Sukhbir Singh Badal health update: ਚੰਡੀਗੜ੍ਹ ਦੇ ਪੀਜੀਆਈ (PGI) ’ਚ ਸੁਖਬੀਰ ਸਿੰਘ ਬਾਦਲ ਦਾ ਸਫ਼ਲ ਆਪਰੇਸ਼ਨ ਹੋਇਆ। ਉਨ੍ਹਾਂ ਦੀ ਓਆਰਆਈਐਫ (ORIF) ਸਰਜਰੀ ਹੋਈ ਹੈ ਜੋ ਕਿ ਸਫਲ ਰਹੀ ਹੈ। ਦੱਸ ਦਈਏ ਕਿ ਓਆਰਆਈਐਫ ਸਰਜਰੀ ਰਾਹੀਂ ਸੱਟ ਜਲਦੀ ਠੀਕ ਕਰਨ ਲਈ ਪੈਰ ’ਚ ਛੋਟੀ ਪਲੇਟ ਪਾਈ ਗਈ ਹੈ। ਫਿਲਹਾਲ ਡਾਕਟਰ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਸਿਹਤ ਸਥਿਰ ਹੈ। ਅਜੇ ਉਹ ਪੀਜੀਆਈ ਦੇ ਵਿੱਚ ਹੀ ਭਰਤੀ ਹਨ। ਡਾਕਟਰਾਂ ਨੇ ਉਨ੍ਹਾਂ ਆਰਾਮ ਕਰਨਾ ਦੱਸਿਆ ਹੈ।
ਦੱਸ ਦਈਏ ਕਿ ਬੀਤੇ ਦਿਨ ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੇਨਤੀ ਪੱਤਰ ਦੇਣ ਲਈ ਪਹੁੰਚੇ ਸੀ। ਇਸ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ ਸੀ। ਜਿਸ ਕਾਰਨ ਉਨ੍ਹਾਂ ਦੇ ਸੱਜੇ ਪੈਰ ਦੀ ਉਂਗਲ ਟੁੱਟ ਗਈ ਸੀ।
ਜ਼ਿਕਰਯੋਗ ਹੈ ਕਿ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਅਕਾਲ ਤਖ਼ਤ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਸਬੰਧਤ ਮਾਮਲੇ ਦੀ ਅਗਲੇਰੀ ਕਾਰਵਾਈ ਜਲਦ ਕਰਨ ਲਈ ਲਿਖਿਆ ਸੀ। ਉਨ੍ਹਾਂ ਨੇ ਇੱਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਸਬੰਧਤ ਮਾਮਲੇ ਵਿਚ ਅਗਲੇਰੀ ਕਾਰਵਾਈ ਜਲਦ ਕੀਤੀ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਕੁੱਝ ਨਿੱਜੀ ਰੁਝੇਵੇਂ ਵੀ ਹਨ, ਜਿਸ ਕਾਰਨ ਉਹ ਚਾਹੁੰਦੇ ਹਨ ਕਿ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਜਲਦੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਤਨਖਾਹੀਆ ਐਲਾਨੇ ਨੂੰ ਢਾਈ ਮਹੀਨੇ ਬੀਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਵੀ ਆਦੇਸ਼ ਕੀਤਾ ਜਾਵੇਗਾ ਉਹ ਸਿਰ ਮੱਥੇ ਪ੍ਰਵਾਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।