Chandigarh Blast Update: ਚੰਡੀਗੜ੍ਹ ਧਮਾਕੇ ਦੇ ਮੁੱਖ ਆਰੋਪੀ ਗ੍ਰਿਫ਼ਤਾਰ, ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਮਿਲ ਕੇ ਕੀਤੀ ਕਾਰਵਾਈ, ਜਾਣੋ ਕੌਣ ਨੇ ਦੋਸ਼ੀ ?
ਇਸ ਤੋਂ ਪਹਿਲਾਂ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਸ਼ੀਆ, ਜੋ ਕਿ ਇਸੇ ਪਿੰਡ ਦਾ ਵਸਨੀਕ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਨੇ ਚੰਡੀਗੜ੍ਹ ਸੈਕਟਰ 10 ਸਥਿਤ ਘਰ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਚੰਡੀਗੜ੍ਹ ਸੈਕਟਰ 10 ਦੀ ਕੋਠੀ ‘ਚ ਗ੍ਰੇਨੇਡ ਨਾਲ ਹਮਲਾ ਕਰਨ ਵਾਲੇ ਮੁੱਖ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਨੇ ਸਾਂਝੀ ਕੀਤੀ ਹੈ। ਜਾਣਕਾਰੀ ਮੁਤਾਬਕ, ਅੰਮ੍ਰਿਤਸਰ ਦੇ ਰਹਿਣ ਵਾਲੇ ਰੋਹਨ ਮਸੀਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ ਇਹ ਕਾਰਵਾਈ ਪੰਜਾਬ ਪੁਲਿਸ ਤੇ ਕੇਂਦਰ ਦੀਆਂ ਏਜੰਸੀਆਂ ਨੇ ਸਾਂਝੇ ਤੌਰ ਉਤੇ ਕੀਤੀ ਹੈ। ਦੋਸ਼ੀ ਦੇ ਕਬਜ਼ੇ ’ਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਮਲੇ 'ਚ ਹੋਰ ਦੋਸ਼ੀਆਂ ਦੀ ਵੀ ਪਛਾਣ ਹੋ ਗਈ ਹੈ।
Punjab Police has arrested the main perpetrator of the Chandigarh Grenade Blast case, in a joint operation with Central Agency. The case is solved with the nabbing of Rohan Masih, resident of village Passia, PS Ramdass, Amritsar Rural and identification of the other accused as… pic.twitter.com/3jclL4Vbt5
— DGP Punjab Police (@DGPPunjabPolice) September 13, 2024
ਇਸ ਤੋਂ ਪਹਿਲਾਂ ਗੈਂਗਸਟਰ ਤੋਂ ਅੱਤਵਾਦੀ ਬਣੇ ਹੈਪੀ ਪਸ਼ੀਆ, ਜੋ ਕਿ ਇਸੇ ਪਿੰਡ ਦਾ ਵਸਨੀਕ ਹੈ ਅਤੇ ਇਸ ਸਮੇਂ ਅਮਰੀਕਾ ਵਿੱਚ ਰਹਿ ਰਿਹਾ ਹੈ, ਨੇ ਚੰਡੀਗੜ੍ਹ ਸੈਕਟਰ 10 ਸਥਿਤ ਘਰ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਮੁਲਜ਼ਮ ਰੋਹਨ ਮਸੀਹ ਪਿਛਲੇ ਤਿੰਨ ਦਿਨਾਂ ਤੋਂ ਪਿੰਡ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।
ਪੁਲਿਸ ਸਵੇਰੇ ਪਿੰਡ ਪੁੱਜੀ ਅਤੇ ਪਿੰਡ ਵਿੱਚੋਂ ਰੋਹਨ ਦੇ ਪੁਰਾਣੇ ਸੰਪਰਕ ਨੰਬਰ ਵੀ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਰੋਹਨ ਵੱਲੋਂ ਪਿਛਲੇ ਕੁਝ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਰੋਹਨ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਸ਼ੀਆ ਦੇ ਸੰਪਰਕ ਵਿੱਚ ਕਿਵੇਂ ਆਇਆ।