Lok Sabha Election: ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਲੋਕ ਸਭਾ ਚੋਣਾਂ ਦਾ ਪ੍ਰਚਾਰ ਤੇਜ਼ ਹੋ ਗਿਆ ਹੈ। 20 ਮਈ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਹਿੰਦੂ ਚਿਹਰਾ ਯੋਗੀ ਆਦਿਤਿਆਨਾਥ ਚੰਡੀਗੜ੍ਹ ਵਿੱਚ ਇੱਕ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਲਈ ਜਗ੍ਹਾ ਅਜੇ ਤੈਅ ਨਹੀਂ ਹੋਈ ਹੈ ਪਰ ਭਾਜਪਾ ਦੇ ਸੂਤਰਾਂ ਦਾ ਕਹਿਣਾ ਹੈ ਕਿ ਇਹ ਜਨ ਸਭਾ ਸੈਕਟਰ 34 ਦੇ ਰੈਲੀ ਗਰਾਊਂਡ ਵਿੱਚ ਕੀਤੀ ਜਾਵੇਗੀ। ਇਸ ਦੇ ਲਈ ਯੋਗੀ ਆਦਿਤਿਆਨਾਥ ਦੇ ਸ਼ੈਡਿਊਲ ਦੇ ਜਾਰੀ ਹੋਣ ਤੋਂ ਬਾਅਦ ਭਾਜਪਾ ਨੇ ਹੁਣ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।


ਯੋਗੀ ਆਦਿਤਿਆਨਾਥ ਦੂਜੇ ਮੁੱਖ ਮੰਤਰੀ ਹੋਣਗੇ ਜੋ ਚੰਡੀਗੜ੍ਹ ਭਾਜਪਾ ਉਮੀਦਵਾਰ ਸੰਜੇ ਟੰਡਨ ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਦੀ ਨਾਮਜ਼ਦਗੀ ਵਿੱਚ ਹਿੱਸਾ ਲਿਆ ਸੀ। ਉਨ੍ਹਾਂ ਤੋਂ ਇਲਾਵਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀ ਇੱਥੇ ਰੈਲੀ ਕੀਤੀ ਹੈ।


ਭਾਜਪਾ ਸੂਤਰਾਂ ਅਨੁਸਾਰ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਚੰਡੀਗੜ੍ਹ ਵਿੱਚ ਜਨ ਸਭਾ ਦੀ ਤਜਵੀਜ਼ ਹੈ ਪਰ ਇਸ ਲਈ ਅਜੇ ਸਮਾਂ ਤੈਅ ਨਹੀਂ ਕੀਤਾ ਗਿਆ ਹੈ। ਜਲਦੀ ਹੀ ਉਨ੍ਹਾਂ ਵੱਲੋਂ ਇੱਥੇ ਵੀ ਪਾਰਟੀ ਦਾ ਪ੍ਰਚਾਰ ਕੀਤਾ ਜਾਵੇਗਾ।


ਜਿੱਥੇ ਚੰਡੀਗੜ੍ਹ ਵਿੱਚ ਭਾਰਤੀ ਜਨਤਾ ਪਾਰਟੀ ਆਪਣੀ ਦੂਜੀ ਵੱਡੀ ਰੈਲੀ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਕਾਂਗਰਸ ਵੱਲੋਂ ਅਜੇ ਤੱਕ ਕੋਈ ਵੀ ਅਜਿਹੀ ਵੱਡੀ ਰੈਲੀ ਨਹੀਂ ਕੀਤੀ ਗਈ ਅਤੇ ਨਾ ਹੀ ਕਾਂਗਰਸ ਦਾ ਕੋਈ ਕੌਮੀ ਪੱਧਰ ਦਾ ਵੱਡਾ ਆਗੂ ਚੋਣ ਪ੍ਰਚਾਰ ਲਈ ਅਜੇ ਤੱਕ ਚੰਡੀਗੜ੍ਹ ਪੁੱਜਿਆ ਹੈ। ਹੁਣ ਭਾਜਪਾ ਦੀ ਇਸ ਰੈਲੀ ਤੋਂ ਬਾਅਦ ਕਾਂਗਰਸ ਵੱਲੋਂ ਵੀ ਵੱਡੀ ਰੈਲੀ ਕੀਤੀ ਜਾ ਸਕਦੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।