Chandigarh: ਥਾਣੇਦਾਰ ਹੀ ਬਣਿਆ ਲੁਟੇਰਾ! ਕਾਰੋਬਾਰੀ ਤੋਂ ਕਰੋੜ ਰੁਪਏ ਲੁੱਟੇ, ਪਰਚਾ ਦਰਜ ਹੋਣ ਮਗਰੋਂ ਫਰਾਰ
Chandigarh News: ਬਠਿੰਡਾ ਦੇ ਇੱਕ ਕਾਰੋਬਾਰੀ ਨੂੰ ਡਰਾ-ਧਮਕਾ ਕੇ ਉਸ ਕੋਲੋਂ ਇੱਕ ਕਰੋੜ ਰੁਪਏ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਐਸਆਈ ਨਵੀਨ ਫੋਗਾਟ, ਸਰਵੇਸ਼ ਵਾਸੀ ਬਠਿੰਡਾ, ਜਤਿੰਦਰ ਤੇ ਅੰਕਿਤ ਗਿੱਲ ਵਾਸੀ ਮੁਹਾਲੀ ਵਜੋਂ ਹੋਈ ਹੈ।
Chandigarh News: ਚੰਡੀਗੜ੍ਹ ਪੁਲਿਸ ਵੱਲੋਂ ਆਪਣੇ ਹੀ ਵਿਭਾਗ ਦੇ ਇੱਕ ਸਬ ਇੰਸਪੈਕਟਰ (ਐਸਆਈ) ਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਬਠਿੰਡਾ ਦੇ ਇੱਕ ਕਾਰੋਬਾਰੀ ਨੂੰ ਡਰਾ-ਧਮਕਾ ਕੇ ਉਸ ਕੋਲੋਂ ਇੱਕ ਕਰੋੜ ਰੁਪਏ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਐਸਆਈ ਨਵੀਨ ਫੋਗਾਟ, ਸਰਵੇਸ਼ ਵਾਸੀ ਬਠਿੰਡਾ, ਜਤਿੰਦਰ ਤੇ ਅੰਕਿਤ ਗਿੱਲ ਵਾਸੀ ਮੁਹਾਲੀ ਵਜੋਂ ਹੋਈ ਹੈ। ਐਸਆਈ ਨਵੀਨ ਫੋਗਾਟ ਚੰਡੀਗੜ੍ਹ ਦੇ ਥਾਣਾ ਸੈਕਟਰ-39 ਵਿੱਚ ਬਤੌਰ ਵਧੀਕ ਐਸਐਚਓ ਤਾਇਨਾਤ ਹੈ।
ਐਸਐਸਪੀ ਕੰਵਰਦੀਪ ਕੌਰ ਨੇ ਕੇਸ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਲੁੱਟ ਦੇ 75 ਲੱਖ ਰੁਪਏ ਵੀ ਬਰਾਮਦ ਕੀਤੇ ਹਨ, ਪਰ ਸਾਰੇ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ, ਜਿਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਨੇ ਦੱਸਿਆ ਕਿ ਇਹ ਕੇਸ ਬਠਿੰਡਾ ਦੇ ਕਾਰੋਬਾਰੀ ਸੰਜੈ ਗੋਇਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ ਸੈਕਟਰ-39 ਥਾਣੇ ਦੇ ਕਾਂਸਟੇਬਲ ਵਰਿੰਦਰ ਤੇ ਸੁਰੱਖਿਆ ਵਿੰਗ ਵਿੱਚ ਤਾਇਨਾਤ ਕਾਂਸਟੇਬਲ ਸ਼ਿਵਾ ਨੂੰ ਲੁੱਟ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਸ਼ਿਵ ਅਕਸਰ ਮੁਲਜ਼ਮ ਨਵੀਨ ਫੋਗਾਟ ਨਾਲ ਰਹਿੰਦਾ ਸੀ, ਜਦਕਿ ਵਰਿੰਦਰ ਸੈਕਟਰ-40 ਬੀਟ ਵਿੱਚ ਤਾਇਨਾਤ ਸੀ।
ਹਾਸਲ ਜਾਣਕਾਰੀ ਮੁਤਾਬਕ ਜਦੋਂ ਬਠਿੰਡਾ ਤੋਂ ਕਾਰੋਬਾਰੀ ਸੈਕਟਰ-39 ਪੁੱਜੇ ਤਾਂ ਬੋਰਡ ’ਤੇ ਲੱਗੀ ਫੋਟੋ ਵਿੱਚ ਵਰਿੰਦਰ ਦੇ ਨਾਲ ਥਾਣੇ ਦੇ ਸਾਬਕਾ ਇੰਚਾਰਜ ਦੀ ਫੋਟੋ ਵੀ ਸੀ। ਇਹ ਦੇਖ ਕੇ ਉਸ ਨੇ ਮੁਲਜ਼ਮ ਨੂੰ ਪਛਾਣ ਲਿਆ ਤੇ ਥਾਣਾ ਇੰਚਾਰਜ ਨੂੰ ਦੱਸਿਆ ਕਿ ਇਹ ਉਹੀ ਕਾਂਸਟੇਬਲ ਹੈ ਜਿਸ ਨੇ ਐਸਆਈ ਫੋਗਟ ਨਾਲ ਮਿਲ ਕੇ ਉਸ ਨੂੰ ਡਰਾ ਧਮਕਾ ਕੇ ਇੱਕ ਕਰੋੜ ਰੁਪਏ ਲੁੱਟ ਲਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ