ਪੜਚੋਲ ਕਰੋ

Chandigarh Building Collapse : 54 ਸਾਲ ਪੁਰਾਣੀ 2 ਮੰਜ਼ਿਲਾ ਇਮਾਰਤ ਡਿੱਗੀ , ਮਲਬੇ ਹੇਠਾਂ ਦੱਬੇ 2 ਵਿਅਕਤੀਆਂ ਦੀ ਹੋਈ ਮੌਤ

Chandigarh Building Collapse : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸ਼ਨੀਵਾਰ ਸ਼ਾਮ ਕਰੀਬ 54 ਸਾਲ ਪੁਰਾਣੀ ਦੋ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਮਲਬੇ ਹੇਠਾਂ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕਾਂ ਨੂੰ ਸੁ

Chandigarh Building Collapse : ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸ਼ਨੀਵਾਰ ਸ਼ਾਮ ਕਰੀਬ 54 ਸਾਲ ਪੁਰਾਣੀ ਦੋ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਮਲਬੇ ਹੇਠਾਂ ਦੱਬਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 5 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬਚਾਅ ਕਾਰਜ ਕਰੀਬ ਸਾਢੇ 5 ਘੰਟੇ ਤੱਕ ਚੱਲਿਆ।

ਰਾਹਤ ਅਤੇ ਬਚਾਅ ਕਾਰਜ ਵਿੱਚ ਫੌਜ, NDRF ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਟੀਮਾਂ ਨੇ ਹਿੱਸਾ ਲਿਆ। ਮ੍ਰਿਤਕਾਂ ਦੀ ਪਹਿਚਾਣ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ ਦੇ ਰਹਿਣ ਵਾਲੇ ਤਰੁਣ ਜੈਨ (45) ਅਤੇ ਤਰੁਣ ਕੌਸ਼ਿਸ਼ (48) ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਕੁਲਦੀਪ ਸਿੰਘ, ਕੁਲਬੀਰ ਸਿੰਘ, ਉਮੇਸ਼, ਰਾਹੁਲ ਅਤੇ ਅਜੀਤ ਸ਼ਾਮਲ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ।

ਅੱਜ ਐਸਟੇਟ ਦਫ਼ਤਰ ਅਤੇ CFSL ਦੀਆਂ ਟੀਮਾਂ ਮੌਕੇ ਦਾ ਮੁਆਇਨਾ ਕਰਨਗੀਆਂ। ਚੰਡੀਗੜ੍ਹ ਪ੍ਰਸ਼ਾਸਨ ਨੇ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਾਅ ਲਈ ਅਸੁਰੱਖਿਅਤ ਇਮਾਰਤਾਂ ਦਾ ਸਰਵੇ ਕਰਵਾਉਣ ਦਾ ਫੈਸਲਾ ਕੀਤਾ ਹੈ।

ਬਚੇ ਮਜ਼ਦੂਰ ਨੇ ਦੱਸਿਆ— ਭੂਚਾਲ ਵਰਗਾ ਝਟਕਾ ਲੱਗਿਆ ਤੇ ਇਮਾਰਤ ਢਹਿ ਗਈ

ਮਲਬੇ ਵਿੱਚੋਂ ਜ਼ਿੰਦਾ ਬਚੇ ਰਮੇਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਵੇਲੇ ਇਮਾਰਤ ਦੇ ਅੰਦਰ 20 ਤੋਂ 25 ਲੋਕ ਮੌਜੂਦ ਸਨ। ਸ਼ਾਮ ਕਰੀਬ 4:20 ਵਜੇ ਅਚਾਨਕ ਭੂਚਾਲ ਵਰਗਾ ਝਟਕਾ ਮਹਿਸੂਸ ਹੋਇਆ ਅਤੇ ਪੂਰੀ ਇਮਾਰਤ ਢਹਿ ਗਈ। ਸਾਰੇ ਲੋਕ ਮਲਬੇ ਹੇਠਾਂ ਦੱਬ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ JCB ਮਸ਼ੀਨ ਦੀ ਮਦਦ ਨਾਲ ਪਹਿਲਾਂ ਛੱਤ ਦਾ ਹਿੱਸਾ ਹਟਾਇਆ ਗਿਆ ਤਾਂ ਜੋ ਅੰਦਰ ਫਸੇ ਲੋਕਾਂ ਤੱਕ ਹਵਾ ਪਹੁੰਚ ਸਕੇ।

1972 ਵਿੱਚ ਬਣੀ ਸੀ ਇਮਾਰਤ, 15 ਦਿਨ ਪਹਿਲਾਂ ਹੀ ਕਿਰਾਏ 'ਤੇ ਲਈ ਗਈ

ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਐਮ.ਪੀ.ਐਸ. ਚਾਵਲਾ ਨੇ ਦੱਸਿਆ ਕਿ ਇਹ ਇਮਾਰਤ ਕਾਫ਼ੀ ਪੁਰਾਣੀ ਸੀ ਅਤੇ ਇੱਥੇ ਸਕ੍ਰੈਪ ਦਾ ਕੰਮ ਚੱਲ ਰਿਹਾ ਸੀ। ਪੁਰਾਣੀ ਹੋਣ ਕਾਰਨ ਇਸ ਦੀ ਛੱਤ ਡਿੱਗ ਗਈ।
ਜਾਣਕਾਰੀ ਅਨੁਸਾਰ ਇਹ ਇਮਾਰਤ 1972 ਵਿੱਚ ਅਲਾਟ ਹੋਈ ਸੀ ਅਤੇ ਉਸੇ ਸਮੇਂ ਇਸ ਦਾ ਨਿਰਮਾਣ ਕੀਤਾ ਗਿਆ ਸੀ। ਇਹ ਪੂਰੀ ਤਰ੍ਹਾਂ ਵਪਾਰਕ ਇਮਾਰਤ ਸੀ। ਇਸ ਨੂੰ ਕਰੀਬ 15 ਦਿਨ ਪਹਿਲਾਂ ਹੀ ਕਿਰਾਏ 'ਤੇ ਲਿਆ ਗਿਆ ਸੀ। ਦੋ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਇਮਾਰਤ ਵਿੱਚ ਸੀਲਨ ਆ ਗਈ, ਜਿਸ ਕਾਰਨ ਇਹ ਢਹਿ ਗਈ।

NDRF ਨੂੰ ਦੇਰੀ ਨਾਲ ਦਿੱਤੀ ਗਈ ਸੂਚਨਾ

ਹਾਦਸਾ ਸ਼ਾਮ ਕਰੀਬ 4:20 ਵਜੇ ਵਾਪਰਿਆ। ਪਹਿਲਾਂ ਪੁਲਿਸ ਅਤੇ ਫਿਰ ਸਿਵਲ ਡਿਫੈਂਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਪਰ NDRF ਨੂੰ ਤੁਰੰਤ ਸੂਚਨਾ ਨਹੀਂ ਦਿੱਤੀ ਗਈ। ਹਾਦਸੇ ਤੋਂ ਕਰੀਬ ਢਾਈ ਘੰਟੇ ਬਾਅਦ ਸ਼ਾਮ 6:45 ਵਜੇ NDRF ਨੂੰ ਸੂਚਨਾ ਮਿਲੀ, ਜਿਸ ਤੋਂ ਬਾਅਦ ਟੀਮ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸੰਭਾਲਿਆ।

NDRF ਦੇ ਅਧਿਕਾਰੀ ਸੰਜੀਵ ਕੋਹਲੀ ਨੇ ਦੱਸਿਆ ਕਿ ਆਖ਼ਰ ਵਿੱਚ ਦੋ ਲੋਕਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ। ਇਨ੍ਹਾਂ ਵਿੱਚੋਂ ਇੱਕ ਬੇਹੋਸ਼ ਸੀ, ਜਦਕਿ ਦੂਜਾ ਗੱਲ ਕਰ ਰਿਹਾ ਸੀ। ਟੀਮ ਨੇ ਪਹਿਲਾਂ ਲੈਂਟਰ ਨੂੰ ਸੁਰੱਖਿਅਤ ਕੀਤਾ ਅਤੇ ਕਰੀਬ ਸਾਢੇ 5 ਘੰਟੇ ਤੱਕ ਰੈਸਕਿਊ ਅਭਿਆਨ ਚਲਾਇਆ।

ਮੇਅਰ ਨੇ ਕਿਹਾ- ਇਮਾਰਤ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਦੱਸਿਆ ਕਿ ਹਾਦਸੇ ਵੇਲੇ ਇਮਾਰਤ ਦੇ ਅੰਦਰ 6 ਤੋਂ 7 ਲੋਕ ਮੌਜੂਦ ਸਨ। ਇਨ੍ਹਾਂ ਵਿੱਚੋਂ 4 ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ, ਜਦਕਿ ਦੋ ਲੋਕ ਮਲਬੇ ਹੇਠਾਂ ਫਸੇ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਇੱਕ ਪੁਰਾਣੀ ਇਮਾਰਤ ਸੀ, ਜਿੱਥੇ ਮੁਰੰਮਤ (ਰੇਨੋਵੇਸ਼ਨ) ਦਾ ਕੰਮ ਚੱਲ ਰਿਹਾ ਸੀ। ਹਾਲਾਂਕਿ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ NDRF ਨੂੰ ਦੇਰੀ ਨਾਲ ਸੂਚਨਾ ਕਿਉਂ ਦਿੱਤੀ ਗਈ, ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਦੋ ਦਿਨਾਂ ਵਿੱਚ ਚੰਡੀਗੜ੍ਹ ਵਿੱਚ ਦੂਜਾ ਵੱਡਾ ਹਾਦਸਾ

ਮਾਨਸੂਨ ਦੀ ਆਮਦ ਤੋਂ ਬਾਅਦ ਚੰਡੀਗੜ੍ਹ ਵਿੱਚ ਲਗਾਤਾਰ ਦੋ ਦਿਨਾਂ ਵਿੱਚ ਇਹ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ 3 ਜੁਲਾਈ ਨੂੰ ਬਾਰਿਸ਼ ਦੌਰਾਨ ਚੰਡੀਗੜ੍ਹ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (CCET) ਦੇ ਪੁਰਾਣੇ ਮਲਟੀਪਰਪਜ਼ ਹਾਲ ਦੀ ਛੱਤ ਵੀ ਢਹਿ ਗਈ ਸੀ। ਹਾਲਾਂਕਿ ਉਸ ਇਮਾਰਤ ਨੂੰ ਪਹਿਲਾਂ ਹੀ ਅਸੁਰੱਖਿਅਤ ਐਲਾਨ ਕਰਕੇ ਖਾਲੀ ਕਰਵਾ ਲਿਆ ਗਿਆ ਸੀ, ਜਿਸ ਕਾਰਨ ਉਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Advertisement

ਟਾਪ ਹੈਡਲਾਈਨ

Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Chandigarh Kanwar Tragedy : ਭਰਾ ਦਾ ਵਾਅਦਾ ਸੀ ਰੱਖੜੀ ਲੈ ਕੇ ਆਵਾਂਗਾ , ਘਰ ਪਹੁੰਚੀ ਲਾਸ਼ , ਰੋਂਦੀ ਭੈਣ ਬੋਲੀ- ਵੀਡੀਓ ਕਾਲ 'ਤੇ ਪਸੰਦ ਕਰਵਾਈ ਸੀ ਰੱਖੜੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Attack on Property Dealer: ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ, ਬਦਮਾਸ਼ਾਂ ਨੇ ਪ੍ਰਾਪਰਟੀ ਡੀਲਰ ਦੀ ਕਾਰ ਨੂੰ ਘੇਰਿਆ, ਗਰਦਨ ਤੋਂ ਫੜ ਕੱਢਿਆ ਬਾਹਰ, ਰਾਡਾਂ ਨਾਲ ਕੀਤਾ ਹਮਲਾ; ਸੜਕ ਦੇ ਵਿਚਾਲੇ ਦੌੜਾ-ਦੌੜਾ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget