Lok Sabha Election: ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਭੂਮਿਕਾ ਅਹਿਮ
ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ
Lok Sabha Election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ।
ਪੱਤਰਕਾਰਾਂ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ
ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ 'ਸੀ-ਵਿਜਿਲ' ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ।
ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਧੰਨਵਾਦ
ਇਸ ਦੌਰਾਨ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ 'ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਵਾਸਤੇ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ