Chandigarh News: ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ
Chandigarh News: ਅੱਜ ਮੁਹਾਲੀ ਵਿੱਚ ਏਅਰਪੋਰਟ ਰੋਡ ਉੱਪਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਟਰੱਕ ਤੇ ਕੈਬ ਦੀ ਆਪਸ ਵਿੱਚ ਜਬਰਦਸਤ ਟਕਰ ਹੋਈ ਹੈ। ਇਸ ਹਾਦਸੇ ਵਿੱਚ ਕੈਬ ਚਾਲਕ ਗੰਭੀਰ ਜ਼ਖਮੀ ਹੋਇਆ ਹੈ।
![Chandigarh News: ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ The truck's tire burst on the road the car was the victim of an accident Chandigarh News: ਸੜਕ 'ਤੇ ਟਰੱਕ ਦਾ ਫਟਿਆ ਟਾਇਰ, ਕਾਰ ਹੋਈ ਹਾਦਸੇ ਦਾ ਸ਼ਿਕਾਰ](https://feeds.abplive.com/onecms/images/uploaded-images/2022/12/29/b3a92d64b7200484156eb0e0205d86ab1672300663220496_original.jpeg?impolicy=abp_cdn&imwidth=1200&height=675)
Chandigarh News: ਅੱਜ ਮੁਹਾਲੀ ਵਿੱਚ ਏਅਰਪੋਰਟ ਰੋਡ ਉੱਪਰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਟਰੱਕ ਤੇ ਕੈਬ ਦੀ ਆਪਸ ਵਿੱਚ ਜਬਰਦਸਤ ਟਕਰ ਹੋਈ ਹੈ। ਇਸ ਹਾਦਸੇ ਵਿੱਚ ਕੈਬ ਚਾਲਕ ਗੰਭੀਰ ਜ਼ਖਮੀ ਹੋਇਆ ਹੈ।
ਜ਼ਖਮੀ ਕੈਬ ਚਾਲਕ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਤਸਵੀਰਾ ਵਿੱਚ ਇਹ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਰਿਆਣਾ ਨੰਬਰ ਦੀ ਹੈ। ਮੁਹਾਲੀ ਦੇ ਏਅਰਪੋਰਟ ਰੋਡ ਤੇ ਆਈਸਰ ਚੌਕ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਹੈ।
ਚਸ਼ਮਦੀਦਾਂ ਦੇ ਦੱਸਣ ਅਨੁਸਾਰ ਟਰੱਕ ਦਾ ਟਾਇਰ ਫਟਣ ਨਾਲ ਉਸ ਦੀ ਟੱਕਰ ਕਾਰ ਨਾਲ ਹੋ ਗਈ। ਪੁਲਿਸ ਨੇ ਮੈਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰੱਕ ਦਾ ਡਰਾਈਵਰ ਫਰਾਰ ਦੱਸਿਆ ਜਾ ਰਿਹਾ ਹੈ।
ਪਿੱਕਅਪ ਤੇ ਮੋਟਰਸਾਈਕਲ ਦੀ ਟੱਕਰ, ਵਿਅਕਤੀ ਦੀ ਮੌਤ
Jalandhar News: ਦਸੂਹਾ ਹਾਜੀਪੁਰ ਮੁੱਖ ਸੜਕ 'ਤੇ ਪੈਂਦੇ ਅੱਡਾ ਸਿੰਘਪੁਰ ਨਜ਼ਦੀਕ ਅੱਜ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ਉੱਤੇ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਸੂਹਾ ਵੱਲੋਂ ਆ ਰਹੀ ਪਿਕਅਪ ਗੱਡੀ ਤੇ ਹਾਜੀਪੁਰ ਵੱਲੋਂ ਆ ਰਹੇ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤੇ ਹੋ ਗਈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਦਸੂਹਾ ਦੇ ਏਐਸਆਈ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਦਰੀ ਨਾਥ ਪੁੱਤਰ ਦੇਵਤਾ ਦੀਨ ਨਿਵਾਸੀ ਉੱਤਰ ਪ੍ਰਦੇਸ਼ ਹੋਈ ਹੈ। ਉਹ ਹਾਜੀਪੁਰ ਨਜ਼ਦੀਕ ਭੱਠੇ ਉਤੇ ਮਜ਼ਦੂਰੀ ਕਰਦਾ ਸੀ। ਉਹ ਕਿਸੇ ਕੰਮ ਲਾਈ ਜਾ ਰਿਹਾ ਸੀ ਤੇ ਸਿੰਘਪੁਰ ਅੱਡੇ ਨਜ਼ਦੀਕ ਦਸੂਹਾ ਵੱਲੋਂ ਆ ਰਹੀ ਬ੍ਰੈੱਡ ਵਾਲੀ ਗੱਡੀ ਨਾਲ ਟੱਕਰ ਹੋਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ। ਦਸੂਹਾ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਭੇਜ ਦਿੱਤਾ ਗਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: Viral Video: ਡਰਾਈਵਰ ਨੂੰ ਉੱਠੀ ਤਲਬ, ਕਰਾਸਿੰਗ 'ਤੇ ਰੇਲਗੱਡੀ ਨੂੰ ਰੋਕ ਕੇ ਲੈਣ ਚਲਾ ਗਿਆ ਮੱਛੀ, ਦੇਖੋ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)