Punjab News: ਖਾਲਿਸਤਾਨੀ ਸਮਰਥਕ ਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਸਰਬਜੀਤ ਸਿੰਘ ਕਲਸੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਕਲਸੀ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ- ਭਾਰਤ ਦਾ ਸੰਵਿਧਾਨ ਹਰ ਕਿਸੇ ਨੂੰ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਪਰ ਇਹ ਅੰਤਿਮ ਅਧਿਕਾਰ ਨਹੀਂ ਹੈ।ਤੁਹਾਡੀ ਆਜ਼ਾਦੀ ਦੂਜਿਆਂ ਦੀ ਆਜ਼ਾਦੀ ਦੀ ਉਲੰਘਣਾ ਨਹੀਂ ਕਰ ਸਕਦੀ। ਇਸ ਲਈ ਫਿਲਹਾਲ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਜ਼ਿਕਰ ਕਰ ਦਈਏ ਕਿ ਕਲਸੀ ਅੰਮ੍ਰਿਤਪਾਲ ਦੇ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਕਲਸੀ ਨੇ ਪਟੀਸ਼ਨ ਵਿੱਚ ਕਿਹਾ ਸੀ ਕਿ ਉਸ ਦਾ ਨਾਮ ਅਜਨਾਲਾ ਥਾਣੇ ਵਿੱਚ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਦੇ ਕਾਲਮ 2 ਵਿੱਚ ਹੈ ਤੇ ਪੁਲੀਸ ਨੇ ਅਜੇ ਤੱਕ ਉਸ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਉਹ ਅਜੇ ਵੀ ਐਨਐਸਏ ਨਾਲ ਸਬੰਧਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਲਈ ਅਜਨਾਲਾ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਿਸ ਨੂੰ ਆਸਾਮ ਜਾ ਕੇ ਆਨਲਾਈਨ ਜਾਂਚ ਕਰਨੀ ਚਾਹੀਦੀ ਹੈ।
ਇਸ 'ਤੇ ਹਾਈਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐੱਨਐੱਸਏ ਲਗਾਉਣ ਅਤੇ ਉਸ ਨੂੰ ਪੰਜਾਬ ਤੋਂ ਅਸਾਮ ਭੇਜਣ ਪਿੱਛੇ ਕਈ ਕਾਰਨ ਹਨ ਅਤੇ ਮੌਜੂਦਾ ਸਮੇਂ 'ਚ ਕਲਸੀ ਅਤੇ ਹੋਰਾਂ ਦੀਆਂ ਪਟੀਸ਼ਨਾਂ ਹਾਈਕੋਰਟ 'ਚ ਪੈਂਡਿੰਗ ਹਨ। ਇਸ ਲਈ ਇਸ ਮਾਮਲੇ ਵਿੱਚ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਲਸੀ ਦੀ ਇਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ 21 ਨਵੰਬਰ ਨੂੰ ਇੱਕ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।