(Source: ECI/ABP News)
Chandigarh Market Update: ਹੁਣ ਚੰਡੀਗੜ੍ਹ 'ਚ 24 ਘੰਟੇ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ, ਇਹਨਾਂ ਹਦਾਇਤਾਂ ਦੀ ਕਰਨੀ ਪਵੇਗੀ ਪਾਲਣਾ
Chandigarh Market Update: 24 ਘੰਟੇ ਦੁਕਾਨ ਖੋਲ੍ਹਣ ਲਈ ਦੁਕਾਨਦਾਰਾਂ ਨੂੰ ਕੁਝ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਜਿਹੜੇ ਵੀ ਦੁਕਾਨਦਾਰ ਇਸ ਦਾ ਫਾਇਦਾ ਲੈਣਾ ਚਾਹੁੰਦਾ ਹੈ ਉਸ ਨੂੰ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ 'ਤੇ ਆਪਣੇ ਆਪ ਨੂੰ
![Chandigarh Market Update: ਹੁਣ ਚੰਡੀਗੜ੍ਹ 'ਚ 24 ਘੰਟੇ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ, ਇਹਨਾਂ ਹਦਾਇਤਾਂ ਦੀ ਕਰਨੀ ਪਵੇਗੀ ਪਾਲਣਾ Shops will be open 24 hours in Chandigarh Chandigarh Market Update: ਹੁਣ ਚੰਡੀਗੜ੍ਹ 'ਚ 24 ਘੰਟੇ ਖੁੱਲ੍ਹੀਆਂ ਰਹਿਣਗੀਆਂ ਦੁਕਾਨਾਂ, ਇਹਨਾਂ ਹਦਾਇਤਾਂ ਦੀ ਕਰਨੀ ਪਵੇਗੀ ਪਾਲਣਾ](https://feeds.abplive.com/onecms/images/uploaded-images/2024/06/27/726392584729e16c809af62a88ab0c3f1719462515986785_original.jpg?impolicy=abp_cdn&imwidth=1200&height=675)
Chandigarh Market Update: ਚੰਡੀਗੜ੍ਹ ਪ੍ਰਸ਼ਾਸਨ ਨੇ ਲੌਕਡਾਊਨ ਤੋਂ ਕਰੀਬ ਦੋ ਸਾਲ ਬਾਅਦ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਚੰਡੀਗੜ੍ਹ ਵਿੱਚ ਸਾਰੀਆਂ ਦੁਕਾਨਾਂ 24 ਘੰਟੇ ਖੋਲ੍ਹਿਆ ਜਾ ਸਕਦੀਆਂ ਹਨ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਦੇ ਵਪਾਰੀ ਕਈ ਦਿਨਾਂ ਤੋਂ ਇਸ ਦੀ ਮੰਗ ਕਰ ਰਹੇ ਸਨ। ਹਲਾਂਕਿ ਇਹ ਹੁਕਮ ਸ਼ਰਾਬ ਦੇ ਠੇਕੇ, ਬੀਆਰ ਬਾਰ, ਕਲੱਬਾਂ 'ਤੇ ਲਾਗੂ ਨਹੀਂ ਹੋਵੇਗਾ।
24 ਘੰਟੇ ਦੁਕਾਨ ਖੋਲ੍ਹਣ ਲਈ ਦੁਕਾਨਦਾਰਾਂ ਨੂੰ ਕੁਝ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਜਿਹੜੇ ਵੀ ਦੁਕਾਨਦਾਰ ਇਸ ਦਾ ਫਾਇਦਾ ਲੈਣਾ ਚਾਹੁੰਦਾ ਹੈ ਉਸ ਨੂੰ ਪਹਿਲਾਂ ਕਿਰਤ ਵਿਭਾਗ ਦੀ ਵੈੱਬਸਾਈਟ 'ਤੇ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਪ੍ਰਸ਼ਾਸਨ ਨੇ 24 ਘੰਟੇ ਦੁਕਾਨਾਂ ਖੋਲ੍ਹਣ ਲਈ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਇਹ ਫੈਸਲਾ ਲਿਆ ਹੈ। ਸ਼ਰਾਬ ਦੀਆਂ ਦੁਕਾਨਾਂ, ਪੱਬਾਂ, ਬਾਰਾਂ ਅਤੇ ਕਲੱਬਾਂ 'ਤੇ ਲਾਗੂ ਨਹੀਂ ਹੋਵੇਗਾ। ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਦਾ ਸਮਾਂ ਪਹਿਲਾਂ ਹੀ ਤੈਅ ਕੀਤਾ ਹੋਇਆ ਰਹੇਗਾ।
24 ਘੰਟੇ ਦੁਕਾਨਾਂ ਖੋਲ੍ਹਣ ਸਬੰਧੀ ਹਦਾਇਤਾਂ
ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਮੁਲਾਜ਼ਮ ਨੂੰ 9 ਘੰਟੇ ਤੋਂ ਵੱਧ ਕੰਮ ਨਹੀਂ ਕਰਵਾਇਆ ਜਾ ਸਕਦਾ ਅਤੇ ਉਸ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਵੀ ਦੇਣੀ ਪਵੇਗੀ। ਜਿਸ ਲਈ ਉਸਦੀ ਤਨਖਾਹ ਵਿੱਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। ਹਰ ਕਰਮਚਾਰੀ ਨੂੰ ਲਗਾਤਾਰ 5 ਘੰਟੇ ਕੰਮ ਕਰਨ ਤੋਂ ਬਾਅਦ ਘੱਟੋ-ਘੱਟ ਅੱਧੇ ਘੰਟੇ ਦਾ ਆਰਾਮ ਦਿੱਤਾ ਜਾਵੇਗਾ। ਹਫ਼ਤੇ ਵਿੱਚ ਵੱਧ ਤੋਂ ਵੱਧ 48 ਘੰਟੇ ਕੰਮ ਕੀਤਾ ਜਾ ਸਕਦਾ ਹੈ। ਜੇਕਰ ਰਾਤ 10 ਵਜੇ ਤੋਂ ਬਾਅਦ ਵੀ ਦੁਕਾਨ ਖੁੱਲ੍ਹੀ ਰਹਿੰਦੀ ਹੈ ਤਾਂ ਦੁਕਾਨ ਮਾਲਕ ਨੂੰ ਸਾਰੇ ਕਰਮਚਾਰੀਆਂ ਅਤੇ ਗਾਹਕਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣੇ ਹੋਣਗੇ।
ਜੇਕਰ ਕੋਈ ਮਹਿਲਾ ਕਰਮਚਾਰੀ ਰਾਤ 8 ਵਜੇ ਤੋਂ ਬਾਅਦ ਕੰਮ 'ਤੇ ਹੈ ਤਾਂ ਉਸ ਤੋਂ ਲਿਖਤੀ ਸਹਿਮਤੀ ਲੈਣੀ ਪਵੇਗੀ। ਮਹਿਲਾ ਕਰਮਚਾਰੀਆਂ ਲਈ ਵੱਖਰਾ ਲਾਕਰ, ਸੁਰੱਖਿਆ ਅਤੇ ਆਰਾਮ ਕਮਰੇ ਦਾ ਪ੍ਰਬੰਧ ਕਰਨਾ ਹੋਵੇਗਾ। ਕੰਮ ਖਤਮ ਹੋਣ ਤੋਂ ਬਾਅਦ ਮਹਿਲਾ ਕਰਮਚਾਰੀ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜ਼ਿੰਮੇਵਾਰੀ ਦੁਕਾਨ ਮਾਲਕ ਦੀ ਹੋਵੇਗੀ।
ਦੁਕਾਨ ਦੇ ਅੰਦਰ ਸੀਸੀਟੀਵੀ ਕੈਮਰੇ ਲਗਾਉਣੇ ਹੋਣਗੇ। ਜਿਸ ਦੀ ਰਿਕਾਰਡਿੰਗ ਦਾ ਬੈਕਅੱਪ ਘੱਟੋ-ਘੱਟ 15 ਦਿਨਾਂ ਲਈ ਰੱਖਣਾ ਹੋਵੇਗਾ। ਮਹਿਲਾ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਇੱਕ ਛੁੱਟੀ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਤਿਉਹਾਰਾਂ 'ਤੇ ਛੁੱਟੀ ਦੇਣੀ ਪਵੇਗੀ। ਜੇਕਰ ਕੋਈ ਕਰਮਚਾਰੀ ਵਾਧੂ ਕੰਮ ਕਰਦਾ ਹੈ ਤਾਂ ਉਸ ਨੂੰ ਓਵਰਟਾਈਮ ਦੇਣਾ ਪਵੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)