Punjab News: ਬੀਜੇਪੀ ਦੇ ਸੀਨੀਅਰ ਨੇਤਾ ਸੁਨੀਲ ਜਾਖੜ ਨੇ ਆਪਣੀ ਹੀ ਪਾਰਟੀ ਦੀ ਹਰਿਆਣਾ ਸਰਕਾਰ ਖਿਲਾਫ ਸਖਤ ਸਟੈਂਡ ਲਿਆ ਹੈ। ਕੁਝ ਸਮਾਂ ਪਹਿਲਾਂ ਕਾਂਗਰਸ ਛੱਡ ਬੀਜੇਪੀ ਵਿੱਚ ਗਏ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਤੇ ਪੰਜਾਬ ਦਾ ਪੂਰਾ ਹੱਕ ਹੈ ਤੇ ਇਸ ਸਬੰਧੀ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਵੀ ਨਹੀਂ ਹੋਣਾ ਚਾਹੀਦਾ। ਜਾਖੜ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਹਰਿਆਣਾ ਵਿਚਲੀ ਬੀਜੇਪੀ ਸਰਕਾਰ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਥਾਂ ਮੰਗੀ ਹੈ।
ਜਾਖੜ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਦਰਿਆ-ਦਿਲੀ ਵਿਖਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਇਸ ਤਰ੍ਹਾਂ ਦੇ ਗ਼ੈਰਜ਼ਰੂਰੀ ਮੁੱਦੇ ਨਾ ਉਠਾਏ ਜਾਣ ਅਤੇ ਦੋਹੇਂ ਰਾਜ ਇਸ ਇਤਿਹਾਸਕ ਵਿਧਾਨ ਸਭਾ ਦੀ ਵਰਤੋਂ ਕਰ ਲੈਣ। ਹਰਿਆਣਾ ਵਿਧਾਨ ਸਭਾ ਦੇ ਸਪੀਕਰ ਵੱਲੋਂ ਚੰਡੀਗੜ੍ਹ ਵਿਚ ਰਾਜ ਵਿਧਾਨ ਸਭਾ ਲਈ ਜਗ੍ਹਾ ਮੰਗੇ ਜਾਣ ਦਾ ਜ਼ਿਕਰ ਕਰਦਿਆਂ ਜਾਖੜ ਨੇ ਦੋਵੇਂ ਰਾਜਾਂ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਆਸੀ ਲਾਭ ਲਈ ਗੈਰ ਜ਼ਰੂਰੀ ਬਿਆਨਬਾਜ਼ੀ ਨਾ ਕਰਨ।
ਇਹ ਵੀ ਪੜ੍ਹੋ : Hajipur Accident : ਹਾਜੀਪੁਰ 'ਚ ਭਿਆਨਕ ਸੜਕ ਹਾਦਸਾ, 15 ਦੀ ਮੌਤ, PM ਮੋਦੀ ਸਮੇਤ CM ਨਿਤੀਸ਼ ਕੁਮਾਰ ਨੇ ਜਤਾਇਆ ਦੁੱਖ
ਭਾਜਪਾ ਨੇਤਾ ਕਿਹਾ ਕਿ ਪੰਜਾਬ ਵਿਧਾਨ ਸਭਾ ਲਈ ਅਲੱਗ ਜਗ੍ਹਾ ਦੀ ਮੰਗ ਕਰਕੇ ਪੰਜਾਬ ਦੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਦੇ ਮੁੱਦਿਆਂ ਬਾਰੇ ਆਪਣੀ ਸਮਝ ਦੀ ਘਾਟ ਨੂੰ ਪ੍ਰਦਰਸ਼ਿਤ ਕੀਤਾ ਹੈ ਬਲਕਿ ਇਸ ਨਾਲ ਹਰਿਆਣਾ ਦੀ ਗ਼ੈਰਜ਼ਰੂਰੀ ਤੇ ਤਰਕਹੀਣ ਮੰਗ ਨੂੰ ਵੀ ਬਲ ਮਿਲਿਆ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।