ਬਠਿੰਡਾ ਸ਼ਹਿਰ ‘ਚ 88.94 ਕਰੋੜ ਦੀ ਲਾਗਤ ਨਾਲ ਉਸਾਰੇ ਜਾਣਗੇ ਦੋ ਰੇਲਵੇ ਓਵਰ ਬ੍ਰਿਜ: ਹਰਭਜਨ ਸਿੰਘ ਈ.ਟੀ.ਓ.
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।
Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕਾਰਜਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਠਿੰਡਾ ਸ਼ਹਿਰ ਵਿਚਲੀ ਆਵਾਜਾਈ ਨੂੰ ਹੋਰ ਸਚਾਰੂ ਬਣਾਉਣ ਲਈ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਉਸਾਰੇ ਜਾਣਗੇ।
ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਉਸਾਰੇ ਜਾਣ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ‘ਤੇ 50.86 ਕਰੋੜ ਰੁਪਏ ਖਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬ੍ਰਿਜ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕਰਕੇ 3 ਸਾਲਾਂ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ।
ਮੁਲਤਾਨੀਆ ਬ੍ਰਿਜ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਬ੍ਰਿਜ ਦੀ ਤਜਵੀਜ਼ ਨੂੰ ਘੋਖਣ ਸਬੰਧੀ 3 ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਮਗਰੋਂ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਬ੍ਰਿਜ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਬ੍ਰਿਜ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲਾਂ ਦੇ ਨਿਰਧਾਰਿਤ ਸਮੇਂ ਅੰਦਰ ਉਸਾਰਿਆ ਜਾਵੇਗਾ।
ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪੁੱਲਾਂ ਦੀ ਉਸਾਰੀ ਦੌਰਾਨ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਸਾਰੀ ਦੌਰਾਨ ਆਵਾਜਾਈ ਨੂੰ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ਉਪਰ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਚਲਦਾ ਰੱਖਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Education Loan Information:
Calculate Education Loan EMI