Chandigarh Schools: ਭਾਰੀ ਗਰਮੀ ਦੇ ਮੌਸਮ ਨੂੰ ਲੈ ਕੇ ਚੰਡੀਗੜ੍ਹ ਦੇ ਸਕੂਲਾਂ ਲਈ ਸਖਤ ਹਦਾਇਤਾਂ ਜਾਰੀ, ਪੜ੍ਹੋ...
ਪ੍ਰੀ-ਪ੍ਰਾਈਮਰੀ ਅਤੇ ਪ੍ਰਾਈਮਰੀ ਸਕੂਲਾਂ ਦੇ ਬੱਚਿਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਵੇਂ ਕਿ ਸਭ ਨੂੰ ਪਤਾ ਹੀ ਹੈ ਪੰਜਾਬ ਦੇ ਵਿੱਚ ਤਾਪਮਾਨ ਵੱਧ ਰਿਹਾ ਹੈ ਅਤੇ ਤਿੱਖੀ ਧੁੱਪ ਪੈ ਰਹੀ ਹੈ। ਅਜਿਹਾ ਮੌਸਮ ਦੇ ਵਿੱਚ ਸਿਹਤ ਸੰਬੰਧੀ..

Chandigarh Schools: ਚਿਲਚਿਲਾਉਂਦੀ ਧੁੱਪ ਅਤੇ ਵਧਦੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਬਾਲ ਅਧਿਕਾਰਾਂ ਦੀ ਸੁਰੱਖਿਆ ਦਾ ਕਮਿਸ਼ਨ (ਸੀ.ਸੀ.ਪੀ.ਸੀ.ਆਰ.) ਨੇ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੂੰ ਪ੍ਰੀ-ਪ੍ਰਾਈਮਰੀ ਅਤੇ ਪ੍ਰਾਈਮਰੀ ਸਕੂਲਾਂ ਦੇ ਬੱਚਿਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਸਕੂਲਾਂ ਲਈ ਸਖਤ ਹਦਾਇਤਾਂ ਜਾਰੀ
ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬੰਸਲ ਨੇ ਦੱਸਿਆ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਚੰਡੀਗੜ੍ਹ ਦੇ ਕੁਝ ਸਕੂਲਾਂ ਨੇ ਇਸ ਗਰਮੀ ਦੇ ਮੌਸਮ ਵਿੱਚ ਬੱਚਿਆਂ ਲਈ ਖੇਡ ਦੇ ਮੈਦਾਨ ਵਿੱਚ ਖੇਡਣ ਦਾ ਸਮਾਂ ਨਿਰਧਾਰਤ ਕੀਤਾ ਹੈ। ਇਸ ਲਈ ਬੱਚਿਆਂ ਦੇ ਹਿੱਤ ਵਿੱਚ ਇਹ ਸਲਾਹ ਜਾਰੀ ਕੀਤੀ ਗਈ ਹੈ। ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਦੇ ਬੱਚਿਆਂ ਨੂੰ ਸਿੱਧੀ ਧੁੱਪ ਵਿੱਚ ਸੀਮਤ ਕਰਕੇ, ਦਿਨ ਵਿੱਚ ਘੱਟ ਧੁੱਪ ਵਾਲੇ ਸਮੇਂ ਵਿੱਚ ਖੇਡ ਅਤੇ ਛੁੱਟੀ ਵਰਗੀਆਂ ਬਾਹਰੀ ਗਤੀਵਿਧੀਆਂ ਨੂੰ ਨਿਯਤ ਕਰਨਾ ਹੋਵੇਗਾ।
ਸਕੂਲ ਅਧਿਕਾਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਬੱਚਿਆਂ ਵਿੱਚ ਗਰਮੀ ਨਾਲ ਸਬੰਧਤ ਬਿਮਾਰੀਆਂ ਦੇ ਮਾਮਲੇ ਵਿੱਚ ਤੁਰੰਤ ਮੈਡੀਕਲ ਸਹਾਇਤਾ ਲੈਣ। ਕਮਿਸ਼ਨ ਨੇ ਮਾਪਿਆਂ ਅਤੇ ਸਹਾਇਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਭਿਆਨਕ ਗਰਮੀ ਵਿੱਚ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਅਤੇ ਲਿਆਉਣ ਦੌਰਾਨ ਉਨ੍ਹਾਂ ਦਾ ਧਿਆਨ ਰੱਖਣ।
ਬਾਹਰੀ ਗਤੀਵਿਧੀਆਂ ਬੰਦ ਕਰੋ
- ਗਰਮੀ ਦੇ ਦਿਨਾਂ ਵਿੱਚ ਪੀ.ਟੀ. ਓਪਨ ਕੈਂਪ ਅਤੇ ਹੋਰ ਬਾਹਰੀ ਗਤੀਵਿਧੀਆਂ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿਓ।
- ਬੱਚਿਆਂ ਨੂੰ ਖੁੱਲ੍ਹੇ ਮੈਦਾਨ ਜਾਂ ਧੁੱਪ ਵਿੱਚ ਖੇਡਣ ਤੋਂ ਵੀ ਰੋਕਿਆ ਜਾਵੇ।
- ਸਕੂਲਾਂ ਵਿੱਚ ਸਾਰੇ ਬੱਚਿਆਂ ਨੂੰ ਪਾਣੀ ਪਿਲਾਉਣ ਲਈ ਛੋਟੇ ਬਰੇਕ ਦੌਰਾਨ ਵਾਟਰ ਬੈੱਲ ਵਜੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















