ਕਿਹੜੇ ਪਾਸੇ ਤੁਰੀ ਜਵਾਨੀ ! ਸਕੂਲ ਦੇ ਬਾਹਰ ਵਿਦਿਆਰਥੀ ਨੂੰ ਕੁੱਟ-ਕੁੱਟ ਕੀਤਾ ਲਹੂ-ਲੁਹਾਣ, ਮੂਕ ਦਰਸ਼ਕ ਬਣੇ ਰਹੇ ਲੋਕ
ਸਕੂਲ ਦੇ ਬਾਹਰ ਚਾਰ ਨਾਬਾਲਗ ਵਿਦਿਆਰਥੀਆਂ ਨੇ 11ਵੀਂ ਜਮਾਤ ਦੇ ਵਿਦਿਆਰਥੀ 'ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਹੰਗਾਮਾ ਹੋ ਗਿਆ ਤੇ ਭੀੜ ਇਕੱਠੀ ਹੋ ਗਈ ਪਰ ਇਨ੍ਹਾਂ ਨੂੰ ਛੁਡਾਉਣ ਦੀ ਕਿਸੇ ਨੇ ਕੋਸ਼ਿਸ਼ ਵੀ ਨਹੀਂ ਕੀਤੀ ਸਗੋਂ ਮੂਕ ਦਰਸ਼ਕ ਬਣਦੇ ਦੇਖਦੇ ਰਹੇ।
Crime News: ਚੰਡੀਗੜ੍ਹ ਦੇ ਪਿੰਡ ਮਲੋਆ ਸਥਿਤ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਬਾਹਰ ਚਾਰ ਨਾਬਾਲਗ ਵਿਦਿਆਰਥੀਆਂ ਨੇ 11ਵੀਂ ਜਮਾਤ ਦੇ ਵਿਦਿਆਰਥੀ 'ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਹੰਗਾਮਾ ਹੋ ਗਿਆ ਤੇ ਭੀੜ ਇਕੱਠੀ ਹੋ ਗਈ ਪਰ ਇਨ੍ਹਾਂ ਨੂੰ ਛੁਡਾਉਣ ਦੀ ਕਿਸੇ ਨੇ ਕੋਸ਼ਿਸ਼ ਵੀ ਨਹੀਂ ਕੀਤੀ ਸਗੋਂ ਮੂਕ ਦਰਸ਼ਕ ਬਣਦੇ ਦੇਖਦੇ ਰਹੇ।
ਇਸ ਸਭ ਦੇ ਵਿਚਾਲੇ ਵਿਦਿਆਰਥੀ ਬੁਰੀ ਤਰ੍ਹਾਂ ਲਹੂ-ਲੁਹਾਣ ਹੋ ਚੁੱਕਾ ਸੀ। ਘਟਨਾ ਤੋਂ ਬਾਅਦ ਚਾਰ ਨਾਬਾਲਗ ਦੋਸ਼ੀ ਵਿਦਿਆਰਥੀ ਉਥੋਂ ਫਰਾਰ ਹੋ ਗਏ। ਜ਼ਖ਼ਮੀ ਵਿਦਿਆਰਥੀ ਨੂੰ ਇਲਾਜ ਲਈ ਸੈਕਟਰ 16 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਜਦੋਂ ਪੀੜਤ ਵਿਦਿਆਰਥੀ ਛੁੱਟੀ ਤੋਂ ਬਾਅਦ ਸਕੂਲ ਦੇ ਬਾਹਰ ਖੜ੍ਹਾ ਸੀ ਤਾਂ ਚਾਰ ਵਿਦਿਆਰਥੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਹ ਚਾਰੇ ਵਿਦਿਆਰਥੀ ਬਾਹਰੋਂ ਸੋਟੀਆਂ ਲੈ ਕੇ ਆਏ ਸਨ ਅਤੇ ਆਉਂਦੇ ਹੀ ਉਨ੍ਹਾਂ ਨੇ ਪੀੜਤ 'ਤੇ ਹਮਲਾ ਕਰ ਦਿੱਤਾ। ਇਸ ਕਾਰਨ ਉਹ ਹੇਠਾਂ ਡਿੱਗ ਗਿਆ।
ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਕਿਹਾ ਕਿ ਸਕੂਲ ਦੀਆਂ ਛੁੱਟੀ ਦੌਰਾਨ ਗੇਟ ’ਤੇ ਕੋਈ ਮੁਲਾਜ਼ਮ ਤਾਇਨਾਤ ਨਹੀਂ ਹੁੰਦਾ ਅਤੇ ਨਾ ਹੀ ਪੁਲਿਸ ਦੀ ਪੀਸੀਆਰ ਗੱਡੀ ਸਕੂਲ ਦੇ ਬਾਹਰ ਖੜ੍ਹੀ ਹੁੰਦੀ ਹੈ।
ਪੁਲਿਸ ਨੇ ਪੀੜਤ ਵਿਦਿਆਰਥੀ ਦੇ ਹਸਪਤਾਲ ਜਾ ਕੇ ਉਸ ਦੇ ਬਿਆਨ ਦਰਜ ਕੀਤੇ। ਉਸ ਦੇ ਬਿਆਨਾਂ ਤੋਂ ਪਤਾ ਲੱਗਿਆ ਕਿ ਇੱਕ ਮਹੀਨਾ ਪਹਿਲਾਂ ਵੀ ਦੋਵਾਂ ਧਿਰਾਂ ਵਿੱਚ ਲੜਾਈ ਹੋਈ ਸੀ। ਹਮਲਾ ਕਰਨ ਵਾਲੇ ਨੌਜਵਾਨ ਉਸ ਲੜਾਈ ਵਿੱਚ ਜ਼ਖਮੀ ਹੋ ਗਏ ਸੀ। ਇਸ ਲੜਾਈ ਦਾ ਬਦਲਾ ਲੈਣ ਲਈ ਉਨ੍ਹਾਂ ਨੇ ਇਸ ਵਿਦਿਆਰਥੀ 'ਤੇ ਹਮਲਾ ਕੀਤਾ ਹੈ। ਹੁਣ ਪੁਲਿਸ ਚਾਰਾਂ ਨਾਬਾਲਗ ਮੁਲਜ਼ਮ ਵਿਦਿਆਰਥੀਆਂ ਦੀ ਭਾਲ ਕਰ ਰਹੀ ਹੈ। ਅਜੇ ਤੱਕ ਪੁਲਿਸ ਨੂੰ ਇਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।