Chandigarh News: ਕਿਸਾਨ ਅੰਦੋਲਨ ਦਾ ਸੇਕ ਦੇਸ਼ ਭਰ ਵਿੱਚ ਫੈਲਣ ਲੱਗਾ ਹੈ। ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। 


ਸੂਤਰਾਂ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਰਿਹਾਇਸ਼ ਦੁਆਲੇ ਸੁਰੱਖਿਆ ਵਧਾਈ ਗਈ ਹੈ। ਬੇਸ਼ੱਕ ਸੁਰੱਖਿਆ ਵਧਾਉਣ ਬਾਰੇ ਕੁਝ ਸਪਸ਼ਟ ਨਹੀਂ ਕੀਤਾ ਗਿਆ ਪਰ ਇਸ ਨੂੰ ਕਿਸਾਨ ਅੰਦੋਲਨ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Sangrur News: ਥਾਣੇਦਾਰ ਚਤਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਦਬੋਚਿਆ


ਦਰਅਸਲ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਸਰਕਾਰਾਂ ਆਹਮੋ-ਸਾਹਮਣੇ ਹਨ। ਹਰਿਆਣਾ ਸਰਕਾਰ ਅੱਜ ਪੰਜਾਬ ਸਰਕਾਰ ਖਿਲਾਫ ਹਾਈਕੋਰਟ ਵੀ ਪਹੁੰਚੀ ਪਰ ਅਦਾਲਤ ਨੇ ਫਿਟਕਾਰ ਲਾਉਂਦਿਆਂ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਇਨਕਾਰ ਦਿੱਤਾ।


ਇਹ ਵੀ ਪੜ੍ਹੋ: Punjab news: ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਪੁਰਤਗਾਲ 'ਚ ਮੌਤ, ਕੀਤਾ ਅੰਤਿਮ ਸੰਸਕਾਰ, ਪਰਿਵਾਰ ਦਾ ਰੋ-ਰੋ ਬੂਰਾ ਹਾਲ