Chandigarh news: ਸ਼ਹੀਦ ਹੋਏ ਕਿਸਾਨ ਸ਼ੁਭਕਰਮਨ ਸਿੰਘ ਦੇ ਮਾਮਲੇ 'ਚ ਕਤਲ ਦਾ ਮਾਮਲਾ ਦਰਜ ਕਰੇ ਪੰਜਾਬ ਸਰਕਾਰ - ਰਾਕੇਸ਼ ਟਿਕੈਤ
Chandigarh news: ਕਿਸਾਨਾ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਹਾਈਵੇ 'ਤੇ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਹੀ 14 ਮਾਰਚ ਨੂੰ ਇਕ ਦਿਨ ਦਾ ਪ੍ਰੋਗਰਾਮ ਦਿੱਲੀ ਵਿੱਚ ਹੋਵੇਗਾ।
ਚੰਡੀਗੜ੍ਹ ਤੋਂ ਅਸ਼ਰਫ ਢੁੱਡੀ ਦੀ ਰਿਪੋਰਟ
Chandigarh news: ਚੰਡੀਗੜ ਵਿੱਚ ਅੱਜ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਹਨ। ਸ਼ੰਭੂ ਬਾਰਡਰ 'ਤੇ ਚੱਲ ਰਹੇ ਧਰਨੇ ਵਿਚ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦਾ ਮੁੱਦਾ ਵਿਚਾਰਿਆ ਗਿਆ।
ਕਿਸਾਨਾ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਹਾਈਵੇ 'ਤੇ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕਰਾਂਗੇ। ਇਸ ਦੇ ਨਾਲ ਹੀ 14 ਮਾਰਚ ਨੂੰ ਇਕ ਦਿਨ ਦਾ ਪ੍ਰੋਗਰਾਮ ਦਿੱਲੀ ਵਿੱਚ ਹੋਵੇਗਾ।
ਸੁਪਰੀਮ ਕੋਰਟ ਕਹਿ ਰਿਹਾ ਹੈ ਅਤੇ ਸਰਕਾਰ ਕਹਿ ਰਹੀ ਹੈ ਇਕ ਦਿਨ ਲਈ ਬਿਨਾਂ ਟਰੈਕਟਰ ਲੈਕੇ ਆ ਜਾਓ ਤਾਂ ਬਿਨਾਂ ਟਰੈਕਟਰ ਤੋਂ ਆ ਜਾਵਾਂਗੇ। ਦਿੱਲੀ ਜਾਵਾਂਗੇ ਪ੍ਰਦਰਸ਼ਨ ਕਰਾਂਗੇ।
ਇਹ ਵੀ ਪੜ੍ਹੋ: ਪੰਜਾਬੀ ਨੌਜਵਾਨ ਦੀ ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਮੌਤ, ਪਰਿਵਾਰ ਨੇ ਕਰਜ਼ਾ ਲੈ ਭੇਜਿਆ ਸੀ ਵਿਦੇਸ਼
ਸੰਯੁਕਤ ਕਿਸਾਨ ਮੋਰਚਾ ਜਿਹੜਾ ਦਿੱਲੀ ਤੋਂ ਆਇਆ ਸੀ, ਭਾਰਤ ਸਰਕਾਰ ਨੇ ਉਸ ਨੂੰ ਤਿੰਨ ਥਾਵਾਂ ਵਿੱਚ ਵੰਡ ਦਿਤਾ ਹੈ। ਅਸੀਂ ਕਿਸਾਨਾਂ ਦੇ ਮੁੱਦੇ 'ਤੇ ਸਾਰੇ ਇੱਕ ਦੂਜੇ ਨਾਲ ਹਾਂ। ਉਨ੍ਹਾਂ ਦੇ ਮੁੱਦੇ ਅਤੇ ਸਾਡੇ ਮੁੱਦੇ ਇੱਕ ਹਨ।
ਇਸ ਦੇ ਨਾਲ ਹੀ ਉਨ੍ਹਾਂ ਨੇ ਮੀਟਿੰਗ ਵਿੱਚ ਕਿਹਾ ਕਿ ਜਿਹੜੇ ਨੌਜਵਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਲਈ ਮੁਆਵਜ਼ਾ ਅਤੇ ਉਨ੍ਹਾਂ ਦੇ ਮੌਤ ਦੇ ਮਾਮਲੇ ਵਿੱਚ ਕੇਸ ਦਰਜ ਕਰਨ ਦੀ ਮੰਗ ਕਰਨ ਦੀ ਗੱਲ ਕੀਤੀ ਹੈ।
ਇਸ ਅੰਦੋਲਨ ਨੂੰ ਪੰਜਾਬ ਦਾ ਅੰਦੋਲਨ ਨਾ ਬਣਾਓ। ਇਹ ਪੂਰੇ ਦੇਸ਼ ਦਾ ਅੰਦੋਲਨ ਹੈ। ਦੇਸ਼ ਭਰ ਵਿੱਚ ਟਰੈਕਟਰ ਮਾਰਚ ਹੋ ਰਹੇ ਹਨ। ਦੇਸ਼ ਭਰ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਹਨ, ਇਹ ਅੰਦੋਲਨ ਜਾਰੀ ਰਹੇਗਾ। ਕਿਸਾਨਾ ਦੀ ਇਕਜੁੱਟਤਾ ਲਈ 6 ਮੈਂਬਰੀ ਕਮੇਟੀ ਬਣਾਈ ਗਈ ਹੈ।
ਇਹ ਵੀ ਪੜ੍ਹੋ: Punjab news: ਸਵਾਰੀਆਂ ਵਾਲੇ ਟੈਂਪੂ 'ਚ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, 10-12 ਸਵਾਰੀਆਂ ਹੋਈਆਂ ਜ਼ਖ਼ਮੀ, ਇਲਾਜ ਜਾਰੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।