ਸ੍ਰੀ ਦਰਬਾਰ ਸਾਹਿਬ ਨੇੜੇ ਵਾਪਰੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ : ਕੁਲਤਾਰ ਸਿੰਘ ਸੰਧਵਾਂ
Chandigarh News : ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ।
Chandigarh News : ਸਿਫ਼ਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਬੀਤੇ ਦਿਨੀਂ ਵਾਪਰੀਆਂ ਘਟਨਾਵਾਂ ਉਤੇ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਇਹ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸਰਦਾਰ ਸੰਧਵਾਂ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਲਗਾਤਾਰ ਵਾਪਰੀਆਂ ਘਟਨਾਵਾਂ ਨਾਲ ਪੂਰੀ ਦੁਨੀਆਂ ਤੋਂ ਸ਼ਰਧਾ ਨਾਲ ਆਉਣ ਵਾਲੇ ਯਾਤਰੀਆਂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਸਰਕਾਰ ਕਦੇ ਵੀ ਸਫ਼ਲ ਨਹੀਂ ਹੋਣ ਦੇਵੇਗੀ।
ਇਹ ਵੀ ਪੜ੍ਹੋ : 'ਦਿੱਲੀ ਨੂੰ ਦਿੱਲੀ ਵਾਲੇ ਚਲਾਉਣਗੇ , ਪੈਰਾਸ਼ੂਟ ਨਾਲ ਉਤਾਰੇ ਗਏ LG ਨਹੀਂ ,ਸੁਪਰੀਮ ਕੋਰਟ ਦੇ ਫੈਸਲੇ 'ਤੇ ਬੋਲੇ ਰਾਘਵ ਚੱਢਾ
ਉਨ੍ਹਾਂ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਤੋਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ ਜਿਸ ਨੂੰ ਤਾਰ-ਤਾਰ ਕਰਨ ਲਈ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਸਪੀਕਰ ਨੇ ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਨਾਲ-ਨਾਲ ਇਸ ਨਾਪਾਕ ਸਾਜ਼ਿਸ਼ ਦੇ ਘਾੜਿਆਂ ਨੂੰ ਵੀ ਜਲਦ ਗ੍ਰਿਫ਼ਤਾਰ ਕਰਨ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ 5 ਦਿਨਾਂ 'ਚ 3 ਧਮਾਕਿਆਂ ਕਾਰਨ ਦਹਿਸ਼ਤ, ਇਸ ਮਾਮਲੇ ਨਾਲ ਜੁੜੇ 10 ਵੱਡੇ ਸਵਾਲ
ਦੱਸ ਦੇਈਏ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਹੋਏ 3 ਧਮਾਕਿਆਂ ਦੇ ਮਾਮਲੇ 'ਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕੇ ਧਮਾਕੇ ਕਰਨ ਵਾਲੇ ਮੁਲਜ਼ਮਾਂ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਤੇ ਇਸ ਮਾਮਲੇ 'ਚ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।