ਪੜਚੋਲ ਕਰੋ

ਸੀਬੀਆਈ, ਈਡੀ ਰਾਹੀਂ ਭਾਜਪਾ ਅਰਵਿੰਦ ਕੇਜਰੀਵਾਲ ਦੀ 'ਇਮਾਨਦਾਰ ਰਾਜਨੀਤੀ' ਨੂੰ ਰੋਕਣਾ ਚਾਹੁੰਦੀ ਹੈ : ਆਪ

Chandigarh News : ਆਮ ਆਦਮੀ ਪਾਰਟੀ ਨੇ ਅੱਜ 'ਆਪ' ਅਤੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾ ਰਹੀ 'ਇਮਾਨਦਾਰ ਰਾਜਨੀਤੀ' ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ


Chandigarh News : ਆਮ ਆਦਮੀ ਪਾਰਟੀ ਨੇ ਅੱਜ 'ਆਪ' ਅਤੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਜਾ ਰਹੀ 'ਇਮਾਨਦਾਰ ਰਾਜਨੀਤੀ' ਦੇ ਰਾਹ ਵਿਚ ਰੁਕਾਵਟਾਂ ਪੈਦਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਿਆ। ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਸਿਰਫ ‘ਆਪ’ ਜਾਂ ਪੰਜਾਬ ਦੀ ਗੱਲ ਨਹੀਂ ਹੈ, ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਅਤੇ ਸੀਬੀਆਈ ਅਤੇ ਈਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨਾਲ ਸਾਡੇ ਲੋਕਤੰਤਰ ਲਈ ਖ਼ਤਰੇ ਪੈਦਾ ਕਰ ਰਹੀ ਹੈ। ਉਹ ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਰੋਕਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਸਿਰਫ਼ ਕੇਜਰੀਵਾਲ ਅਤੇ ‘ਆਪ ਹੀ 2024 ਦੀਆਂ ਆਮ ਚੋਣਾਂ ਵਿੱਚ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਟੱਕਰ ਦੇ ਸਕਦੇ ਹਨ। ਇਹੀ ਕਾਰਨ ਹੈ ਕਿ ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।

ਕੰਗ ਦੇ ਨਾਲ ‘ਆਪ’ ਦੇ ਬੁਲਾਰੇ ਤੇ ਚੇਅਰਮੈਨ ਨੀਲ ਗਰਗ, ਬੁਲਾਰੇ ਐਡਵੋਕੇਟ ਬਿਕਰਮਜੀਤ ਪਾਸੀ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ। ਕੰਗ ਨੇ ਕਿਹਾ ਕਿ ਸੀਬੀਆਈ ਤੇ ਈਡੀ ਨੇ ਅਦਾਲਤ ਵਿੱਚ ਮੰਨਿਆ ਕਿ ਉਨ੍ਹਾਂ ਨੂੰ ਗੋਆ ਵਿੱਚ ਸਿਰਫ਼ 19 ਲੱਖ ਰੁਪਏ ਦੇ ਬਿੱਲ ਮਿਲੇ ਹਨ। ਇਸ ਤੋਂ ਸਿੱਧ ਹੁੰਦਾ ਹੈ ਕਿ 100 ਕਰੋੜ ਦੇ ਸ਼ਰਾਬ ਘੁਟਾਲੇ ਬਾਰੇ ਭਾਜਪਾ, ਇਸ ਦੇ ਬੁਲਾਰੇ ਅਤੇ ਉਨ੍ਹਾਂ ਦੇ ਮੀਡੀਆ ਵੱਲੋਂ ਕੀਤਾ ਗਿਆ ਸਾਰਾ ਪ੍ਰਚਾਰ ਝੂਠਾ ਸੀ ਅਤੇ ਇਹ ਸਿਰਫ਼ ਸਾਡੇ ਨੇਤਾਵਾਂ ਅਤੇ ਪਾਰਟੀ ਨੂੰ ਬਦਨਾਮ ਕਰਨ ਲਈ ਸੀ। ਉਨ੍ਹਾਂ ਮੰਨਿਆ ਕਿ ਅੱਜ ਦੇ ਸਮੇਂ ਸਭ ਤੋਂ ਇਮਾਨਦਾਰ, ਜ਼ਿੰਮੇਵਾਰ ਅਤੇ ਹਰਮਨ ਪਿਆਰੀ ਸਿਆਸਤ ਅਰਵਿੰਦ ਕੇਜਰੀਵਾਲ ਦੀ ਸਿਆਸਤ ਹੀ ਹੈ।

‘ਆਪ’ ਆਗੂ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਰਾਹੀਂ ਮੋਦੀ ਸਰਕਾਰ ਇੱਕ ਸਾਲ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਅਸਲ ਵਿੱਚ ਕੋਈ ਵੀ ਸ਼ਰਾਬ ਘੁਟਾਲਾ ਹੋਇਆ ਹੀ ਨਹੀਂ ਹੈ, ਇਸੇ ਕਰਕੇ ਇਹ ਏਜੰਸੀਆਂ ਕੋਈ ਸਬੂਤ ਜਾਂ ਗਵਾਹ ਲੱਭਣ ਵਿੱਚ ਅਸਫਲ ਰਹੀਆਂ ਹਨ। ਪਹਿਲਾਂ ਉਨ੍ਹਾਂ ਨੇ ਰਾਜੇਸ਼ ਜੋਸ਼ੀ ਅਤੇ ਮਨੀਸ਼ ਮਲਹੋਤਰਾ ਨੂੰ ਗ੍ਰਿਫਤਾਰ ਕੀਤਾ। ਫਿਰ ਉਨ੍ਹਾਂ ਨੇ ਪੰਜ ਹੋਰ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਝੂਠ ਬੋਲਣ ਲਈ ਤਸੀਹੇ ਦਿੱਤੇ ਅਤੇ ਕੁੱਟਮਾਰ ਕੀਤੀ। ਉਨ੍ਹਾਂ ਨੇ ਗੋਆ ਵਿੱਚ 20 ਤੋਂ ਵੱਧ ਵਿਕਰੇਤਾਵਾਂ ਤੋਂ ਪੁੱਛਗਿੱਛ ਕੀਤੀ ਪਰ ਫਿਰ ਵੀ ਕੁਝ ਨਹੀਂ ਮਿਲਿਆ। ਕਿਉਂਕਿ ਕੋਈ ਘਪਲਾ ਹੈ ਹੀ ਨਹੀਂ।

ਕੰਗ ਨੇ ਕਿਹਾ ਕਿ ਸੀਬੀਆਈ ਅਤੇ ਈਡੀ ਨੂੰ ਪ੍ਰਧਾਨ ਮੰਤਰੀ ਦਫ਼ਤਰ ਦੁਆਰਾ ਨਿਰਦੇਸ਼ਿਤ ਕੀਤਾ ਜਾਂਦਾ ਹੈ, ਪਰ ਉਹ ਇੱਕ ਵਾਰ ਫਿਰ ਕ੍ਰਾਂਤੀਕਾਰੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਰੋਕਣ ਦੇ ਆਪਣੇ ਏਜੰਡੇ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਅਰਵਿੰਦ ਕੇਜਰੀਵਾਲ ਹੀ ਪਰਿਵਾਰਵਾਦ ਦੀ ਰਾਜਨੀਤੀ ਅਤੇ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਆਵਾਜ਼ ਉਠਾਉਂਦੇ ਹਨ, ਇਸ ਲਈ ਭਾਜਪਾ ਨੇ ਏਜੰਸੀਆਂ ਅਤੇ ਝੂਠੇ ਕੇਸਾਂ ਰਾਹੀਂ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਪਰ ਲੋਕ ਹੁਣ ਭਾਜਪਾ ਦੇ ਕੂੜ ਪ੍ਰਚਾਰ ਤੋਂ ਜਾਣੂ ਹੋ ਚੁੱਕੇ ਹਨ ਅਤੇ ਉਹ ਸਿਰਫ਼ 'ਆਪ' ਵਰਗੀ ਲੋਕ-ਪੱਖੀ ਪਾਰਟੀ ਦਾ ਹੀ ਸਮਰਥਨ ਕਰਨਗੇ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ, ਸੇਵਾਮੁਕਤ IPS ਅਧਿਕਾਰੀ ਦੇ ਘਰੋਂ ਨੌਜਵਾਨ ਕੁੜੀ ਦੀ ਮਿਲੀ ਲਾਸ਼: ਮਰਨ ਤੋਂ ਪਹਿਲਾਂ ਭੈਣ ਨੂੰ ਫੋਨ ਕਰ ਬੋਲੀ- ਲੋਕ ਮੈਨੂੰ ਇੱਥੇ...
ਵੱਡੀ ਵਾਰਦਾਤ, ਸੇਵਾਮੁਕਤ IPS ਅਧਿਕਾਰੀ ਦੇ ਘਰੋਂ ਨੌਜਵਾਨ ਕੁੜੀ ਦੀ ਮਿਲੀ ਲਾਸ਼: ਮਰਨ ਤੋਂ ਪਹਿਲਾਂ ਭੈਣ ਨੂੰ ਫੋਨ ਕਰ ਬੋਲੀ- ਲੋਕ ਮੈਨੂੰ ਇੱਥੇ...
Punjab-Chandigarh Power Cut: ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
ਪੰਜਾਬ-ਚੰਡੀਗੜ੍ਹ 'ਚ ਲੋਕ ਹੋਣਗੇ ਪਰੇਸ਼ਾਨ, ਭੱਖਦੀ ਗਰਮੀ ਵਿਚਾਲੇ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ...
PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਦੀ ਧਮਕੀ ਦੇਣ ਵਾਲਾ ਦੋਸ਼ੀ ਕਾਬੂ, ਕੁਝ ਹੀ ਘੰਟਿਆਂ 'ਚ ਕੀਤਾ ਗ੍ਰਿਫਤਾਰ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ
PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget