(Source: Poll of Polls)
ਪੈਰਟੋਲ ਵਾਲੇ ਦੋ-ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਬੰਦ ਕਰਨ 'ਤੇ ਹਾਈਕੋਰਟ ਵੱਲੋਂ ਜਵਾਬ ਤਲਬ
ਚੰਡੀਗੜ੍ਹ ਪ੍ਰਸ਼ਾਸਨ ਦੀ ਇਲੈਕਟ੍ਰਿਕ ਵਹੀਕਲ ਪਾਲਿਸੀ 2022 ਤੇ ਆਰਐਲਏ ਚੰਡੀਗੜ੍ਹ ਵੱਲੋਂ ਪਿਛਲੇ ਦਿਨੀਂ ਗੈਰ ਇਲੈਕਟ੍ਰਿਕ ਦੋ-ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਬੰਦ ਕਰਨ ਦੇ ਫੈਸਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ....
Chandigarh News: ਚੰਡੀਗੜ੍ਹ ਪ੍ਰਸ਼ਾਸਨ ਦੀ ਇਲੈਕਟ੍ਰਿਕ ਵਹੀਕਲ ਪਾਲਿਸੀ 2022 ਤੇ ਆਰਐਲਏ (ਰਜਿਸਟਰਿੰਗ ਤੇ ਲਾਇਸੈਂਸਿੰਗ ਅਥਾਰਟੀ) ਚੰਡੀਗੜ੍ਹ ਵੱਲੋਂ ਪਿਛਲੇ ਦਿਨੀਂ ਗੈਰ ਇਲੈਕਟ੍ਰਿਕ (ਪੈਟਰੋਲ ਵਾਲੇ) ਦੋ-ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਬੰਦ ਕਰਨ ਦੇ ਫੈਸਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਯੂਟੀ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।
ਇਹ ਜਵਾਬ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਕ ਨੇ ਚੰਡੀਗੜ੍ਹ ਦੇ ਆਟੋਮੋਬਾਈਲ ਡੀਲਰਾਂ ਦੀ ਨੁਮਾਇੰਦਗੀ ਕਰਨ ਵਾਲੀ ਫੈਡਰੇਸ਼ਨ ਆਫ਼ ਆਟੋਮੋਬਾਈਲ ਡੀਲਰਜ਼ ਆਫ਼ ਇੰਡੀਆ ਵੱਲੋਂ ਅਦਾਲਤ ’ਚ ਦਾਇਰ ਕੀਤੀ ਗਈ ਪਟੀਸ਼ਨ ’ਤੇ ਮੰਗਿਆ ਹੈ। ਅਦਾਲਤ ਨੇ ਯੂਟੀ ਵੱਲੋਂ 8 ਫਰਵਰੀ ਨੂੰ ਰਜਿਸਟਰੇਸ਼ਨ ਬੰਦ ਕਰਨ ਸਬੰਧੀ ਜਾਰੀ ਆਦੇਸ਼ਾਂ ’ਤੇ ਵੀ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਨੇ 8 ਫਰਵਰੀ ਨੂੰ ਆਦੇਸ਼ ਜਾਰੀ ਕਰਦਿਆਂ ਸ਼ਹਿਰ ਵਿੱਚ 10 ਫਰਵਰੀ ਤੋਂ ਪੈਟਰੋਲ ਵਾਲੇ ਦੋ ਪਹੀਆ ਵਾਹਨਾਂ ਦੀ ਰਜਿਸਟੇਸ਼ਨ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਵਿਰੁੱਧ ਐਸੋਸੀਏਸ਼ਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨ ਵਿੱਚ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਯੂਟੀ ਪ੍ਰਸ਼ਾਸਨ ਨੇ 10 ਫਰਵਰੀ 2022 ਨੂੰ ਨਵੀਂ ਇਲੈਕਟ੍ਰਿਕ ਪਾਲਿਸੀ ਜਾਰੀ ਕੀਤੀ ਸੀ, ਜੋ ਕਿ ਚੰਡੀਗੜ੍ਹ ਰੀਨਿਊਏਬਲ ਐਨਰਜੀ ਸਾਇੰਸ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ ਹੈ। ਇਸ ਪਾਲਿਸੀ ਵਿੱਚ ਯੂਟੀ ਪ੍ਰਸ਼ਾਸਨ ਨੇ ਆਉਂਦੇ ਸਾਲਾਂ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਰਜਿਸਟਰੇਸ਼ਨ ਲਈ ਟੀਚੇ ਨਿਰਧਾਰਤ ਕੀਤੇ ਸਨ, ਜਿਸ ਦਾ ਵਿਰੋਧ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ