ਪੜਚੋਲ ਕਰੋ

ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਅ ਲਏ ਜਾਣਗੇ: ਮੀਤ ਹੇਅਰ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡ ਨਕਸ਼ੇ ਉੱਤੇ ਮੁੜ ਉਭਾਰਨ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ।

ਇਹ ਗੱਲ ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਨਾਲ ਮੈਰਾਥਨ ਮੀਟਿੰਗ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕਹੀ।

ਮੀਤ ਹੇਅਰ ਨੇ ਕਿਹਾ ਕਿ ਖੇਡ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਖੇਡਾਂ ਤੇ ਖਿਡਾਰੀਆਂ ਨਾਲ ਜੁੜੇ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਨ ਲੋਕਾਂ ਦੀ ਰਾਏ ਲੈਣ ਦਾ ਫੈਸਲਾ ਕੀਤਾ ਗਿਆ ਹੈ। ਇਸ ਉਪਰੰਤ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਕਾਰਗਾਰ ਖੇਡ ਨੀਤੀ ਤਿਆਰ ਕੀਤੀ ਜਾਵੇਗੀ ਜੋ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਲੈ ਕੇ ਜਾਵੇਗੀ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੇ ਰਾਏ ਲੈਣ ਤੋਂ ਬਾਅਦ ਖੇਡ ਨੀਤੀ ਦੇ ਖਰੜੇ ਨੂੰ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ।

ਖੇਡ ਮੰਤਰੀ ਨੇ ਕਿਹਾ ਕਿ ਖੇਡ ਨੀਤੀ ਵਿੱਚ ਖੇਡ ਵਿਭਾਗ ਨੂੰ ਮਜ਼ਬੂਤ ਕਰਨਾ ਅਤੇ ਵੱਧ ਤੋਂ ਵੱਧ ਕੋਚਾਂ ਦੀ ਭਰਤੀ ਕੀਤੀ ਜਾਵੇਗੀ, ਖੇਡ ਵਿੰਗਾਂ ਦੀਆਂ ਸੀਟਾਂ ਵਧਾਉਣੀਆਂ, ਖੇਡ ਪੱਖੀ ਮਾਹੌਲ ਸਿਰਜਣ, ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਵਿੱਤੀ ਸਹਾਇਤਾ ਦੇਣਾ, ਹਰ ਖੇਡ ਦੇ ਅਹਿਮ ਖੇਡ ਮੁਕਾਬਲੇ ਨੂੰ ਇਨਾਮ ਰਾਸ਼ੀ ਦੀ ਗਿਣਤੀ ਵਿੱਚ ਸ਼ਾਮਲ ਕਰਨਾ, ਖਿਡਾਰੀਆਂ ਨੂੰ ਨੌਕਰੀਆਂ ਦੇਣਾ, ਚੰਗੇ ਪ੍ਰਦਰਸ਼ਨ ਵਾਲੇ ਕੋਚਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਕੋਚਾਂ ਲਈ ਐਵਾਰਡ ਸ਼ੁਰੂ ਕਰਨਾ, ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਵੱਲੋਂ ਸਾਂਝਾ ਕੈਲੰਡਰ ਤਿਆਰ ਕਰਨਾ ਅਤੇ ਖਿਡਾਰੀਆਂ ਲਈ ਵਜ਼ੀਫ਼ਾ ਸਕੀਮ ਸ਼ੁਰੂ ਕਰਨਾ ਪ੍ਰਮੁੱਖ ਵਿਸ਼ੇਸ਼ਤਾਵਾਂ ਹੋਣਗੀਆਂ।

ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ ਵਿਭਾਗ ਦੇ ਨਵੇਂ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਖੇਡਾਂ ਕਰਕੇ ਵੱਡੀ ਪਛਾਣ ਰਹੀ ਹੈ ਅਤੇ ਪੰਜਾਬ ਦੀ ਖੇਡਾਂ ਦੀ ਅਮੀਰ ਵਿਰਾਸਤ ਨੂੰ ਅੱਗੇ ਵਧਾਉਣ ਲਈ ਨਵੀਂ ਖੇਡ ਨੀਤੀ ਅਹਿਮ ਰੋਲ ਨਿਭਾਏਗੀ ਜਿਸ ਲਈ ਸਾਰੇ ਮਾਹਿਰਾਂ ਦੀ ਰਾਏ ਬਹੁਤ ਜ਼ਰੂਰੀ ਹੈ।

ਕਮੇਟੀ ਵਿੱਚ ਸ਼ਾਮਲ ਮਾਹਿਰਾਂ ਸਾਬਕਾ ਡੀਜੀਪੀ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਾਜਦੀਪ ਸਿੰਘ ਗਿੱਲ, ਹਾਕੀ ਓਲੰਪੀਅਨ ਗੋਲ਼ਡ ਮੈਡਲਿਸਟ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਦਰੋਣਾਚਾਰੀਆ ਐਵਾਰਡੀ ਤੇ ਭਾਰਤੀ ਮੁੱਕੇਬਾਜ਼ੀ ਟੀਮ ਦੇ ਸਾਬਕਾ ਚੀਫ ਕੋਚ ਗੁਰਬਖ਼ਸ਼ ਸਿੰਘ ਸੰਧੂ ਤੇ ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ ਰਾਜ ਕੁਮਾਰ ਸ਼ਰਮਾ ਨੇ ਆਪੋ-ਆਪਣੇ ਵਿਚਾਰ ਸਾਂਝੇ ਕਰਦਿਆਂ ਹੇਠਲੇ ਪੱਧਰ ਉੱਤੇ ਖੇਡ ਮੁਕਾਬਲੇ ਵਧਾਉਣਾ ਜਾਂ ਲੀਗ ਸ਼ੁਰੂ ਕਰਨਾ, ਕੋਚਾਂ ਦੀ ਹੇਠਲੇ ਪੱਧਰ ਉੱਤੇ ਵੱਧ ਤੋਂ ਵੱਧ ਭਰਤੀ, ਦੇਸ਼ ਜਾਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਤੁਰੰਤ ਉਨ੍ਹਾਂ ਦੇ ਪ੍ਰਦਰਸ਼ਨ ਤੇ ਯੋਗਤਾ ਅਨੁਸਾਰ ਨੌਕਰੀ ਦੇਣਾ, ਸਰਕਾਰੀ ਭਰਤੀ ਵਿੱਚ ਨਾਮੀਂ ਖਿਡਾਰੀਆਂ ਨੂੰ ਤਵੱਜੋਂ ਦੇਣ ਦੀ ਗੱਲ ਕੀਤੀ।  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
Advertisement
ABP Premium

ਵੀਡੀਓਜ਼

Barnala | Gurdeep Bath| ਪਾਰਟੀ ਤੋਂ ਬਾਹਰ, ਬਗ਼ਾਵਤ ਕਰਨ ਦਾ ਮਿਲਿਆ ਇਨਾਮ !Social Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ ViralGidharbaha School Van ਹਾਦਸੇ 'ਚ 4 ਸਾਲ ਦੇ ਬੱਚੇ ਦੀ ਦੁੱਖ ਦਾਈ ਮੌਤPaddy Precurement| Farmers| ਝੋਨੇ ਦੀ ਲਿਫਟਿੰਗ ਦਾ ਕੰਮ ਨਹੀਂ ਹੋਣ ਦੇ ਰਹੀ ਕੇਂਦਰ ਸਰਕਾਰ-Aman Arora

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Diwali: ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
ਕੈਨੇਡਾ-ਭਾਰਤ ਵਿਚਾਲੇ ਵਧਿਆ ਤਣਾਅ, ਹੁਣ ਦੀਵਾਲੀ ਦੇ ਜਸ਼ਨ 'ਤੇ ਲੱਗੀ ਪਾਬੰਦੀ, ਜਾਣੋ ਪੂਰਾ ਮਾਮਲਾ
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Embed widget