Chandigarh Nigam: ਪਲਟ ਗਈ ਗੇਮ, ਬੀਜੇਪੀ ਨੂੰ ਲੱਗਿਆ ਵੱਡਾ ਝਟਕਾ, ਦੋਵੇਂ ਕੌਸਲਰਾਂ ਨੇ ਕੀਤੀ ਘਰ ਵਾਪਸੀ
Chandigarh Nigam:ਭਾਜਪਾ ਨੂੰ ਉਮੀਦ ਸੀ ਕਿ ਸੁਪਰੀਮ ਕੋਰਟ ਮੇਅਰ ਚੋਣਾਂ ਦੁਬਾਰਾ ਕਰਵਾਏਗੀ। ਜਿਸ ਕਾਰਨ ਭਾਜਪਾ ਨੇ ਕੌਂਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਦੀ ਸ਼ਮੂਲੀਅਤ ਨਾਲ ਬਹੁਮਤ ਹਾਸਲ ਕਰ ਲਿਆ ਸੀ।
Chandigarh Nigam: ਚੰਡੀਗੜ੍ਹ ਨਗਰ ਨਿਗਮ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਝਟਕਾ ਲੱਗਾ ਹੈ। ਨਗਰ ਨਿਗਮ 'ਚ ਇੱਕ ਹੋਰ ਨਵਾਂ ਸਿਆਸੀ ਡਰਾਮਾ ਰਚਿਆ ਹੈ। ਕੌਂਸਲਰ ਨੇਹਾ ਮੁਸਾਵਤ ਅਤੇ ਪੂਨਮ ਮੁੜ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈਆਂ ਹਨ।
ਇਸ ਤੋਂ ਪਹਿਲਾਂ ਦੋਵੇਂ 18 ਫਰਵਰੀ ਨੂੰ ਭਾਜਪਾ 'ਚ ਸ਼ਾਮਲ ਹੋਏ ਸਨ। ਉਸ ਸਮੇਂ ਸੁਪਰੀਮ ਕੋਰਟ ਵਿੱਚ ਮੇਅਰ ਚੋਣ ਨੂੰ ਲੈ ਕੇ ਸੁਣਵਾਈ ਹੋਣੀ ਸੀ।
ਭਾਜਪਾ ਨੂੰ ਉਮੀਦ ਸੀ ਕਿ ਸੁਪਰੀਮ ਕੋਰਟ ਮੇਅਰ ਚੋਣਾਂ ਦੁਬਾਰਾ ਕਰਵਾਏਗੀ। ਜਿਸ ਕਾਰਨ ਭਾਜਪਾ ਨੇ ਕੌਂਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਦੀ ਸ਼ਮੂਲੀਅਤ ਨਾਲ ਬਹੁਮਤ ਹਾਸਲ ਕਰ ਲਿਆ ਸੀ।
ਇਸੇ ਆਧਾਰ ’ਤੇ ਉਨ੍ਹਾਂ ਚੰਡੀਗੜ੍ਹ ਕਾਰਪੋਰੇਸ਼ਨ ਵਿੱਚ ਆਪਣੇ ਆਪ ਨੂੰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਵੀ ਬਣਾਇਆ। ਹੁਣ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ (ਐੱਫ.ਐਂਡ.ਸੀ.ਸੀ.) ਦੀਆਂ ਚੋਣਾਂ ਹੋਣੀਆਂ ਹਨ, ਅਜਿਹੇ 'ਚ ਦੋਵਾਂ ਕੌਂਸਲਰਾਂ ਦੀ ਘਰ ਵਾਪਸੀ ਨਾਲ ਇਹ ਖੇਡ ਭਾਜਪਾ ਲਈ ਵੱਡਾ ਝਟਕਾ ਹੋ ਸਕਦੀ ਹੈ।
ਭਾਜਪਾ 'ਚ ਸ਼ਾਮਲ ਹੋਣ ਸਮੇਂ ਦੋਵਾਂ ਕੌਂਸਲਰਾਂ ਦੇ ਬਿਆਨ
ਪੂਨਮ ਦੇਵੀ: ਕੌਂਸਲਰ ਪੂਨਮ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋਈ ਹੈ। 'ਆਪ' ਨੇ ਉਨ੍ਹਾਂ ਨੂੰ ਮੇਅਰ ਉਮੀਦਵਾਰ ਬਣਾਉਣ ਦਾ ਵਾਅਦਾ ਕੀਤਾ ਸੀ।
ਉਸਦਾ ਪਤੀ ਸਮਾਜ ਸੇਵੀ ਹੈ ਅਤੇ ਲੋਕਾਂ ਨਾਲ ਚੰਗੇ ਸਬੰਧ ਰੱਖਦਾ ਹੈ। ਆਪ ਨੇ ਉਸ ਦੇ ਪਤੀ ਨੂੰ ਝੂਠਾ ਫਸਾਇਆ ਅਤੇ ਜੇਲ੍ਹ ਭੇਜ ਦਿੱਤਾ। 'ਆਪ' ਝੂਠੀ ਪਾਰਟੀ ਹੈ, ਇਸੇ ਲਈ ਇਸ ਨੂੰ ਛੱਡ ਦਿੱਤਾ ਹੈ।
ਨੇਹਾ ਮੁਸਾਵਤ: ਕੌਂਸਲਰ ਨੇਹਾ ਨੇ ਕਿਹਾ ਕਿ ਉਹ ਸਾਰੇ ਕੌਂਸਲਰਾਂ ਵਿੱਚੋਂ ਸਭ ਤੋਂ ਵੱਧ ਪੜ੍ਹੀ-ਲਿਖੀ ਹੈ। ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਮੇਅਰ ਦਾ ਉਮੀਦਵਾਰ ਬਣਾਇਆ ਜਾਵੇਗਾ। ਆਖ਼ਰਕਾਰ ਪਾਰਟੀ (ਆਪ) ਵੱਲੋਂ ਕੁਲਦੀਪ ਕੁਮਾਰ ਨੂੰ ਮੇਅਰ ਦਾ ਉਮੀਦਵਾਰ ਬਣਾ ਦਿੱਤਾ ਗਿਆ।
ਉਨ੍ਹਾਂ ਨਾਲ ਝੂਠੇ ਵਾਅਦੇ ਕੀਤੇ ਗਏ ਸਨ, ਜਿਸ ਕਾਰਨ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ। ਇਸ ਤੋਂ ਇਲਾਵਾ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੀਬਾਂ ਲਈ ਕੀਤੇ ਗਏ ਕੰਮਾਂ ਤੋਂ ਵੀ ਪ੍ਰਭਾਵਿਤ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।