Road Accident: ਮੋਹਾਲੀ ਦੇ ਏਅਰਪੋਰਟ ਰੋਡ 'ਤੇ ਬਾਕਰਪੁਰ ਲਾਈਟ ਪੁਆਇੰਟ ਦੇ ਅੱਗੇ ਪਿੰਡ ਝੁੰਗੀਆਂ ਨੇੜੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਆਟੋ ਵਿੱਚ ਪੰਜ ਵਿਅਕਤੀ ਸਵਾਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਨਾਲ ਟਕਰਾਉਣ ਕਾਰਨ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 3 ਜ਼ਖਮੀ ਹੋ ਗਏ।


ਹਾਦਸੇ ਵਿੱਚ ਗੁਰਪ੍ਰੀਤ ਸਿੰਘ ਉਰਫ ਗੋਲਡੀ ਵਾਸੀ ਪਿੰਡ ਸਿਆੜ, ਜਸਪ੍ਰੀਤ ਸਿੰਘ ਉਰਫ ਜੱਸੂ ਵਾਸੀ ਪਿੰਡ ਬੂਟਾ ਸਿੰਘ ਬਨੂੜ ਜ਼ਿਲ੍ਹਾ ਪਟਿਆਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਦਵਿੰਦਰ ਸਿੰਘ, ਅਰਸ਼ਦੀਪ ਸਿੰਘ, ਪਰਵਿੰਦਰ ਸਿੰਘ ਤਿੰਨੋਂ ਵਾਸੀ ਪਿੰਡ ਬੂਟਾ ਸਿੰਘ ਬਨੂੜ ਜ਼ਿਲ੍ਹਾ ਪਟਿਆਲਾ ਜ਼ਖ਼ਮੀ ਹੋ ਗਏ।


ਤਿੰਨਾਂ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਦਵਿੰਦਰ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਜੀਐਮਸੀਐਚ-32 ਰੈਫ਼ਰ ਕਰ ਦਿੱਤਾ ਗਿਆ। ਅਰਸ਼ਦੀਪ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਅਤੇ ਪਰਵਿੰਦਰ ਸਿੰਘ ਡੇਰਾਬੱਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਜਾਂਚ ਅਧਿਕਾਰੀ ਪ੍ਰੇਮ ਨੇ ਦੱਸਿਆ ਕਿ ਟਰੱਕ ਡਰਾਈਵਰ ਫਰਾਰ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਪੰਜੇ ਵਿਅਕਤੀ ਵਿਆਹ ਸਮਾਗਮਾਂ ਵਿੱਚ 'ਵੈਲੇ(valet)' ਪਾਰਕਿੰਗ ਦਾ ਕੰਮ ਕਰਦੇ ਹਨ। ਸ਼ਨੀਵਾਰ ਰਾਤ ਉਹ ਨਯਾਗਾਓਂ 'ਚ ਇੱਕ ਵਿਆਹ ਸਮਾਗਮ 'ਚ ਗਏ ਹੋਏ ਸੀ। ਆਟੋ ਦਵਿੰਦਰ ਸਿੰਘ ਦਾ ਸੀ, ਉਹ ਹੀ ਚਲਾ ਰਿਹਾ ਸੀ। ਅੱਜ ਸਵੇਰੇ ਕਰੀਬ ਸਾਢੇ ਪੰਜ ਵਜੇ ਪਿੰਡ ਝੁੰਗੀਆਂ ਨੇੜੇ ਏਅਰਪੋਰਟ ਚੌਕ 'ਤੇ ਬਾਕਰਪੁਰ ਲਾਈਟ ਪੁਆਇੰਟ ਤੋਂ ਅੱਗੇ ਉਸ ਦੇ ਆਟੋ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਡਰਾਈਵਰ ਫ਼ਰਾਰ ਹੋ ਗਿਆ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।