Corona in Chandigarh: ਕੋਰੋਨਾ ਦਾ ਫਿਰ ਚੜ੍ਹਨ ਲੱਗਾ ਗ੍ਰਾਫ, ਨਵੀਆਂ ਗਾਈਡਲਾਈਨਜ਼ ਜਾਰੀ, ਮਾਸਕ ਤੇ ਸੈਨੇਟਾਈਜ਼ਰ ਲਾਜ਼ਮੀ
Corona in Chandigarh: ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ...
Corona in Chandigarh: ਦੇਸ਼ ਵਿੱਚ ਕੋਰੋਨਾ ਦੇ ਕੇਸ ਮੁੜ ਵਧਣ ਲੱਗੇ ਹਨ। ਇਸ ਲਈ ਕਈ ਸੂਬਿਆਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਯੂਟੀ ਚੰਡੀਗੜ੍ਹ ਵਿੱਚ ਕੋਵਿਡ-19 ਦੇ ਦਿਨੋ-ਦਿਨ ਵਧ ਰਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਥੋਂ ਦੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਹਾਸਲ ਜਾਣਕਾਰੀ ਮੁਤਾਬਕ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਭੀੜ-ਭੜੱਕੇ ਤੇ ਬੰਦ ਕਮਰਿਆਂ ਵਿੱਚ ਮੀਟਿੰਗਾਂ ਆਦਿ ਵਿੱਚ ਮਾਸਕ ਦੀ ਵਰਤੋਂ ਲਈ ਕਿਹਾ ਗਿਆ ਹੈ। ਡਾਕਟਰ ਸਣੇ ਹਸਪਤਾਲ ਦੇ ਅਮਲੇ ਦੇ ਨਾਲ-ਨਾਲ ਮਰੀਜ਼ਾਂ ਤੇ ਉਨ੍ਹਾਂ ਦੇ ਸੇਵਾਦਾਰਾਂ ਨੂੰ ਮਾਸਕ ਪਹਿਨਣ ਲਈ ਕਿਹਾ ਗਿਆ ਹੈ।
ਇਸ ਤੋਂ ਇਲਾਵਾ ਹਰ ਵਿਅਕਤੀ ਨੂੰ ਛਿੱਕ ਤੇ ਖੰਘਦੇ ਸਮੇਂ ਨੱਕ ਤੇ ਮੂੰਹ ਨੂੰ ਢਕਣ, ਵਾਰ-ਵਾਰ ਹੱਥ ਧੋਣ ਜਾਂ ਸੈਨੇਟਾਈਜ਼ਰ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਜੇ ਕੋਈ ਵਿਅਕਤੀ ਕੋਵਿਡ ਪੌਜ਼ੇਟਿਵ ਆਉਂਦਾ ਹੈ ਤਾਂ ਉਸ ਨੂੰ ਸੱਤ ਦਿਨਾਂ ਲਈ ਖ਼ੁਦ ਨੂੰ ਇਕਾਂਤਵਾਸ ਕਰਨਾ ਹੋਵੇਗਾ।
ਮੁਹਾਲੀ ਜ਼ਿਲ੍ਹੇ ਵਿੱਚ 5 ਕੋਰੋਨਾ ਪੌਜ਼ੇਟਿਵ- ਮੁਹਾਲੀ ਜ਼ਿਲ੍ਹੇ ਵਿੱਚ ਸੋਮਵਾਰ ਨੂੰ 43 ਵਿਅਕਤੀਆਂ ਦੇ ਕਰੋਨਾ ਟੈਸਟ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 5 ਵਿਅਕਤੀਆਂ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਜ਼ਿਲ੍ਹੇ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 101334 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਇਸ ਮਹਾਮਾਰੀ ਨੂੰ ਮਾਤ ਦੇ ਕੇ 6 ਕੋਰੋਨਾ ਮਰੀਜ਼ ਠੀਕ ਹੋ ਗਏ।
ਹੁਣ ਤੱਕ ਕੁੱਲ 100068 ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਹੁਣ ਤੱਕ 1168 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਤੇ ਇਸ ਸਮੇਂ ਜ਼ਿਲ੍ਹੇ ਵਿੱਚ 98 ਮਰੀਜ਼ ਸਰਗਰਮ ਹਨ ਤੇ ਉਨ੍ਹਾਂ ਦਾ ਇਲਾਜ ਸਿਹਤ ਵਿਭਾਗ ਦੀਆਂ ਟੀਮਾਂ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Congo Landslide: ਕਾਂਗੋ 'ਚ ਜ਼ਮੀਨ ਖਿਸਕਣ ਕਾਰਨ 21 ਲੋਕਾਂ ਦੀ ਮੌਤ, ਮਰਨ ਵਾਲਿਆਂ 'ਚ 8 ਔਰਤਾਂ ਅਤੇ 13 ਬੱਚੇ ਸ਼ਾਮਿਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Twitter Logo: ਐਲੋਨ ਮਸਕ ਨੇ ਟਵਿੱਟਰ ਦਾ ਬਲੂ-ਬਰਡ ਲੋਗੋ ਬਦਲਿਆ, ਇਸ ਦੀ ਥਾਂ 'ਤੇ ਡੋਜ ਮੀਮ ਦੀ ਤਸਵੀਰ ਲਗਾਈ, ਉਪਭੋਗਤਾ ਹੈਰਾਨ