ਚਾਂਦੀ ਤਮਗਾ ਜੇਤੂ ਵੇਟਲਿਫਟਰ ਅਮਰਜੀਤ ਗੁਰੂ ਨੇ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਮਗਾ ਜਿੱ
Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਾਲ ਹੀ ਵਿੱਚ ਨੋਇਡਾ ਵਿਖੇ ਹੋਈ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ-2023 ਦੌਰਾਨ ਵੇਟਲਿਫਟਿੰਗ ’ਚ ਚਾਂਦੀ ਦਾ ਤਮਗਾ ਜਿੱਤਣ ਵਾਲੇ ਬੇਮਿਸਾਲ ਵੇਟਲਿਫਟਰ ਅਮਰਜੀਤ ਗੁਰੂ (Weightlifter Amarjeet Guru) ਨਾਲ ਮੁਲਾਕਾਤ ਕੀਤੀ।
ਪਿੰਡ ਗੁਣਾਚੌਰ (ਐਸ.ਬੀ.ਐਸ. ਨਗਰ) ਦੇ ਰਹਿਣ ਵਾਲੇ ਰਾਜ ਕੁਮਾਰ ਦੇ ਪੁੱਤਰ ਅਮਰਜੀਤ ਗੁਰੂ (Weightlifter Amarjeet Guru) ਨੇ ਪਿਛਲੇ 13 ਸਾਲਾਂ ਤੋਂ ਵੇਟਲਿਫਟਿੰਗ ਦੇ ਖੇਤਰ ਵਿੱਚ ਪੂਰੀ ਲਗਨ ਤੇ ਹੁਨਰ ਸਦਕਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਆਪਣੀ ਸਖ਼ਤ ਮਿਹਨਤ ਅਤੇ ਕਾਮਯਾਬੀ ਦੇ ਨਵੇਂ ਦਿਸਹੱਦੇ ਛੋਹਣ ਦੀ ਨਿਰੰਤਰ ਕੋਸ਼ਿਸ਼ ਸਦਕਾ ਉਹ ਦੇਸ਼ ਦੇ ਸਿਖ਼ਰਲੇ ਵੇਟਲਿਫਟਰਾਂ ਵਿੱਚ ਇੱਕ ਮਾਣਮੱਤਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਿਹਾ ਹੈ।
ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਮੀਟਿੰਗ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਮਰਜੀਤ ਗੁਰੂ ਦੀ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸ਼ਲਾਘਾ ਕੀਤੀ। ਉਨ੍ਹਾਂ ਅਮਰਜੀਤ ਗੁਰੂ ਦੀ ਖੇਡ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਇੱਕ ਮਿਹਨਤੀ ਨੌਜਵਾਨ ਅਥਲੀਟ ਨੂੰ ਰਾਸ਼ਟਰੀ ਪੱਧਰ ’ਤੇ ਚਮਕਦਾ ਦੇਖ ਕੇ ਮਾਣ ਪ੍ਰਗਟ ਕੀਤਾ।
ਗੱਲਬਾਤ ਦੌਰਾਨ ਸੰਧਵਾਂ ਨੇ ਅਮਰਜੀਤ ਗੁਰੂ ਨੂੰ ਉਸਦੇ ਭਵਿੱਖੀ ਯਤਨਾਂ ਲਈ ਪੂਰਨ ਸਮਰਥਨ ਅਤੇ ਹੱਲਾਸ਼ੇਰੀ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਮਰਜੀਤ ਗੁਰੂ ਵਰਗੇ ਪ੍ਰਤਿਭਾਸ਼ਾਲੀ ਅਥਲੀਟਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਉੱਭਰਨ ਲਈ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਵੀ ਹਾਜ਼ਰ ਸਨ। ਉਨ੍ਹਾਂ ਅਮਰਜੀਤ ਗੁਰੂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀ ਦੀ ਸ਼ਾਨਦਾਰ ਪ੍ਰਾਪਤੀ ਨੇ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਜੱਦੀ ਸ਼ਹਿਰ ਦਾ ਨਾਂ ਰੌਸ਼ਨ ਕੀਤਾ ਹੈ ਸਗੋਂ ਸੂਬੇ ਭਰ ਦੇ ਨਵੇਂ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਵੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।