Chandigarh: ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਮੰਗਲਵਾਰ ਨੂੰ 5 ਨਵੀਆਂ ਮਹਿਲਾ ਜੱਜਾਂ ਸਮੇਤ ਕੁੱਲ 10 ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਨ੍ਹਾਂ ਜੱਜਾਂ ਵਿੱਚ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰੀਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੈਰੀ ਤੇ ਵਿਕਰਮ ਅਗਰਵਾਲ ਸ਼ਾਮਲ ਹਨ। ਰਾਸ਼ਟਰਪਤੀ ਨੇ ਇਨ੍ਹਾਂ ਜੱਜਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ।


ਹਾਸਲ ਜਾਣਕਾਰੀ ਮੁਤਾਬਕ ਨੌਂ ਨਿਆਂਇਕ ਅਧਿਕਾਰੀਆਂ ਤੇ ਇੱਕ ਵਕੀਲ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਦਿੱਤੀ ਗਈ ਹੈ। ਐਡਵੋਕੇਟ ਦਾ ਨਾਂ ਪਹਿਲਾਂ ਸਰਕਾਰ ਨੇ ਰੋਕ ਲਿਆ ਸੀ। ਇਨ੍ਹਾਂ ਨਿਯੁਕਤੀਆਂ ਵਿੱਚ ਪੰਜ ਔਰਤਾਂ ਵੀ ਸ਼ਾਮਲ ਹਨ।


ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮਹਿਲਾ ਜੱਜਾਂ ਦੀ ਗਿਣਤੀ 10 ਦਾ ਅੰਕੜਾ ਪਾਰ ਕਰਕੇ 12 ਹੋ ਗਈ ਹੈ। ਹਾਈ ਕੋਰਟ ਦੇ ਇਤਿਹਾਸ ਵਿੱਚ ਇਹ ਵੀ ਪਹਿਲੀ ਵਾਰ ਹੋਵੇਗਾ ਕਿ ਜੱਜਾਂ ਦੀ ਕੁੱਲ ਗਿਣਤੀ 66 ਹੋਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਤੋਂ ਪਹਿਲਾਂ ਕਦੇ ਵੀ ਇੰਨੇ ਜੱਜ ਨਹੀਂ ਸਨ। ਕੁਝ ਸਾਲ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਲਈ 12 ਨਵੇਂ ਜੱਜ ਨਿਯੁਕਤ ਕੀਤੇ ਗਏ ਸਨ।


ਕਾਨੂੰਨ ਮੰਤਰਾਲੇ ਦੇ ਨਿਆਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਐਡਵੋਕੇਟ ਕੁਲਦੀਪ ਤਿਵਾੜੀ ਤੇ ਨਿਆਂਇਕ ਅਧਿਕਾਰੀ ਗੁਰਬੀਰ ਸਿੰਘ, ਦੀਪਕ ਗੁਪਤਾ, ਅਮਰਜੋਤ ਭੱਟੀ, ਰਿਤੂ ਟੈਗੋਰ, ਮਨੀਸ਼ਾ ਬੱਤਰਾ, ਹਰਪ੍ਰੀਤ ਕੌਰ ਜੀਵਨ, ਸੁਖਵਿੰਦਰ ਕੌਰ, ਸੰਜੀਵ ਬੇਰੀ ਤੇ ਵਿਕਰਮ ਅਗਰਵਾਲ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ।


ਇਹ ਵੀ ਪੜ੍ਹੋ: Sidhu Moosewala Murder: ਸਿੱਧੂ ਮੂਸੇਵਾਲਾ ਕਤਲ ਕੇਸ 'ਚ 'ਆਪ' ਸਰਕਾਰ ਦੀ ਕਾਰਵਾਈ ਤੋਂ ਬਹੁਤੇ ਲੋਕ ਖੁਸ਼ ਨਹੀਂ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Gangster Deepak Tinu: ਮਾਨਸਾ ਪੁਲਿਸ ਨੂੰ ਮਿਲਿਆ ਗੈਂਗਸਟਰ ਦੀਪਕ ਟੀਨੂੰ ਦਾ ਅੱਠ ਦਿਨਾਂ ਦਾ ਰਿਮਾਂਡ