Chandigarh News: ਚੰਡੀਗੜ੍ਹ ਵਿੱਚ ਸੁਰੱਖਿਆ ਏਜੰਸੀਆਂ ਅਲਰਟ ਨਜ਼ਰ ਆ ਰਹੀਆਂ ਹਨ। ਅਗਲੇ ਦਿਨਾਂ ਵਿੱਚ ਹੋਣ ਜਾ ਰਹੀ ਜੀ-20 ਦੀ ਦੂਜੀ ਮੀਟਿੰਗ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਇਸ ਤਹਿਤ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ਸ਼ਹਿਰ ਦੀ ਸੁਰੱਖਿਆ ਲਈ ਚੰਡੀਗੜ੍ਹ ਪੁਲਿਸ ਦੇ ਨਾਲ ਸੀਮਾ ਸੁਰੱਖਿਆ ਬਲ ਨੇ ਵੀ ਮੋਰਚਾ ਸੰਭਾਲ ਲਿਆ ਹੈ। 



ਬੀਐਸਐਫ ਵੱਲੋਂ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਨੌਂ ਮੁੱਖ ਸੜਕਾਂ ’ਤੇ ਨਾਕੇ ਲਾਏ ਹਨ ਤੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਹੋਰਨਾਂ ਸੂਬਿਆਂ ਦੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ-ਮੁਹਾਲੀ ਹੱਦ ’ਤੇ ਕੌਮੀ ਇਨਸਾਫ ਮੋਰਚੇ ਵੱਲੋਂ ਪੱਕਾ ਮੋਰਚਾ ਲਾਇਆ ਗਿਆ ਹੈ, ਜੋ 7 ਜਨਵਰੀ ਤੋਂ ਚੱਲ ਰਿਹਾ ਹੈ। ਇਸ ਮੋਰਚੇ ਵਿੱਚ ਰੋਜ਼ਾਨਾ ਵੱਡੀ ਗਿਣਤੀ ਲੋਕ ਪਹੁੰਚ ਰਹੇ ਹਨ। 


ਦੂਜੇ ਪਾਸੇ ਸ਼ਹਿਰ ਵਿੱਚ ਆਗਾਮੀ ਦਿਨਾਂ ਵਿੱਚ ਜੀ-20 ਦੀ ਦੂਜੀ ਮੀਟਿੰਗ ਹੋਣ ਜਾ ਰਹੀ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਣਾਏ ਰੱਖਣ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਅਗਲੇ ਕੁਝ ਦਿਨ ਸ਼ਹਿਰ ’ਚ ਦਾਖਲ ਹੋਣ ਵਾਲੀਆਂ ਸੜਕਾਂ ’ਤੇ 24 ਘੰਟੇ ਨਾਕੇ ਲਗਾਏ ਜਾਣਗੇ।


ਦੱਸ ਦਈਏ ਕਿ ਕਿ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ 29, 30 ਅਤੇ 31 ਜਨਵਰੀ ਨੂੰ ਜੀ-20 ਦੀ ਦੂਜੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਖੇਤੀਬਾੜੀ ਖੇਤਰ ’ਤੇ ਆਧਾਰਤ ਹੋਵੇਗੀ। ਇਸ ਮੀਟਿੰਗ ਵਿੱਚ ਜੀ-20 ਦੇਸ਼ਾਂ ਤੋਂ ਸੈਂਕੜੇ ਨੁਮਾਇੰਦੇ ਸ਼ਾਮਲ ਹੋਣਗੇ ਜੋ ਚੰਡੀਗੜ੍ਹ ਹਵਾਈਅੱਡੇ ਰਾਹੀਂ ਸ਼ਹਿਰ ਵਿੱਚ ਆਉਣਗੇ ਤੇ ਸ਼ਹਿਰ ਵਿੱਚ ਤਿੰਨ ਦਿਨ ਰਹਿਣਗੇ। 


ਸ਼ਹਿਰ ਵਿੱਚ ਜੀ-20 ਦੀ ਮੀਟਿੰਗ ਲਈ ਆਉਣ ਵਾਲੇ ਡੈਲੀਗੇਟਾਂ ਦੀ ਸੁਰੱਖਿਆਂ ਦੇ ਮੱਦੇਨਜ਼ਰ ਸਥਾਨਕ ਪੁਲਿਸ ਦੇ ਨਾਲ ਮਿਲ ਕੇ ਬੀਐਸਐਫ ਨੇ ਸਿਟੀ ਬਿਊਟੀਫੁੱਲ ਦੀ ਸੁਰੱਖਿਆ ਦੀ ਕਮਾਨ ਸੰਭਾਲ ਲਈ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ