ਪੜਚੋਲ ਕਰੋ

Chandigarh News: ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਹੋਏਗੀ ਮੁੜ ਚੋਣ, ਜਲਦ ਜਾਰੀ ਹੋਏਗੀ ਨੋਟੀਫਿਕੇਸ਼ਨ 

Chandigarh: ਚੰਡੀਗੜ੍ਹ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੁਬਾਰਾ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦੀ ਕਾਪੀ ਚੰਡੀਗੜ੍ਹ ਪ੍ਰਸ਼ਾਸਨ ਕੋਲ ਪਹੁੰਚ ਗਈ ਹੈ।

Chandigarh News: ਚੰਡੀਗੜ੍ਹ ਵਿੱਚ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਦੁਬਾਰਾ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਦੀ ਕਾਪੀ ਚੰਡੀਗੜ੍ਹ ਪ੍ਰਸ਼ਾਸਨ ਕੋਲ ਪਹੁੰਚ ਗਈ ਹੈ। ਸੁਪਰੀਮ ਕੋਰਟ ਨੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਵੀ ਰੱਦ ਕਰ ਦਿੱਤੀਆਂ ਹਨ। ਇਹ ਚੋਣਾਂ ਹੁਣ ਫਿਰ ਤੋਂ ਕਰਵਾਈਆਂ ਜਾਣਗੀਆਂ। ਚੰਡੀਗੜ੍ਹ ਪ੍ਰਸ਼ਾਸਨ ਜਲਦੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇਗਾ।

ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਕਰਵਾਈ ਜਾਵੇਗੀ। ਇਸ ਲਈ ਉਮੀਦਵਾਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾ ਸਕਦਾ। ਸਿਰਫ਼ ਉਹੀ ਉਮੀਦਵਾਰ ਚੋਣ ਲੜਨਗੇ ਜਿਨ੍ਹਾਂ ਨੇ ਪਹਿਲਾਂ ਨਾਮਜ਼ਦਗੀ ਭਰੀ ਸੀ। ਅਜਿਹੀ ਸਥਿਤੀ ਵਿੱਚ ਭਾਜਪਾ ਵੱਲੋਂ ਕੁਲਦੀਪ ਸਿੰਘ ਸੰਧੂ ਤੇ 'ਆਪ'-ਕਾਂਗਰਸ ਗਠਜੋੜ ਵੱਲੋਂ ਗੁਰਪ੍ਰੀਤ ਗੱਪੀ ਸੀਨੀਅਰ ਡਿਪਟੀ ਮੇਅਰ ਲਈ ਉਮੀਦਵਾਰ ਹੋਣਗੇ। ਡਿਪਟੀ ਮੇਅਰ ਲਈ ਭਾਜਪਾ ਦੇ ਰਾਜਿੰਦਰ ਸਿੰਘ ਤੇ ਗਠਜੋੜ ਦੀ ਨਿਰਮਲਾ ਦੇਵੀ ਉਮੀਦਵਾਰ ਹੋਣਗੇ।

ਚੰਡੀਗੜ੍ਹ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (ਆਪ) ਤੇ ਕਾਂਗਰਸ ਗਠਜੋੜ ਦਾ ਮੇਅਰ ਬਣੇਗਾ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਆਪਣੇ ਤਿੰਨ ਕੌਂਸਲਰਾਂ ਦੀ ਘਰ ਵਾਪਸੀ ਦੀ ਉਮੀਦ ਹੈ ਕਿਉਂਕਿ ਉਹ ਮੁੜ ਚੋਣ ਦੀ ਉਮੀਦ ਕਰਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਹਾਲਾਂਕਿ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਾਰੇ ਕੌਂਸਲਰਾਂ ਨੂੰ ਪੰਚਕੂਲਾ ਸਥਿਤ ਪੀਡਬਲਯੂਡੀ ਗੈਸਟ ਹਾਊਸ ਵਿੱਚ ਰੱਖਿਆ ਹੋਇਆ ਹੈ। ਆਮ ਆਦਮੀ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਗੁਰਚਰਨ ਕਾਲਾ, ਪੂਨਮ ਤੇ ਸੁਮਨ ਅਜੇ ਤੱਕ ਆਪਣੇ ਘਰ ਨਹੀਂ ਪਹੁੰਚੇ। ਇਸ ਕਾਰਨ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਕਰ ਪਾ ਰਹੀ।

ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਵੋਟਾਂ ਹਨ, ਜਿਨ੍ਹਾਂ ਵਿੱਚ 35 ਕੌਂਸਲਰਾਂ ਤੇ ਇੱਕ ਸੰਸਦ ਮੈਂਬਰ ਦੀ ਵੋਟ ਸ਼ਾਮਲ ਹੈ। ਇਨ੍ਹਾਂ ਵਿੱਚੋਂ ਭਾਜਪਾ ਕੋਲ ਇਸ ਵੇਲੇ 17 ਕੌਂਸਲਰਾਂ ਤੇ ਇੱਕ ਸੰਸਦ ਮੈਂਬਰ ਦੀ ਵੋਟ ਸਮੇਤ ਕੁੱਲ 18 ਵੋਟਾਂ ਹਨ। ਜਦੋਂਕਿ ਗਠਜੋੜ ਕੋਲ ਕਾਂਗਰਸ ਦੀਆਂ 7 ਵੋਟਾਂ ਤੇ ਆਮ ਆਦਮੀ ਪਾਰਟੀ ਦੀਆਂ 10 ਵੋਟਾਂ ਸਮੇਤ ਕੁੱਲ 17 ਵੋਟਾਂ ਹਨ। ਇੱਕ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹੈ ਜਿਸ ਨੇ ਪਿਛਲੀਆਂ ਚੋਣਾਂ ਵਿੱਚ ਭਾਜਪਾ ਨੂੰ ਵੋਟ ਪਾਈ ਸੀ।

ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ 30 ਜਨਵਰੀ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ ਹੋਈਆਂ ਸਨ। ਇਸ ਵਿੱਚ ਭਾਜਪਾ ਦੇ ਮੇਅਰ ਉਮੀਦਵਾਰ ਮਨੋਜ ਸੋਨਕਰ ਨੂੰ 16 ਵੋਟਾਂ ਮਿਲੀਆਂ ਸੀ। ਜਦੋਂਕਿ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ ਸੀ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ 8 ਵੋਟਾਂ ਨੂੰ ਅਯੋਗ ਕਰਾਰ ਦੇ ਦਿੱਤਾ ਸੀ। ਇਸ ਮਾਮਲੇ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਸੀ। ਗਠਜੋੜ ਨੇ ਦੋਸ਼ ਲਾਇਆ ਕਿ ਰਿਟਰਨਿੰਗ ਅਫਸਰ ਨੇ ਜਾਣਬੁੱਝ ਕੇ ਉਨ੍ਹਾਂ ਦੀਆਂ ਵੋਟਾਂ ਅਯੋਗ ਕਰਾਰ ਦਿੱਤੀਆਂ ਹਨ।

ਇਸ ਮਾਮਲੇ ਨੂੰ ਲੈ ਕੇ ਉਹ ਪਹਿਲਾਂ ਹਾਈ ਕੋਰਟ ਤੇ ਫਿਰ ਸੁਪਰੀਮ ਕੋਰਟ ਪਹੁੰਚ ਗਏ। ਗਠਜੋੜ ਨੂੰ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ 8 ਵੋਟਾਂ ਨੂੰ ਸਹੀ ਮੰਨਦਿਆਂ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਮੇਅਰ ਬਣਾਉਣ ਦਾ ਫੈਸਲਾ ਸੁਣਾਇਆ। ਚੋਣਾਂ ਵਿੱਚ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਭਾਜਪਾ ਵੱਲੋਂ ਚੁਣੇ ਗਏ ਸਨ। ਇਹ ਚੋਣ ਮੇਅਰ ਮਨੋਜ ਸੋਨਕਰ ਨੇ ਕਰਵਾਈ ਸੀ। ਇਸ ਲਈ ਉਸ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget