Chandigarh News: ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਸ਼ਹਿਰ ਵਿੱਚ ਪਾਰਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਰਕੇ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਿਕਲਣ ਵਿੱਚ ਦਿੱਕਤਾਂ ਆ ਰਹੀਆਂ ਹਨ। ਐਤਵਾਰ ਨੂੰ ਸਿਟੀ ਬਿਊਟੀਫੁੱਲ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 21.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਹੈ।


ਮੌਸਮ ਵਿਭਾਗ ਵੱਲੋਂ ਦੱਖਣ ਪੂਰਬੀ ਹਵਾਵਾਂ ਦੇ ਵਹਾਅ ਅਤੇ ਦਿਨ ਸਮੇਂ ਸ਼ਹਿਰ ਵਿੱਚ ਵਧ ਰਹੇ ਤਾਪਮਾਨ ਕਰ ਕੇ ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਤਬਦੀਲੀ ਹੋਣ ਦੀ ਸੰਭਾਵਣਾ ਪ੍ਰਗਟਾਈ ਗਈ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਸਿਟੀ ਬਿਊਟੀਫੁੱਲ ’ਚ 17 ਅਪਰੈਲ ਨੂੰ ਬੱਦਲਵਾਈ ਰਹੇਗੀ ਜਦੋਂਕਿ 18, 19 ਤੇ 20 ਅਪਰੈਲ ਨੂੰ ਕਈ ਥਾਵਾਂ ’ਤੇ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 



ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਪਰੈਲ ਦੇ ਅਖੀਰ ’ਚ ਪਾਰਾ ਚੜ੍ਹੇਗਾ ਤੇ ਉਸ ਤੋਂ ਬਾਅਦ ਮਈ ਮਹੀਨੇ ਦੀ ਸ਼ੁਰੂਆਤ ’ਚ ਮੌਸਮ ਵਿੱਚ ਪੱਛਮੀ ਵਿਗਾੜ ਕਰ ਕੇ ਮੌਸਮ ਮੁੜ ਬਦਲੇਗਾ। ਸ਼ਹਿਰ ਵਿੱਚ ਐਤਵਾਰ ਵਾਲੇ ਦਿਨ ਤਾਪਮਾਨ ਵਧਣ ਕਰ ਕੇ ਸਾਰਾ ਦਿਨ ਸ਼ਹਿਰ ਦੀਆਂ ਸੜਕਾਂ ’ਤੇ ਸੁੰਨ ਪਸਰੀ ਰਹੀ ਜਦੋਂ ਕਿ ਸ਼ਾਮ ਹੁੰਦਿਆਂ ਹੀ ਸੁਖਨਾ ਝੀਲ, ਰੋਜ਼ ਗਾਰਡਨ ਸਣੇ ਸ਼ਹਿਰ ਵਿੱਚ ਹੋਰਨਾਂ ਘੁੰਮਣ-ਫਿਰਨ ਵਾਲੀਆਂ ਥਾਵਾਂ ’ਤੇ ਸੈਲਾਨੀਆਂ ਦੀ ਭੀੜ ਲੱਗ ਗਈ। 


ਉੱਧਰ, ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧਣੀ ਸ਼ੁਰੂ ਹੋ ਗਈ ਹੈ। ਗਰਮੀ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ, ਜਿਸ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ