Chandigarh Mayor Election: ਚੰਡੀਗੜ੍ਹ ਮੇਅਰ ਚੋਣ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ, 23 ਜਨਵਰੀ ਨੂੰ ਹੋਵੇਗੀ ਸੁਣਵਾਈ
ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣਾ ਸੀ ਪਰ ਇਹ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਕਰਨ ਦੇ ਫੈਸੇਲ ਖਿਲਾਫ਼ ਆਪ ਅਤੇ ਕਾਂਗਰਸ ਗਠਜੋੜ ਨੇ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ
Chandigarh Mayor Election: ਅੱਜ ਚੰਡੀਗੜ੍ਹ ਨਗਰ ਨਿਗਮ ਨੂੰ ਨਵਾਂ ਮੇਅਰ ਮਿਲਣਾ ਸੀ ਪਰ ਇਹ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ। ਚੋਣ ਮੁਲਤਵੀ ਕਰਨ ਦੇ ਫੈਸੇਲ ਖਿਲਾਫ਼ ਆਪ ਅਤੇ ਕਾਂਗਰਸ ਗਠਜੋੜ ਨੇ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ
I.N.D.I.A ਗਠਜੋੜ ਨੇ ਚੰਡੀਗੜ੍ਹ ਮੇਅਰ ਚੋਣ ਟਾਲਣ ਦੇ ਫੈਸਲੇ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਹਾਈਕੋਰਟ ਵਿੱਚ ਕੁਲਦੀਪ ਕੁਮਾਰ ਵੱਲੋਂ ਪਟੀਸ਼ਨ ਪਾਈ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਚੋਣਾਂ 'ਚ ਹਾਈਕੋਰਟ ਆਪਣਾ ਨਿਗਰਾਨ ਨਿਯੁਕਤ ਕਰੇ।
ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਮੇਅਰ ਦੀ ਚੋਣ ਸਵੇਰੇ 11 ਵਜੇ ਸ਼ੁਰੂ ਹੋਣੀ ਸੀ। ਚੋਣ ਅਧਿਕਾਰੀ ਅਨਿਲ ਮਸੀਹ ਦੇ ਬਿਮਾਰ ਹੋਣ ਦੀ ਗੱਲ ਕਹਿ ਕੇ ਚੋਣ ਟਾਲ ਦਿੱਤੀ ਗਈ ਸੀ। ਇਸ ਸਬੰਧੀ ਇੱਕ ਸੰਦੇਸ਼ ਕੌਂਸਲਰਾਂ ਨੂੰ ਵਟਸਐਪ ਰਾਹੀਂ ਭੇਜਿਆ ਗਿਆ ਸੀ।
ਜਿਸ ਤੋਂ ਬਾਅਦ 'ਆਪ' ਅਤੇ ਕਾਂਗਰਸੀ ਆਗੂਆਂ ਨੇ ਹੰਗਾਮਾ ਕੀਤਾ, ਪੁਲਿਸ ਨਾਲ ਹੱਥੋਪਾਈ ਹੋ ਗਈ ਅਤੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਦੇਸ਼ 'ਚ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ 'ਚ ਵਿਰੋਧੀ ਪਾਰਟੀਆਂ I.N.D.I.A ਅਤੇ ਭਾਜਪਾ ਦੇ ਗਠਜੋੜ ਵਿਚਾਲੇ ਸਿੱਧਾ ਮੁਕਾਬਲਾ ਹੋਣਾ ਸੀ।
ਰਾਘਵ ਚੱਢਾ ਨੇ ਕਿਹਾ ਕਿ ਅਪਣੀ ਹਾਰ ਨੂੰ ਦੇਖ ਕੇ ਡਰੀ ਹੋਈ, ਕਾਇਰ ਭਾਜਪਾ ਨੇ ਮੇਅਰ ਦੀ ਚੋਣ ਰੱਦ ਕਰਵਾਈ ਹੈ ਤੇ ਉਹ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਹਨਾਂ ਨੇ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਪਤਾ ਸੀ ਇੰਡੀਆ ਗਠਜੋੜ ਨੂੰ ਬਹੁਮਤ ਮਿਲ ਰਹੀ ਹੈ। ਇੰਡੀਆ ਗਠਜੋੜ ਤੇ ਭਾਜਪਾ ਦੇ ਵਿਚਕਾਰ ਇਹ ਪਹਿਲਾਂ ਮੁਕਾਬਲਾ ਸੀ ਤੇ ਭਾਜਪਾ ਨੇ ਪਹਿਲਾਂ ਸੈਕਰੇਟਿਰੀ ਅਫਸਰ ਨੂੰ ਬਿਮਾਰ ਕੀਤਾ ਤੇ ਅੱਜ ਚੋਣ ਅਧਿਕਾਰੀ ਨੂੰ ਬਿਮਾਰ ਕਰ ਦਿੱਤਾ, ਇੰਝ ਲੱਗਦਾ ਹੈ ਕਿ ਅੱਜ ਪੂਰੀ ਭਾਜਪਾ INDIA ਗਠਜੋੜ ਨੂੰ ਅਪਣੇ ਸਾਹਮਣੇ ਦੇਖ ਬਿਮਾਰ ਹੋ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।