Sukhpal Khaira: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਤੜਕੇ 5 ਵਜੇ ਸੁਖਪਾਲ ਖਹਿਰਾ ਦੇ ਚੰਡੀਗੜ੍ਹ ਰਿਹਾਇਸ਼ 'ਤੇ ਰੇਡ ਕੀਤੀ। ਜਿਸ ਤੋਂ ਬਾਅਦ ਜਲਾਲਾਬਾਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਗ੍ਰਿਫਤਾਰੀ ਦੌਰਾਨ ਕਾਫੀ ਦੇਰ ਤਕ ਪੁਲਿਸ ਅਤੇ ਸੁਖਪਾਲ ਖਹਿਰਾ ਦੀ ਆਪਸ ਵਿਚ ਬਹਿਸ ਵੀ ਚਲਦੀ ਰਹੀ ਹੈ।


ਹੋਰ ਪੜ੍ਹੋ : ਵੱਡੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਇੰਫਾਲ ਵਿੱਚ ਕਰਫਿਊ, ਭੀੜ ਨੇ ਪੁਲਿਸ ਵਾਹਨ ਨੂੰ ਲਗਾਈ ਅੱਗ



ਜਦੋਂ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਜਾ ਰਹੀ ਸੀ ਤਾਂ ਉਨ੍ਹਾਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਪੁਰਾਣੇ ਝੂਠੇ ਕੇਸ ਦੇ ਵਿੱਚ ਫਸਾ ਰਹੀ ਹੈ। ਖਹਿਰਾ ਨੇ ਇਸ ਸਾਰੀ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਦੱਸ ਦਈਏ ਉਨ੍ਹਾਂ ਦੀ ਗ੍ਰਿਫਤਾਰੀ 2015 ਦੇ NDPS ਮਾਮਲੇ 'ਚ ਹੋਈ ਹੈ। ਅੱਠ ਸਾਲਾਂ ਬਾਅਦ ਖਹਿਰਾ ਨੂੰ ਹਿਰਾਸਤ ਦੇ ਵਿੱਚ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਲਦ ਹੀ ਉਨ੍ਹਾਂ ਨੂੰ ਕੋਰਟ ਦੇ ਵਿੱਚ ਪੇਸ਼ ਕੀਤਾ ਜਾਵੇਗਾ।


 






ਪਹਿਲਾਂ ਈਡੀ ਨੇ ਵੀ ਖਹਿਰਾ ਨੂੰ ਕੀਤਾ ਸੀ ਗ੍ਰਿਫਤਾਰ


ਇਸ ਤੋਂ ਪਹਿਲਾਂ ਈਡੀ ਨੇ ਵੀ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।


ਹੋਰ ਪੜ੍ਹੋ :ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 









ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









Iphone ਲਈ ਕਲਿਕ ਕਰੋ