Chandigarh News: ਚੰਡੀਗੜ੍ਹ ਵਿੱਚ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ। ਇਹ ਫੈਸਲਾ ਸਕਰੈਪ ਪਾਲਿਸੀ ਤਹਿਤ ਲਿਆ ਗਿਆ ਹੈ। ਯੂਟੀ ਪ੍ਰਸ਼ਾਸਨ ਵੱਲੋਂ ਇਹ ਪ੍ਰਕ੍ਰਿਆ ਪਹਿਲੀ ਅਪਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਯੂਟੀ ਪ੍ਰਸ਼ਾਸਨ ਸਕਰੈਪ ਪਾਲਿਸੀ ਲਾਗੂ ਕਰਨ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਸਰਕਾਰੀ ਵਾਹਨਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾਵੇਗੀ ਤੇ ਇਸ ਤੋਂ ਮਗਰੋਂ 15 ਸਾਲ ਤੋਂ ਪੁਰਾਣੇ ਪ੍ਰਾਈਵੇਟ ਵਾਹਨਾਂ ਦੀ ਵੀ ਵਾਰੀ ਆਏਗੀ।
ਦੱਸ ਦਈਏ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸਕਰੈਪ ਪਾਲਿਸੀ ਨੂੰ ਲਾਗੂ ਕਰਨ ਦੀ ਸ਼ੁਰੂਆਤ ਸਰਕਾਰੀ ਵਾਹਨਾਂ ਤੋਂ ਕੀਤੀ ਜਾ ਰਹੀ ਹੈ। ਇਸੇ ਤਹਿਤ ਯੂਟੀ ਪ੍ਰਸ਼ਾਸਨ ਵੱਲੋਂ ਪਹਿਲੀ ਅਪਰੈਲ ਤੋਂ 15 ਸਾਲ ਪੁਰਾਣੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਵੇਗੀ। ਯੂਟੀ ਪ੍ਰਸ਼ਾਸਨ ਨੇ ਇਹ ਇਸ ਲਈ ਕੀਤਾ ਹੈ ਤਾਂ ਜੋ ਪ੍ਰਾਈਵੇਟ ਵਾਹਨ ਚਾਲਕ ਵਿਰੋਧ ਨਾ ਕਰਨ।
ਯੂਟੀ ਪ੍ਰਸ਼ਾਸਨ ਦੇ ਅਧਿਕਾਰੀ ਨੇ ਕਿਹਾ ਕਿ ਕੇਂਦਰੀ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰਾਲੇ ਦੇ ਨੋਟੀਫਿਕੇਸ਼ਨ ਤੋਂ ਬਾਅਦ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ ਦੀਆਂ ਬੱਸਾਂ, ਨਗਰ ਨਿਗਮ ਦੇ ਸਾਰੇ ਸਰਕਾਰੀ ਵਾਹਨਾਂ ਦੀ ਰਜਿਸਟਰੇਸ਼ਨ ਪਹਿਲ ਦੇ ਆਧਾਰ ’ਤੇ ਪਹਿਲੀ ਅਪਰੈਲ ਤੋਂ ਰੱਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਵੱਲੋਂ ਮਿਆਦ ਪੂਰੀ ਕਰ ਚੁੱਕੇ ਵਾਹਨਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਸਕਰੈਪ ਪਾਲਿਸੀ ਤਹਿਤ ਯੂਟੀ ਪ੍ਰਸ਼ਾਸਨ ਪੁਰਾਣੇ ਵਾਹਨਾਂ ਨੂੰ ਕੰਡਮ ਕਰਨ ਤੋਂ ਬਾਅਦ ਖਰੀਦੇ ਜਾਣ ਵਾਲੇ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਰੋਡ ਟੈਕਸ ’ਤੇ 25 ਫ਼ੀਸਦ ਤੱਕ ਦੀ ਛੋਟ ਦਿੱਤੀ ਜਾਵੇਗੀ। ਇਸ ਨੀਤੀ ਤਹਿਤ ਪੁਰਾਣੇ ਵਾਹਨਾਂ ਦੇ ਫਿੱਟਨੈੱਸ ਟੈਸਟ ਲਏ ਜਾਣਗੇ। ਉਸ ਟੈਸਟ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੇ ਵਪਾਰਕ ਵਾਹਨ ਤੇ 20 ਸਾਲ ਤੋਂ ਵੱਧ ਪੁਰਾਣੇ ਯਾਤਰੀ ਵਾਹਨਾਂ ਦੀ ਰਜਿਸਟਰੇਸ਼ਨ ਲਾਜ਼ਮੀ ਤੌਰ ’ਤੇ ਰੱਦ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ