ਪੜਚੋਲ ਕਰੋ

NEET UG Re-Exam: ਐਗਜਾਮੀਨਰ ਉਡੀਕਦੇ ਰਹੇ, ਚੰਡੀਗੜ੍ਹ ਵਿੱਚ NEET UG ਰੀ-ਪ੍ਰੀਖਿਆ ਦੇਣ ਲਈ ਇੱਕ ਵੀ ਬੱਚਾ ਨਾ ਪਹੁੰਚਿਆ

NEET-UG Medical Entrance Exam: ਨੈਸ਼ਨਲ ਟੈਸਟਿੰਗ ਏਜੰਸੀ ਨੇ ਵਿਵਾਦਾਂ ਕਾਰਨ 23 ਜੂਨ ਨੂੰ ਚੰਡੀਗੜ੍ਹ ਸਮੇਤ ਦੇਸ਼ ਦੇ 6 ਸ਼ਹਿਰਾਂ ਵਿੱਚ NEET-UG ਦੀ ਮੁੜ ਪ੍ਰੀਖਿਆ ਕਰਵਾਈ ਹੈ।

NEET UG Re-Exam News: ਐਤਵਾਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ NEET UG ਦਾ ਰੀ-ਐਗਜ਼ਾਮ ਸੀ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ 44 ਸਥਿਤ ਸੇਂਟ ਜੋਸਫ ਸਕੂਲ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਗ੍ਰੇਸ ਅੰਕ ਪ੍ਰਾਪਤ ਕਰਨ ਵਾਲੇ ਦੋ ਬੱਚਿਆਂ ਨੇ ਇਸ ਪ੍ਰੀਖਿਆ ਵਿੱਚ ਬੈਠਣਾ ਸੀ, ਪਰ ਉਨ੍ਹਾਂ ਵਿੱਚੋਂ ਕੋਈ ਵੀ ਪ੍ਰੀਖਿਆ ਦੇਣ ਨਹੀਂ ਆਇਆ।

ਦਰਅਸਲ, ਚੰਡੀਗੜ੍ਹ ਸਮੇਤ ਦੇਸ਼ ਦੇ ਛੇ ਸ਼ਹਿਰਾਂ ਵਿੱਚ ਵਿਵਾਦਾਂ ਦਰਮਿਆਨ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ 23 ਜੂਨ ਨੂੰ NEET-UG ਪ੍ਰੀਖਿਆ ਮੁੜ ਕਰਵਾਈ ਗਈ। ਸਿਰਫ 1,563 ਵਿਦਿਆਰਥੀਆਂ ਨਾ ਇਹ NEET UG ਰੀ-ਪ੍ਰੀਖਿਆ ਦੇਣੀ ਸੀ।

NTA ਅਤੇ ਕੇਂਦਰੀ ਸਿੱਖਿਆ ਮੰਤਰਾਲੇ ਦੇ ਅਧਿਕਾਰੀ ਵੀ ਇਸ ਸਮੇਂ ਦੌਰਾਨ NEET UG ਮੁੜ ਪ੍ਰੀਖਿਆ ਕੇਂਦਰਾਂ 'ਤੇ ਮੌਜੂਦ ਰਹੇ। ਇਹ ਪ੍ਰੀਖਿਆ ਐਤਵਾਰ ਨੂੰ ਦੁਪਹਿਰ 2 ਵਜੇ ਤੋਂ ਸ਼ਾਮ 5.20 ਵਜੇ ਤੱਕ ਹੋਈ।

ਗ੍ਰੇਸ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਦੀ ਇਜਾਜ਼ਤ ਦਿੱਤੀ ਗਈ 

ਸਿਰਫ਼ ਉਹੀ ਉਮੀਦਵਾਰ ਜਿਨ੍ਹਾਂ ਨੇ ਇਸ ਪ੍ਰੀਖਿਆ ਵਿੱਚ ਗ੍ਰੇਸ ਅੰਕ ਪ੍ਰਾਪਤ ਕੀਤੇ ਹਨ, ਉਹ ਚੰਡੀਗੜ੍ਹ NEET UG ਮੁੜ ਪ੍ਰੀਖਿਆ ਵਿੱਚ ਬੈਠੇ । ਅਜਿਹੇ ਦੋ ਬੱਚਿਆਂ ਨੂੰ ਰੀ ਪ੍ਰੀਖਿਆ ਵਿੱਚ ਸ਼ਾਮਲ ਹੋਣਾ ਪਿਆ। ਉਮੀਦਵਾਰਾਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕੇਂਦਰ ਵਿੱਚ ਦਾਖਲ ਹੋਣ ਦਿੱਤਾ ਗਿਆ ਸੀ। ਇਸ ਦੌਰਾਨ ਇੱਕ ਵੀ ਬੱਚਾ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਦੇਣ ਨਹੀਂ ਪਹੁੰਚਿਆ।

ਇਹ ਪ੍ਰੀਖਿਆ ਪਹਿਲੀ ਵਾਰ 5 ਮਈ ਨੂੰ ਲਈ ਗਈ ਸੀ।

ਪਹਿਲੀ ਵਾਰ, NEET-UG ਪ੍ਰੀਖਿਆ 5 ਮਈ, 2024 ਨੂੰ ਦੇਸ਼ ਭਰ ਦੇ ਹਜ਼ਾਰਾਂ ਕੇਂਦਰਾਂ ਵਿੱਚ ਆਯੋਜਿਤ ਕੀਤੀ ਗਈ ਸੀ। ਇਸ ਪ੍ਰੀਖਿਆ ਦਾ ਪੇਪਰ ਲੀਕ ਹੋਣ ਦਾ ਮਾਮਲਾ ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ ਵਿੱਚ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਸਿਆਸੀ ਪਾਰਟੀਆਂ ਦੇ ਆਗੂ NEET UG ਪ੍ਰੀਖਿਆ 2024 ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

NEET ਪ੍ਰੀਖਿਆ 2024 ਪੇਪਰ ਲੀਕ ਦੇ ਮੁੱਦੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਪੈਂਡਿੰਗ ਹੈ। ਵਿਵਾਦਾਂ ਦੇ ਵਿਚਕਾਰ, ਪਿਛਲੀ ਪ੍ਰੀਖਿਆ ਵਿੱਚ ਗ੍ਰੇਸ ਅੰਕ ਵਾਪਸ ਲਏ ਜਾਣ ਤੋਂ ਬਾਅਦ ਮੈਡੀਕਲ ਦਾਖਲਾ ਪ੍ਰੀਖਿਆ ਦੁਬਾਰਾ ਲਈ ਗਈ। NEET UG ਪ੍ਰੀਖਿਆ ਉਦੋਂ ਵਿਵਾਦਾਂ ਦਾ ਵਿਸ਼ਾ ਬਣ ਗਈ ਜਦੋਂ 67 ਵਿਦਿਆਰਥੀਆਂ ਨੇ 720 ਵਿੱਚੋਂ 720 ਅੰਕ ਪ੍ਰਾਪਤ ਕੀਤੇ। ਇਨ੍ਹਾਂ ਵਿੱਚੋਂ 6 ਵਿਦਿਆਰਥੀ ਇੱਕੋ ਕੇਂਦਰ ਦੇ ਸਨ। ਇਸ ਤੋਂ ਬਾਅਦ NEET ਪ੍ਰੀਖਿਆ 'ਚ ਗੜਬੜੀ ਦੇ ਦੋਸ਼ ਲੱਗੇ ਸਨ ਅਤੇ ਹੁਣ ਇਹ ਸਿਆਸੀ ਵਿਵਾਦ ਦਾ ਵਿਸ਼ਾ ਬਣ ਗਿਆ ਹੈ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget