ਪੜਚੋਲ ਕਰੋ

Punjab vs Himachal: ਹਿਮਾਚਲ 'ਚ ਸ਼ਰਾਰਤੀ ਅਨਸਰਾਂ ਵੱਲੋਂ ਲਾਈ ਚੰਗਿਆੜੀ ਪੰਜਾਬ 'ਚ ਬਣੀ ਭਾਂਬੜ! ਹੁਣ ਯੂਨੀਵਰਸਿਟੀ ਵਿਦਿਆਰਥੀਆਂ ਵੱਲੋਂ ਐਕਸ਼ਨ

ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਾਈ ਗਈ ਚੰਗਿਆੜੀ ਪੰਜਾਬ ਵਿੱਚ ਭਾਂਬੜ ਬਣਦੀ ਜਾ ਰਹੀ ਹੈ। ਹਿਮਾਚਲ ਵਿੱਚ ਸਿੱਖ ਨੌਜਵਾਨਾਂ ਨਾਲ ਬਦਸਲੂਕੀ ਤੇ ਵਾਹਨਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਝੰਡੇ ਉਤਾਰਣ ਮਗਰੋਂ ਪੰਜਾਬ

Punjab vs Himachal: ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਾਈ ਗਈ ਚੰਗਿਆੜੀ ਪੰਜਾਬ ਵਿੱਚ ਭਾਂਬੜ ਬਣਦੀ ਜਾ ਰਹੀ ਹੈ। ਹਿਮਾਚਲ ਵਿੱਚ ਸਿੱਖ ਨੌਜਵਾਨਾਂ ਨਾਲ ਬਦਸਲੂਕੀ ਤੇ ਵਾਹਨਾਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੇ ਝੰਡੇ ਉਤਾਰਣ ਮਗਰੋਂ ਪੰਜਾਬ ਵਿੱਚ ਵੀ ਨੌਜਵਾਨ ਹਿੰਸਕ ਹੋ ਗਏ। ਮੰਗਲਵਾਰ ਨੂੰ ਕਈ ਥਾਵਾਂ ਉਪਰ ਹਿਮਚਾਲ ਦੀਆਂ ਬੱਸਾਂ ਰੋਕ-ਰੋਕ ਸੰਤ ਭਿੰਡਰਾਵਾਲਾ ਦੇ ਪੋਸਟਰ ਲਾਏ ਤੇ ਖਰੜ ਵਿੱਚ ਇੱਕ ਬੱਸ ਦੇ ਸ਼ੀਸ਼ੇ ਤੋੜ ਦਿੱਤੇ। 

ਦੱਸ ਦਈਏ ਕਿ ਛੋਟੀ ਜਿਹੀ ਗੱਲ਼ ਤੋਂ ਸ਼ੁਰੂ ਹੋਇਆ ਇਹ ਮਾਮਲਾ ਦੋ ਸੂਬਿਆਂ ਦੀਆਂ ਸਰਕਾਰਾਂ ਲਈ ਮੁਸੀਬਤ ਬਣ ਗਿਆ ਹੈ। ਇਹ ਮੁੱਦਾ ਮੰਗਲਵਾਰ ਨੂੰ ਹਿਮਾਚਲ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਦੀ ਗੱਲ ਕਹੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਵੀ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਇਸ ਮਾਮਲਾ ਵਿੱਚ ਦਖਲ ਦੇਣ ਲਈ ਕਿਹਾ ਹੈ।

ਉਧਰ, ਖਰੜ ਵਿੱਚ ਬੱਸ ਉਪਰ ਹੋਏ ਹਮਲੇ ਮਗਰੋਂ ਹਿਮਾਚਲ ਡਰਾਈਵਰ ਯੂਨੀਅਨ ਦੇ ਪ੍ਰਧਾਨ ਮਾਨ ਸਿੰਘ ਠਾਕੁਰ ਨੇ ਕਿਹਾ ਹੈ ਕਿ ਜੇਕਰ ਹਿਮਾਚਲ ਦੀਆਂ ਬੱਸਾਂ 'ਤੇ ਹਮਲੇ ਬੰਦ ਨਹੀਂ ਹੋਏ ਤਾਂ ਉਹ ਅੱਜ ਤੋਂ ਪੰਜਾਬ ਲਈ ਬੱਸ ਸੇਵਾਵਾਂ ਬੰਦ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਹਿਮਾਚਲ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਇਸ ਮਸਲੇ ਨੂੰ ਜਲਦੀ ਹੱਲ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਨੌਕਰੀ-ਪੇਸ਼ਾ ਕਰ ਰਹੇ ਹਿਮਾਚਲ ਦੇ ਲੋਕਾਂ ਅੰਦਰ ਵੀ ਸਹਿਮ ਹੈ।

ਦੱਸ ਦੇਈਏ ਕਿ ਪਿਛਲੇ ਹਫ਼ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੋਟਰ ਸਾਈਕਲਾਂ 'ਤੇ ਹਿਮਾਚਲ ਦੇ ਕੁੱਲੂ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਸਥਾਨਕ ਲੋਕਾਂ ਤੇ ਪੁਲਿਸ ਨਾਲ ਬਹਿਸ ਹੋਈ ਸੀ। ਸਥਾਨਕ ਲੋਕਾਂ ਨੇ ਮੋਟਰਸਾਈਕਲਾਂ ਤੋਂ ਸੰਤ ਭਿੰਡਰਾਂਵਾਲਾ ਦੇ ਝੰਡੇ ਉਤਾਰ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹਿਮਾਚਲ ਦੀਆਂ ਬੱਸਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੋ ਦਿਨ ਪਹਿਲਾਂ ਹੁਸ਼ਿਆਰਪੁਰ ਬੱਸ ਅੱਡੇ 'ਤੇ ਹਿਮਾਚਲ ਦੀਆਂ ਬੱਸਾਂ 'ਤੇ ਸੰਤ ਭਿੰਡਰਾਂਵਾਲਾ ਦੇ ਪੋਸਟਰ ਲਗਾਏ ਗਏ ਤੇ ਤਲਵਾਰਾਂ ਲਹਿਰਾ ਕੇ ਧਮਕੀਆਂ ਦਿੱਤੀਆਂ ਗਈਆਂ। ਇਸ ਕਾਰਨ ਹਿਮਾਚਲ ਦੇ ਡਰਾਈਵਰ, ਕੰਡਕਟਰ ਤੇ ਯਾਤਰੀ ਡਰੇ ਹੋਏ ਹਨ।

ਉਧਰ, ਪੰਜਾਬ ਦੀ ਵਿਦਿਆਰਥੀ ਵੀ ਹਿਮਾਚਲ ਵਿੱਚ ਵਾਪਰ ਰਹੀਆਂ ਘਟਨਾਵਾਂ ਖਿਲਾਫ ਨਿੱਤਰ ਆਏ ਹਨ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵਿਦਿਆਰਥੀ ਜਥੇਬੰਦੀ ‘ਸੱਥ’ ਨੇ ਹਿਮਾਚਲ ਪ੍ਰਦੇਸ਼ ਵਿੱਚ ਆਪਣੇ ਵਾਹਨਾਂ ’ਤੇ ਜਾਣ ਵਾਲੇ ਸਿੱਖ ਯਾਤਰੀਆਂ ਨਾਲ ਹੋ ਰਹੀ ਬਦਸਲੂਕੀ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਦੇ ਸਮਰਥਨ ਵਿੱਚ ਕਈ ਹੋਰ ਵਿਦਿਆਰਥੀ ਜਥੇਬੰਦੀਆਂ ਨੇ ਵੀ ਹਿੱਸਾ ਲਿਆ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਗ਼ੈਰ-ਪੰਜਾਬੀ ਆਬਾਦੀ ਦਾ ਹੜ੍ਹ ਆ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬਾਈ ਵਿਧਾਨ ਸਭਾ ਨੂੰ ਕਾਨੂੰਨ ਪਾਸ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਦੇ ਬਾਹਰਲੇ ਲੋਕਾਂ ਨੂੰ ਰੋਕਿਆ ਜਾ ਸਕੇ। 

ਇਸ ਮੌਕੇ ‘ਸੱਥ’ ਦੇ ਦਰਸ਼ਪ੍ਰੀਤ ਸਿੰਘ, ਅਸ਼ਮੀਤ ਸਿੰਘ, ਗੁਰਦਰਸ਼ਨ ਸਿੰਘ, ਪੰਜਾਬਨਾਮੇ ਦੇ ਗਗਨ, ਅੰਬੇਡਕਰ ਸਟੂਡੈਂਟਸ ਫੋਰਮ ਦੇ ਗੁਰਦੀਪ ਤੇ ਸਟੂਡੈਂਟਸ ਫਾਰ ਸੁਸਾਇਟੀ (ਐਸਐਫਐਸ) ਦੇ ਸੰਦੀਪ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਯਾਤਰੀਆਂ ਦੇ ਵਾਹਨਾਂ ਤੋਂ ਨਿਸ਼ਾਨ ਸਾਹਿਬ ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀਆਂ ਤਸਵੀਰਾਂ ਲੁਹਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਹ ਘਟਨਾਵਾਂ ਵਕਤੀ ਨਹੀਂ ਹਨ ਬਲਕਿ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਇਸ ਤਰੀਕੇ ਦੇ ਹਮਲੇ ਹੋ ਰਹੇ ਹਨ ਜੋ ਹਿੰਦੂਤਵੀ ਮਨਾਂ ’ਚ ਸਿੱਖੀ ਪ੍ਰਤੀ ਵਸੀ ਡੂੰਘੀ ਨਫ਼ਰਤ ਦਾ ਪ੍ਰਗਟਾਵਾ ਹਨ।

ਉਨ੍ਹਾਂ ਦੋਸ਼ ਲਾਇਆ ਕਿ ਇਹ ਹਮਲੇ ਸਿੱਖਾਂ ਦੀ ਪਛਾਣ ’ਤੇ ਹਮਲੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਇਸ ਸਮੇਂ ਗ਼ੈਰ-ਪੰਜਾਬੀ ਆਬਾਦੀ ਦਾ ਹੜ੍ਹ ਆ ਰਿਹਾ ਹੈ। ਭਾਰਤ ਦੀ ਬਸਤੀਵਾਦੀ ਨੀਤੀ ਤਹਿਤ ਗ਼ੈਰ-ਪੰਜਾਬੀ ਅਬਾਦੀ ਪੰਜਾਬ ਵਿੱਚ ਵੱਡੇ ਪੱਧਰ ’ਤੇ ਵਸਾਈ ਜਾ ਰਹੀ ਹੈ। ਪੰਜਾਬ ਦੀ ਲੁੱਟ ਅਤੇ ਸਿੱਖ ਹਸਤੀ ਪ੍ਰਤੀ ਇਸ ਨਫ਼ਰਤ ਨੂੰ ਸਮਝਦਿਆਂ ਸਿੱਖਾਂ ਨੂੰ ਜਥੇਬੰਦ ਹੋਣ ਦੀ ਲੋੜ ਹੈ। ਗ਼ੈਰ-ਪੰਜਾਬੀਆਂ ਦੀ ਵਿਆਪਕ ਪੱਧਰ ’ਤੇ ਵਸਾਈ ਜਾ ਰਹੀ ਅਬਾਦੀ ਨੂੰ ਰੋਕਣਾ ਪੰਜਾਬ ਦੀ ਹੰਗਾਮੀ ਲੋੜ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget