ਪੜਚੋਲ ਕਰੋ

CM Pilgrimage Scheme 'ਤੇ ਉੱਠਣ ਲੱਗੇ ਸਵਾਲ, ਅਕਾਲੀ ਦਲ ਨੇ ਕਿਹਾ ਸਿਰਫ਼ ਪਬਲੀਸਿਟੀ ਸਟੰਟ, ਸਕੀਮ ਤਾਂ ਅਸੀਂ ਕੀਤੀ ਸੂਰੂ 

Teerath Yatra scheme: ਇਹ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ 2015 ਵਿਚ ਤਿਆਰ ਕੀਤੀ ਸੀ ਜੋ 1 ਜਨਵਰੀ 2016 ਨੂੰ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਗਈ ਸੀ ਜਦੋਂ ਤਖਤ ਸ੍ਰੀ

Teerath Yatra scheme: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਨੂੰ ਸਿਰਫ ਪਬਲੀਸਿਟੀ ਸਟੰਟ ਕਰਾਰ ਦਿੱਤਾ ਤੇ ਕਿਹਾ ਕਿ ਇਹ ਸਕੀਮ ਤਾਂ ਪਹਿਲਾਂ ਹੀ 1 ਜਨਵਰੀ 2016 ਨੂੰ  ਤਕਰੀਬਨ 8 ਸਾਲ ਪਹਿਲਾਂ ਬਾਦਲ ਸਰਕਾਰ ਨੇ ਸ਼ੁਰੂ ਕਰ ਦਿੱਤੀ ਸੀ ਤੇ ਪਾਰਟੀ ਨੇ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਦੇਸ਼ ਵਿਚ ਸ੍ਰੀ ਕੇਜਰੀਵਾਲ ਦਾ ਆਧਾਰ ਪੰਜਾਬ ਦੇ ਖਰਚੇ ’ਤੇ ਵਧਾਉਣਾ ਤੁਰੰਤ ਬੰਦ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਦਲ ਦੀ ਸਰਕਾਰ ਨੇ 2015 ਵਿਚ ਤਿਆਰ ਕੀਤੀ ਸੀ ਜੋ 1 ਜਨਵਰੀ 2016 ਨੂੰ ਅੰਮ੍ਰਿਤਸਰ ਤੋਂ ਸ਼ੁਰੂ ਕੀਤੀ ਗਈ ਸੀ ਜਦੋਂ ਤਖਤ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਰੇਲ ਗੱਡੀ ਰਵਾਨਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਇਹ ਸਕੀਮ ਮਾਰਚ 2017 ਤੱਕ ਸਫਲਤਾ ਨਾਲ ਚੱਲਦੀ ਰਹੀ ਤੇ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਬਿਨਾਂ ਕਿਸੇ ਕਾਰਨ ਸਕੀਮ ਨੂੰ ਬੰਦ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਇਸ ਸਕੀਮ ਨੂੰ ਇਕ ਪਬਲੀਸਿਟੀ ਸਟੰਟ ਤੇ ਆਪ ਦੀ ਪ੍ਰਾਪੇਗੰਡਾ ਕਸਰਤ ਵਜੋਂ ਮੁੜ ਸ਼ੁਰੂ ਕਰ ਕੇ ਪੰਜਾਬੀਆਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ ਤਾਂ ਜੋ ਭਗਵੰਤ ਮਾਨ ਸਰਕਾਰ ਦੀਆਂ ਅਸਫਲਤਾਵਾਂ ’ਤੇ ਪਰਦਾ ਪਾਇਆ ਜਾ ਸਕੇ।

ਉਹਨਾਂ ਨੇ ਸਕੀਮ ਦਾ ਲਾਭ ਲੈਣ ਲਈ 52 ਹਜ਼ਾਰ ਸ਼ਰਧਾਲੂਆਂ ਦੀ ਗਿਣਤੀ ਤੈਅ ਕਰਨ ਦਾ ਵੀ ਮਖੌਲ ਉਡਾਇਆ ਤੇ ਕਿਹਾ ਕਿ ਸਰਕਾਰ ਨੇ 2024 ਦੇ ਸ਼ੁਰੂ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਮਹੀਨਿਆਂ ਵਾਸਤੇ ਇਹ ਸਕੀਮ ਸ਼ੁਰੂ ਕੀਤੀ ਹੈ ਜਦੋਂ ਕਿ ਬਾਦਲ ਸਰਕਾਰ ਨੇ ਆਪਣੀ ਸਰਕਾਰ ਦੇ ਪੂਰੇ ਕਾਰਜਕਾਲ ਵਿਚ ਇਹ ਸਕੀਮ ਚਲਾਈ ਸੀ।

ਡਾ. ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਥੋੜ੍ਹੇ ਹੀ ਚਿਰਾਂ ਬਾਅਦ ਵੱਡੇ ਸਮਾਗਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਸਰਕਾਰ ਸਕੀਮ ਨੂੰ ਪੰਜ ਸਾਲਾਂ ਲਈ ਚਲਾਉਣ ਵਿਚ ਦਿਲਚਸਪੀ ਨਹੀਂ ਰੱਖਦੀ ਸਗੋਂ ਉਹ ਪਾਰਲੀਮਾਨੀ ਚੋਣਾਂ ਦੇ ਮੱਦੇਨਜ਼ਰ ਪਬਲੀਸਿਟੀ ਵਿਚ ਹੀ ਦਿਲਚਸਪੀ ਰੱਖਦੀ ਹੈ।

ਉਹਨਾਂ ਨੇ ਸੂਬੇ ਵਿਚ ਵਾਰ-ਵਾਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸੱਦੇ ਜਾਣ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਇਸ ਨਾਲ ਮੁੱਖ ਮੰਤਰੀ ਦੇ ਅਹੁਦੇ ਦਾ ਮਾਣ ਘਟਦਾ ਹੈ।ਉਹਨਾਂ ਕਿਹਾ ਕਿ ਭਗਵੰਤ ਮਾਨ ਇਸ ਲਈ ਇਕੱਲੇ ਹੀ ਜ਼ਿੰਮੇਵਾਰ ਹਨ ਕਿਉਂਕਿ ਉਹ ਸ੍ਰੀ ਕੇਜਰੀਵਾਲ ਦੇ ਟੂਰ ਅਪਰੇਟਰ ਵਜੋਂ ਕੰਮ ਕਰ ਰਹੇ ਹਨ ਤੇ ਪੰਜਾਬ ਸਰਕਾਰ ਦੇ ਖਰਚੇ ’ਤੇ ਸ੍ਰੀ ਕੇਜਰੀਵਾਲ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਢੋਂਦੇ ਫਿਰ ਰਹੇ ਹਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget