Chandigarh News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ |
ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ਵਿੱਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇੱਕ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਨਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ : ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ CM ਮਾਨ ਨੂੰ ਦਿੱਤੀ ਧਮਕੀ