Chandigarh News: ਪ੍ਰਾਈਵੇਟ ਕਾਲਜਾਂ ਦੇ ਅਧਿਆਪਕਾਂ ਦਾ ਅਲਟੀਮੇਟਮ, ਕੇਂਦਰੀ ਨਿਯਮ ਲਾਗੂ ਨਾ ਹੋਣ ਤੋਂ ਨਾਰਾਜ
Chandigarh News: ਯੂਟੀ ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ਦੇ ਅਧਿਆਪਕ ਕੇਂਦਰੀ ਨਿਯਮ ਲਾਗੂ ਨਾ ਹੋਣ ਤੋਂ ਖਫਾ ਹਨ। ਉਨ੍ਹਾਂ ਤੇ ਨਾਨ ਟੀਚਿੰਗ ਸਟਾਫ ਨੇ 10 ਦਸੰਬਰ ਤੋਂ ਕਾਲਜ ਵਿੱਚ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ।
Chandigarh News: ਯੂਟੀ ਚੰਡੀਗੜ੍ਹ ਦੇ ਪ੍ਰਾਈਵੇਟ ਕਾਲਜਾਂ ਦੇ ਅਧਿਆਪਕ ਕੇਂਦਰੀ ਨਿਯਮ ਲਾਗੂ ਨਾ ਹੋਣ ਤੋਂ ਖਫਾ ਹਨ। ਉਨ੍ਹਾਂ ਤੇ ਨਾਨ ਟੀਚਿੰਗ ਸਟਾਫ ਨੇ 10 ਦਸੰਬਰ ਤੋਂ ਕਾਲਜ ਵਿੱਚ ਕੰਮ ਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡੀਏਵੀ ਕਾਲਜ ਸੈਕਟਰ 10 ਵਿੱਚ ਅਧਿਆਪਕਾਂ ਨੇ ਪ੍ਰਸ਼ਾਸਨ ਨੂੰ ਅਲਟੀਮੇਟਮ ਦਿੱਤਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਜ਼ ਤੇਜ਼ ਕੀਤਾ ਜਾਵੇਗਾ। ਕਾਲਜ ਅਧਿਆਪਕਾਂ ਦੇ ਸੰਘਰਸ਼ ਨੂੰ ਵਿਦਿਆਰਥੀ ਧਿਰਾਂ ਨੇ ਵੀ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਯੂਟੀ ਦੇ ਸੱਤ ਨਿੱਜੀ ਕਾਲਜਾਂ ਦੇ ਲੈਕਚਰਾਰਾਂ ਨੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਡੀਏਵੀ ਕਾਲਜ ਸੈਕਟਰ 10, ਐਮਸੀਐਮ ਡੀਏਵੀ ਕਾਲਜ ਫਾਰ ਵਿਮੈਨ ਸੈਕਟਰ 36, ਐਸਡੀ ਕਾਲਜ ਸੈਕਟਰ 32, ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਸੈਕਟਰ 36, ਦੇਵ ਸਮਾਜ ਕਾਲਜ ਫਾਰ ਵਿਮੈਨ ਸੈਕਟਰ 45, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26, ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵਿਮੈਨ ਸੈਕਟਰ 26 ਸ਼ਾਮਲ ਹਨ।
ਮੰਨਿਆ ਜਾ ਰਿਹਾ ਹੈ ਕਿ ਜੇ ਅਧਿਆਪਕ ਕੰਮ ਨਾ ਕਰਨ ਦੇ ਐਲਾਨ ’ਤੇ ਅੜੇ ਰਹੇ ਤਾਂ ਕਾਲਜਾਂ ਦੀਆਂ ਸਮੈਸਟਰ ਪ੍ਰੀਖਿਆਵਾਂ ਪ੍ਰਭਾਵਿਤ ਹੋਣਗੀਆਂ। ਅਧਿਆਪਕਾਂ ਨੇ ਦੱਸਿਆ ਕਿ ਇਸ ਸਾਲ 29 ਮਾਰਚ, 2022 ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਅਨੁਸਾਰ ਤਨਖਾਹ ਸੋਧ ਅਤੇ ਕੇਂਦਰੀ ਸੇਵਾ ਸ਼ਰਤਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਅਧਿਆਪਕਾਂ ਦੀਆਂ ਤਰੱਕੀਆਂ ਵੀ ਨਹੀਂ ਕੀਤੀਆਂ ਗਈਆਂ। ਹੁਣ ਪ੍ਰਸ਼ਾਸਨ ਜਾਣਬੁੱਝ ਕੇ ਕੇਂਦਰੀ ਸੇਵਾਵਾਂ ਨਿਯਮਾਂ ਨੂੰ ਲਾਗੂ ਕਰਨ ਵਿੱਚ ਦੇਰੀ ਕਰ ਰਿਹਾ ਹੈ ਜਿਸ ਕਾਰਨ ਅਧਿਆਪਕਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Viral Video: ਬੱਚੇ 'ਤੇ ਨਹੀਂ ਜਿੱਤ ਸਕਿਆ ਬਲਦ, ਟੱਕਰ ਮਾਰਨ ਗਿਆ ਤਾਂ ਉਸ ਨੂੰ ਹੀ ਜ਼ਮੀਨ 'ਤੇ ਸੁੱਟ ਦਿੱਤਾ- ਹੈਰਾਨ ਕਰ ਦੇਵੇਗੀ ਵੀਡੀਓ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।