਕਾਂ ਦੀ ਰੈਗੂਲਰਾਈਜ਼ੇਸ਼ਨ, ਭਰਤੀ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ। ਪਿਛਲੇ ਸਾਲ ਸਿਖਲਾਈ ਸੈੱਲ ਦੇ ਗਠਨ ਤੋਂ ਬਾਅਦ ਅਧਿਆਪਕ ਭਾਰਤ ਅਤੇ ਵਿਦੇਸ਼ਾਂ ਦੀਆਂ ਸੰਸਥਾਵਾਂ ਤੋਂ ਸਿਖਲਾਈ ਪ੍ਰਾਪਤ ਕਰ ਰਹੇ ਹਨ।ਪੰਜਾਬ ਭਰ ਦੇ ਕੁੱਲ 138 ਪ੍ਰਿੰਸੀਪਲ ਸਿੰਗਾਪੁਰ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ। ਨਾਲ ਹੀ, ਅੱਜ 50 ਹੈੱਡਮਾਸਟਰਾਂ ਦੇ ਦੂਜੇ ਬੈਚ ਨੂੰ ਆਈ.ਆਈ.ਐਮ ਅਹਿਮਦਾਬਾਦ ਵਿਖੇ ਸਿਖਲਾਈ ਲਈ ਭੇਜਿਆ ਗਿਆ ਹੈ।
ਮੰਤਰੀ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਵਿੱਚ 17 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਹੋਵੇਗਾ, ਕਿਉਂਕਿ ਨਰਸਰੀ, ਪ੍ਰੀ-ਪ੍ਰਾਇਮਰੀ-1 ਵਿੱਚ ਦਾਖਲਿਆਂ ਵਿੱਚ 17 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਤਰਨਤਾਰਨ, ਜਿਸ ਨੂੰ ਪੰਜਾਬ ਦਾ ਸਭ ਤੋਂ ਪਛੜਿਆ ਇਲਾਕਾ ਕਿਹਾ ਜਾਂਦਾ ਹੈ, ਵਿਚ ਪਿਛਲੇ ਸਾਲ ਨਾਲੋਂ ਦਾਖਲਿਆਂ ਵਿਚ 25 ਫੀਸਦੀ ਵਾਧਾ ਹੋਇਆ ਹੈ।
ਨਾਲ ਹੀ ਉਹਨਾਂ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਕਰਕੇ ਆਉਣ ਵਾਲੇ ਸਾਲਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਭਵਿੱਖ ਵਿੱਚ ਸਮੂਹ ਅਧਿਆਪਕਾਂ ਨਾਲ ਸਾਂਝਾ ਇਜਲਾਸ ਬੁਲਾਇਆ ਜਾਵੇਗਾ। ਇਸ ਤੋਂ ਪਤਾ ਚੱਲ ਸਕੇਗਾ ਕਿ ਕਿਹੜੇ-ਕਿਹੜੇ ਸਕੂਲਾਂ ਵਿੱਚ ਨਤੀਜਿਆਂ ਅਤੇ ਹੋਰ ਪ੍ਰਕਿਰਿਆਵਾਂ ਵਿੱਚ ਕੀ ਬਦਲਾਅ ਕੀਤੇ ਗਏ ਹਨ।ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੀਟੀਆਈ, ਡੀ.ਪੀ.ਆਈ ਅਤੇ ਯੋਗਾ ਅਧਿਆਪਕ ਦੀ ਭਰਤੀ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਬੰਧੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਲਈ ਕੰਮ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਦੀ ਪ੍ਰਸਿੱਧ ਪ੍ਰਿੰਸੀਪਲ ਅਕੈਡਮੀ ਤੋਂ ਉਨ੍ਹਾਂ ਨੂੰ ਪੜ੍ਹਾਉਣ ਦੇ ਤਰੀਕੇ ਅਤੇ ਪ੍ਰਬੰਧ ਸਿਖਾਉਣ ਦੀ ਸਿਖਲਾਈ ਦਿੱਤੀ ਗਈ ਹੈ। ਇਸ ਕੜੀ ਵਿੱਚ ਕੁੱਲ 72 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ 36-36 ਪ੍ਰਿੰਸੀਪਲਾਂ ਦੇ ਦੋ ਬੈਚ ਭੇਜੇ ਗਏ ਸਨ, ਜੋ ਕਿ 24 ਜੁਲਾਈ ਤੋਂ 28 ਜੁਲਾਈ ਤੱਕ ਸਿਖਲਾਈ ਪ੍ਰਾਪਤ ਕਰਕੇ ਵਾਪਸ ਪਰਤ ਆਏ ਹਨ।
ਸੀਐਮ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਚਾਹੇ ਪੜ੍ਹਾਉਣ ਦੇ ਨਵੇਂ ਤਰੀਕੇ ਹੋਣ ਜਾਂ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਚੰਦਰਯਾਨ-3 ਦੀ ਲਾਈਵ ਲਾਂਚਿੰਗ ਦਿਖਾਉਣ ਲਈ ਇਸਰੋ ਲੈ ਕੇ ਜਾਣਾ ਹੋਵੇ, ਵੋਕੇਸ਼ਨਲ ਕੈਂਪ ਲਗਾਉਣਾ ਹੋਵੇ ਜਾਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੋਵੇ। ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਨ ਲਈ ਤਿਆਰ ਹੈ।