(Source: ECI/ABP News)
Punjab BJP: ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ, ਚੰਡੀਗੜ੍ਹ 'ਚ ਹੋਇਆ ਸਮਾਗਮ
ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਵਿੱਚ ਹੋਇਆ।
![Punjab BJP: ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ, ਚੰਡੀਗੜ੍ਹ 'ਚ ਹੋਇਆ ਸਮਾਗਮ Sunil Jakhar assumed the post of Punjab BJP president a ceremony was held in Chandigarh Punjab BJP: ਸੁਨੀਲ ਜਾਖੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਦਾ ਸੰਭਾਲਿਆ ਅਹੁਦਾ, ਚੰਡੀਗੜ੍ਹ 'ਚ ਹੋਇਆ ਸਮਾਗਮ](https://feeds.abplive.com/onecms/images/uploaded-images/2023/07/11/c15b1cd426d3298cc1149b8f941fd8f71689061300806674_original.jpg?impolicy=abp_cdn&imwidth=1200&height=675)
Punjab News: ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਸਹੁੰ ਚੁੱਕ ਸਮਾਗਮ ਭਾਜਪਾ ਦੇ ਸੂਬਾ ਹੈੱਡਕੁਆਰਟਰ, ਸੈਕਟਰ 37-ਏ, ਚੰਡੀਗੜ੍ਹ ਵਿੱਚ ਹੋਇਆ।
ਜ਼ਿਕਰ ਕਰ ਦਈਏ ਕਿ ਸਮਾਗਮ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੂਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ, ਸੰਗਠਨ ਜਨਰਲ ਸਕੱਤਰ ਸ਼੍ਰੀਮੰਤਰੀ ਸ਼੍ਰੀਨਿਵਾਸਲੂ ਸਮੇਤ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
— BJP PUNJAB (@BJP4Punjab) July 11, 2023
ਜਨਾਰਦਨ ਸ਼ਰਮਾ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ 'ਤੇ ਭਾਜਪਾ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਹਾਈਕਮਾਂਡ ਦੇ ਫੈਸਲੇ ਦਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਦੇ ਪ੍ਰਧਾਨ ਬਣਨ ਨਾਲ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਜ਼ਮੀਨ ਨਾਲ ਜੁੜੇ ਅਤੇ ਸੁਲਝੇ ਹੋਏ ਆਗੂ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ਅਤੇ ਪੰਜਾਬ ਪ੍ਰਤੀ ਡੂੰਘੀ ਸੋਚ ਸਦਕਾ ਸੂਬਾ ਭਾਜਪਾ ਨਵੀਆਂ ਬੁਲੰਦੀਆਂ ਨੂੰ ਛੂਹ ਲਵੇਗੀ।
ਇਹ ਵੀ ਪੜ੍ਹੋ: GST Council Meeting: ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਨਿਰਮਲਾ ਸੀਤਾਰਮਨ ਨਾਲ ਭਿੜੇ ਦਿੱਲੀ ਤੇ ਪੰਜਾਬ ਦੇ ਵਿੱਤ ਮੰਤਰੀ
ਜ਼ਿਕਰ ਕਰ ਦਈਏ ਕਿ ਪ੍ਰਧਾਨਗੀ ਦਾ ਐਲਾਨ ਹੋਣ ਤੋਂ ਬਾਅਦ ਸੁਨੀਲ ਜਾਖੜ ਅੰਮ੍ਰਿਤਸਰ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਵੀ ਸ਼ਾਮਲ ਸਨ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਸੀ ਕਿਇਸ ਨਵੀਂ ਪਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਉਹ ਮੱਥਾ ਟੇਕਣ ਲਈ ਗੁਰੂਘਰ ਪਹੁੰਚ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)