Chandigarh news: 7 ਸਾਲਾ ਬੱਚੀ ਦੇ ਬਲਾਤਕਾਰੀ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੀ SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰ ਸਰਕਾਰ ਦਾ ਅਹਿਮ ਐਵਾਰਡ
Chandigarh News: ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਤੇ ਚੰਡੀਗੜ੍ਹ ਦੀ ਮੌਜੂਦਾ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 15 ਅਗਸਤ ਨੂੰ ‘ਐਕਸੀਲੈਂਸ ਇਨ ਇਨਵੈਸਟੀਗੇਸ਼ਨ’ ਲਈ ਸਨਮਾਨਿਤ ਕੀਤਾ ਜਾਵੇਗਾ।
Chandigarh News: ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਤੇ ਚੰਡੀਗੜ੍ਹ ਦੀ ਮੌਜੂਦਾ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 15 ਅਗਸਤ ਨੂੰ ‘ਐਕਸੀਲੈਂਸ ਇਨ ਇਨਵੈਸਟੀਗੇਸ਼ਨ’ ਲਈ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਬੀਆਈ ਸਮੇਤ ਵੱਖ-ਵੱਖ ਰਾਜਾਂ ਦੇ ਪੁਲਿਸ ਬਲਾਂ ਦੇ 140 ਜੂਨੀਅਰ ਤੇ ਸੀਨੀਅਰ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਦੀ ਆਈਪੀਐਸ ਅਫ਼ਸਰ ਕੰਵਰਦੀਪ ਕੌਰ ਤੇ ਡੀਐਸਪੀ ਦਲਬੀਰ ਦੇ ਨਾਂ ਸ਼ਾਮਲ ਕੀਤੇ ਗਏ ਹਨ।
ਦੱਸ ਦਈੇ ਕਿ ਕੰਵਰਦੀਪ ਕੌਰ ਨੂੰ 7 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ 11 ਮਹੀਨਿਆਂ ਦੇ ਅੰਦਰ-ਅੰਦਰ ਫਾਂਸੀ ਦੀ ਸਜ਼ਾ ਦਿਵਾਉਣ ਤੇ ਡੀਐਸਪੀ ਦਲਬੀਰ ਸਿੰਘ ਨੂੰ ਮੋਗਾ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਉਣ ਕਰਕੇ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਹ ਬਲਾਤਕਾਰ ਦਾ ਮਾਮਲਾ ਮਾਰਚ 2021 ਦਾ ਹੈ, ਜਦੋਂ ਕੰਵਰਦੀਪ ਕਪੂਰਥਲਾ ਦੀ ਐਸਐਸਪੀ ਸੀ।
ਇਹ ਵੀ ਪੜ੍ਹੋ: Patiala News: ਪੰਜਾਬ ਸਰਕਾਰ ਦਾ ਪਟਿਆਲਾ ਨੂੰ ਵੱਡਾ ਤੋਹਫਾ! 112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗਾ ਫਾਇਦਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।