ਪੜਚੋਲ ਕਰੋ

Punjab News : ਹੜਤਾਲੀ ਪਟਵਾਰੀਆਂ ਦੀ ਮਨਮਰਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

patwaris ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ...

punjab News - ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਆਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜ਼ਰੀ ਬਾਇਓ ਮੀਟਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ। ਇੱਥੇ ਸ਼ਨਿੱਚਰਵਾਰ ਨੂੰ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿੱਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿੱਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿੱਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿੱਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤੱਕ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿੱਤਾ ਜਾਵੇਗਾ।

ਆਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵੱਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫ਼ਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿੱਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਆਪਣਾ ਫ਼ਰਜ਼ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ, ਕਾਰਜਕੁਸ਼ਲ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Big News: ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਸਕੂਲਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ, ਜ਼ਿਲ੍ਹਾ ਸਿੱਖਿਆ ਵਿਭਾਗ ਦਾ ਅਹਿਮ ਫੈਸਲਾ...
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਕੌਮੀ ਇਨਸਾਫ ਮੋਰਚਾ ਦਾ ਚੰਡੀਗੜ੍ਹ ਕੂਚ, ਕੋਈ ਰੂਟ ਤੈਅ ਨਹੀਂ; ਸਿਮਰਨਜੀਤ ਮਾਨ ਨੂੰ ਲਿਆ ਹਿਰਾਸਤ 'ਚ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਆੜ੍ਹਤੀਏ ਦਾ ਚਾਕੂ ਮਾਰ ਕੇ ਕੀਤਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget