ਪੜਚੋਲ ਕਰੋ

ਅਧਿਕਾਰੀ ਤੋਂ 5 ਲੱਖ ਰੁਪਏ ਦੀ ਜ਼ਬਰੀ ਵਸੂਲੀ ਕਰਨ ਵਾਲਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ, ਵਾਸੀ ਗੁੱਗਾ ਮਾੜੀ ਕਲੋਨੀ, ਖਰੜ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਪਟਿਆਲਾ ਦੇ ਮਿਊਂਸਿਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਜ਼ਬਰੀ ਪੈਸੇ ਵਸੂਲਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੇ ਬਿਊਰੋ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪ੍ਰਾਈਵੇਟ ਵਿਅਕਤੀ ਉਸ ਨੂੰ ਬਿਊਰੋ ਕੋਲ ਸ਼ਿਕਾਇਤ ਕਰਨ ਦੀ ਧਮਕੀ ਦੇ ਕੇ ਬਲੈਕਮੇਲ ਕਰ ਰਿਹਾ ਹੈ। ਉਸ ਨੇ ਦੱਸਿਆ ਕਿ ਉਕਤ ਕਥਿਤ ਬਲੈਕਮੇਲਰ ਸ਼ਿਕਾਇਤ ਵਾਪਸ ਲੈਣ ਬਦਲੇ ਉਸ ਕੋਲੋਂ 2 ਕਰੋੜ ਰੁਪਏ ਮੰਗ ਕਰ ਰਿਹਾ ਹੈ ਜਿਸ ਵਿੱਚੋਂ 50 ਲੱਖ ਰੁਪਏ ਨਕਦ ਅਤੇ 1.50 ਕਰੋੜ ਰੁਪਏ ਦੀ ਜਾਇਦਾਦ ਦੇਣ ਲਈ ਕਹਿ ਰਿਹਾ ਹੈ। ਸ਼ਿਕਾਇਤਕਰਤਾ ਅਧਿਕਾਰੀ ਨੇ ਇਸ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਕਿਉਂਕਿ ਉਹ ਜ਼ਬਰੀ ਵਸੂਲੀ ਦੀ ਰਕਮ ਨਹੀਂ ਦੇਣਾ ਚਾਹੁੰਦਾ ਸੀ ਪਰ ਉਸ ਨੇ ਦੋਸ਼ੀ ਨੂੰ ਟੋਕਨ ਮਨੀ ਵਜੋਂ 5 ਲੱਖ ਰੁਪਏ ਦੇਣ ਦਾ ਝੂਠਾ ਵਾਅਦਾ ਕੀਤਾ ਹੈ।

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਸ ਤੋਂ ਪਹਿਲਾਂ ਮੁਲਜ਼ਮ ਲਾਲ ਚੰਦ ਬਾਂਸਲ ਨੇ ਉਸ ਖ਼ਿਲਾਫ਼ ਸਾਲ 2015 ਅਤੇ 2017 ਵਿੱਚ ਵੀ ਦੋ ਸ਼ਿਕਾਇਤਾਂ ਦਰਜ ਕਰਵਾਈਆਂ ਸਨ ਪਰ ਵਿਜੀਲੈਂਸ ਬਿਊਰੋ ਨੇ ਪੜਤਾਲ ਮਗਰੋਂ ਦੋਵੇਂ ਸ਼ਿਕਾਇਤਾਂ ਦਫਤਰ ਦਾਖਲ ਕਰ ਦਿੱਤੀਆਂ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਲਾਲ ਚੰਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਲੱਖ ਰੁਪਏ ਲੈਂਦਿਆਂ ਟੀ.ਡੀ.ਆਈ. ਕਾਲੋਨੀ ਖਰੜ ਨੇੜਿਓਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਉਡਣ ਦਸਤਾ-1, ਪੰਜਾਬ, ਐਸ.ਏ.ਐਸ. ਨਗਰ ਵਿਖੇ ਆਈ.ਪੀ.ਸੀ. ਦੀ ਧਾਰਾ 419, 420, 384 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਉਹਨਾਂ ਅੱਗੇ ਦੱਸਿਆ ਕਿ ਉਪਰੋਕਤ ਦੋਸ਼ੀ ਦੀ ਗ੍ਰਿਫ਼ਤਾਰੀ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਘਰ ਦੀ ਤਲਾਸ਼ੀ ਲਈ ਜਿਸ ਦੌਰਾਨ 70 ਦੇ ਕਰੀਬ ਫਾਈਲਾਂ, ਵੱਖ-ਵੱਖ ਦਸਤਾਵੇਜ਼ ਅਤੇ ਨੋਟ ਗਿਣਤੀ ਕਰਨ ਵਾਲੀ ਮਸ਼ੀਨ ਤੋਂ ਇਲਾਵਾ ਇੱਕ ਲੈਪਟਾਪ ਵੀ ਬਰਾਮਦ ਕੀਤਾ ਜਿਸ ਵਿੱਚ ਵੱਖ-ਵੱਖ ਸਰਕਾਰੀ ਅਧਿਕਾਰੀਆਂ ਖਿਲਾਫ਼ ਦਰਜ ਸ਼ਿਕਾਇਤਾਂ ਸਬੰਧੀ ਡਿਜੀਟਲ ਫਾਈਲਾਂ ਹਨ। ਪੁਲਿਸ ਵੱਲੋਂ ਪਹਿਲਾਂ ਵੀ ਉਸ ਵਿਰੁੱਧ ਧੋਖਾਧੜੀ ਦੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਸਨ।

ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸਰਕਾਰੀ ਮੁਲਾਜ਼ਮਾਂ ਵਿਰੁੱਧ ਆਰ.ਟੀ.ਆਈ. ਅਤੇ ਸ਼ਿਕਾਇਤਾਂ ਦਰਜ ਕਰਵਾਉਂਦਾ ਸੀ ਅਤੇ ਬਾਅਦ ਵਿੱਚ ਉਹ ਸਬੰਧਤ ਅਧਿਕਾਰੀਆਂ ਵਿਰੁੱਧ ਕੋਈ ਜਾਂਚ/ਸ਼ਿਕਾਇਤ ਨਾ ਕਰਵਾਉਣ ਬਾਰੇ ਘੋਸ਼ਣਾ ਪੱਤਰ ਦੇ ਕੇ ਅਜਿਹੀਆਂ ਦਰਖਾਸਤਾਂ/ਸ਼ਿਕਾਇਤਾਂ ਵਾਪਸ ਲੈ ਲੈਂਦਾ ਸੀ। ਪਹਿਲਾਂ ਵੀ ਉਕਤ ਮੁਲਜ਼ਮ ਨੇ ਨਗਰ ਕੌਂਸਲ, ਖਰੜ ਵਿਖੇ ਘੋਸ਼ਣਾ-ਪੱਤਰ ਦਿੱਤਾ ਸੀ ਕਿ ਉਹ ਸ਼ਿਕਾਇਤਕਰਤਾ ਬਲਦੇਵ ਰਾਜ ਵਰਮਾ ਖ਼ਿਲਾਫ਼ ਆਰ.ਟੀ.ਆਈ. ਤਹਿਤ ਕੋਈ ਜਾਣਕਾਰੀ ਨਹੀਂ ਚਾਹੁੰਦਾ।

 

ਟਾਪ ਹੈਡਲਾਈਨ

Police Officers Transferred: ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
ਪ੍ਰਸ਼ਾਸਨ ਵੱਲੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 4 ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ...
Chandigarh News: ਚੰਡੀਗੜ੍ਹ 'ਚ ਘਰ ਬਣਾਉਣ ਵਾਲਿਆਂ ਲਈ ਰਾਹਤ, DPC ਦੇ ਨਿਯਮ ਬਦਲੇ, ਹੁਣ ਸਿਰਫ਼ ਫੋਟੋ ਅਤੇ ਸਰਟੀਫਿਕੇਟ ਤੋਂ ਮਿਲੇਗੀ ਮਨਜ਼ੂਰੀ; ਜਾਣੋ ਪੂਰੀ ਡਿਟੇਲ...
ਚੰਡੀਗੜ੍ਹ 'ਚ ਘਰ ਬਣਾਉਣ ਵਾਲਿਆਂ ਲਈ ਰਾਹਤ, DPC ਦੇ ਨਿਯਮ ਬਦਲੇ, ਹੁਣ ਸਿਰਫ਼ ਫੋਟੋ ਅਤੇ ਸਰਟੀਫਿਕੇਟ ਤੋਂ ਮਿਲੇਗੀ ਮਨਜ਼ੂਰੀ; ਜਾਣੋ ਪੂਰੀ ਡਿਟੇਲ...
ਚੰਡੀਗੜ੍ਹ 'ਚ ਹੋਰ DSP ਲਈ ਤਰੱਕੀ ਦਾ ਰਾਹ ਖੁੱਲ੍ਹਿਆ, ਰਾਮਗੋਪਾਲ ਨੂੰ ਮਿਲਿਆ SP ਰੈਂਕ; ਕਈ ਸਾਲਾਂ ਤੱਕ ਅਫਸਰਾਂ ਦੇ ਟੇਬਲ 'ਤੇ ਘੁੰਮਦੀ ਰਹੀ ਫਾਈਲ
ਚੰਡੀਗੜ੍ਹ 'ਚ ਹੋਰ DSP ਲਈ ਤਰੱਕੀ ਦਾ ਰਾਹ ਖੁੱਲ੍ਹਿਆ, ਰਾਮਗੋਪਾਲ ਨੂੰ ਮਿਲਿਆ SP ਰੈਂਕ; ਕਈ ਸਾਲਾਂ ਤੱਕ ਅਫਸਰਾਂ ਦੇ ਟੇਬਲ 'ਤੇ ਘੁੰਮਦੀ ਰਹੀ ਫਾਈਲ
 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ
 Chandigarh Car Fire : ਚੰਡੀਗੜ੍ਹ 'ਚ ਖੜ੍ਹੀਆਂ ਕਾਰਾਂ ਨੂੰ ਅਚਾਨਕ ਲੱਗੀ ਅੱਗ, 18 ਲੱਖ ਦੀਆਂ ਗੱਡੀਆਂ ਸੜੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
Embed widget