Chandigarh News: ਚੰਡੀਗੜ੍ਹ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਗਾਮੀ ਵੀ. ਵੀ. ਆਈ. ਪੀ. ਦੌਰੇ ਅਤੇ ਸੁਰੱਖਿਆ ਖ਼ਤਰਿਆਂ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਪੂਰੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨ ਦਿੱਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਮਾਰਚ ਤੋਂ 28 ਮਾਰਚ ਤੱਕ ਚੰਡੀਗੜ੍ਹ ’ਚ ਡਰੋਨ ਤੇ ਮਾਨਵ ਰਹਿਤ ਹਵਾਈ ਵਾਹਨ (ਯੂ. ਏ. ਵੀ.) ਉਡਾਉਣ ’ਤੇ ਸਖ਼ਤ ਪਾਬੰਦੀ ਰਹੇਗੀ। 

Continues below advertisement

ਜਾਣੋ ਕਿਉਂ ਲਿਆ ਗਿਆ ਵੱਡਾ ਫੈਸਲਾ?

ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫ਼ੈਸਲਾ 27 ਤੇ 28 ਮਾਰਚ ਨੂੰ ਸ਼ਹਿਰ ’ਚ ਪ੍ਰਸਤਾਵਿਤ ਵੀ. ਵੀ. ਆਈ. ਪੀ. ਆਮਦ ਦੇ ਮੱਦੇਨਜ਼ਰ ਲਿਆ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਆਈ. ਈ. ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਵੱਧਦੇ ਰੁਝਾਨ ਅਤੇ ਆਮ ਜਨਤਾ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਣਾ ਲਾਜ਼ਮੀ ਸੀ।

Continues below advertisement

ਇਨ੍ਹਾਂ ਲੋਕਾਂ ਤੇ ਲਾਗੂ ਨਹੀਂ ਹੋਏਗਾ ਇਹ ਹੁਕਮ

ਇਹ ਪਾਬੰਦੀ 23 ਮਾਰਚ ਦੀ ਅੱਧੀ ਰਾਤ (ਜ਼ੀਰੋ ਆਵਰਜ਼) ਤੋਂ ਲਾਗੂ ਹੋਵੇਗੀ ਅਤੇ 28 ਮਾਰਚ ਤੱਕ ਪ੍ਰਭਾਵਸ਼ਾਲੀ ਰਹੇਗੀ। ਹਾਲਾਂਕਿ ਇਹ ਹੁਕਮ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਜਿਵੇਂ ਕਿ ਪੁਲਿਸ, ਪੈਰਾ-ਮਿਲਟਰੀ ਫੋਰਸ, ਏਅਰ ਫੋਰਸ, ਐੱਸ. ਪੀ. ਜੀ. ਜਵਾਨਾਂ ਅਤੇ ਸਮਰੱਥ ਸਰਕਾਰੀ ਅਥਾਰਟੀ ਵੱਲੋਂ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ।

ਪ੍ਰਸ਼ਾਸਨ ਵੱਲੋਂ ਸਪੱਸ਼ਟ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਦਿਆਂ ਆਮ ਜਨਤਾ ਦੀ ਜਾਣਕਾਰੀ ਲਈ ਡੀ. ਸੀ. ਦਫ਼ਤਰ ਅਤੇ ਜ਼ਿਲ੍ਹਾ ਅਦਾਲਤਾਂ ਦੇ ਨੋਟਿਸ ਬੋਰਡਾਂ ’ਤੇ ਚਿਪਕਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।