ਪੜਚੋਲ ਕਰੋ

ਵਿਜੀਲੈਂਸ ਬਿਊਰੋ ਨੇ ਅਧਿਆਪਕ ਭਰਤੀ ਰਿਕਾਰਡ ’ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਕੀਤੇ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਅਧਿਆਪਕਾਂ ਦੇ ਭਰਤੀ ਰਿਕਾਰਡ ’ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਗ੍ਰਿਫ਼ਤਾਰ ਕੀਤਾ ਹੈ।

Chandigarh news: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਅਤੇ ਗੜਬੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੋਹਾਲੀ ਦੀ ਸਮਰੱਥ ਅਦਾਲਤ ਵੱਲੋਂ ਵਿਜੀਲੈਂਸ ਬਿਊਰੋ ਨੂੰ ਇਨ੍ਹਾਂ ਦੋਸ਼ੀਆਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ, ਪੰਜਾਬ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਵਿਜੀਲੈਂਸ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ, ਉੱਡਣ ਦਸਤਾ-1, ਪੰਜਾਬ, ਮੁਹਾਲੀ ਵਿਖੇ ਐਫ.ਆਈ.ਆਰ. ਨੰਬਰ 18, ਮਿਤੀ 08-05-2023 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 (13) (1) (ਏ), 13 (2) ਤਹਿਤ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸ਼ਾਮਲ ਮੁਲਜਮਾਂ, ਜ਼ਿਲ੍ਹਾ ਸਿੱਖਿਆ ਦਫ਼ਤਰ (ਡੀ.ਈ.ਓ.) ਐਲੀਮੈਂਟਰੀ, ਲੁਧਿਆਣਾ ਦੇ ਕਰਮਚਾਰੀ ਮਨਜੀਤ ਸਿੰਘ ਜੂਨੀਅਰ ਸਹਾਇਕ, ਮਹਿੰਦਰ ਸਿੰਘ ਸੀਨੀਅਰ ਸਹਾਇਕ, (ਦੋਵੇਂ ਸੇਵਾਮੁਕਤ) ਅਤੇ  ਡੀ.ਈ.ਓ. (ਐਲੀਮੈਂਟਰੀ), ਗੁਰਦਾਸਪੁਰ ਦੇ ਧਰਮਪਾਲ, ਸੀਨੀਅਰ ਸਹਾਇਕ, ਨਰਿੰਦਰ ਕੁਮਾਰ, ਜੂਨੀਅਰ ਸਹਾਇਕ, ਅਤੇ ਮਿਤਰ ਵਾਸੂ, ਸੀਨੀਅਰ ਸਹਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਇਹ ਮੁਲਾਜ਼ਮ ਵੱਖ-ਵੱਖ ਸਮਿਆਂ ’ਤੇ ਡੀ.ਈ.ਓ (ਐਲੀਮੈਂਟਰੀ) ਲੁਧਿਆਣਾ ਅਤੇ ਗੁਰਦਾਸਪੁਰ ਵਿਖੇ ਤਾਇਨਾਤ ਰਹੇ ਸਨ ਅਤੇ ਸਾਲ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਪੰਹਾਬ ਪੱਧਰ ਉਤੇ ਲਗਭਗ 9998 ਅਸਾਮੀਆਂ ਲਈ ਬਿਨੈ ਕਰਨ ਵਾਲੇ ਹਜਾਰਾਂ ਉਮੀਦਵਾਰਾਂ ਦਾ ਭਰਤੀ ਰਿਕਾਰਡ, ਜਿਵੇਂ ਚੈੱਕ ਲਿਸਟਾਂ, ਮੈਰਿਟ ਸੂਚੀਆਂ, ਪੜਤਾਲ ਸੂਚੀਆਂ, ਤਜ਼ਰਬੇ ਸਬੰਧੀ ਸਰਟੀਫਿਕੇਟ, ਉਮੀਦਵਾਰਾਂ ਦੀ ਅੰਤਿਮ ਚੋਣ/ਮੈਰਿਟ ਆਦਿ ਰਿਕਾਰਡ ਸੁਰੱਖਿਅਤ ਰੱਖਣ ਲਈ ਜ਼ਿੰਮੇਵਾਰ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ, ਇਸ ਰਿਕਾਰਡ ਨੂੰ ਸੁਰੱਖਿਅਤ ਰੱਖਣ ਵਿੱਚ ਬੇਨਿਯਮੀਆਂ ਕੀਤੀਆਂ ਤੇ ਗੜਬੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਚੁਣੇ ਗਏ ਕਈ ਉਮੀਦਵਾਰਾਂ ਵੱਲੋਂ ਤਜ਼ਰਬੇ ਦੇ ਜਾਅਲੀ ਸਰਟੀਫਿਕੇਟਾਂ ਸਮੇਤ ਹੋਰ ਫਰਜ਼ੀ ਦਸਤਾਵੇਜ਼ ਪੇਸ਼ ਕਰਨ ਸਬੰਧੀ ਸ਼ਿਕਾਇਤਾਂ ਸਾਹਮਣੇ ਆਉਣ ਉਪਰੰਤ, ਉਕਤ ਦੋਸ਼ੀ ਆਪਣੇ ਅਧੀਨ ਸੁਰੱਖਿਅਤ ਰੱਖੇ ਲੋੜੀਂਦੇ ਰਿਕਾਰਡ ਨੂੰ ਇਸ ਮੰਤਵ ਲਈ ਨਿਯੁਕਤ ਕੀਤੀ ਗਈ ਵਿਭਾਗੀ ਕਮੇਟੀ ਜਾਂ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨ ਵਿੱਚ ਅਸਫਲ ਰਹੇ।

ਇਸ ਮਾਮਲੇ ’ਚ ਪੁੱਛ-ਗਿੱਛ ਮੁਕੰਮਲ ਹੋਣ ’ਤੇ ਇਨ੍ਹਾਂ ਦੋਸ਼ੀ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਸ ਚੋਣ ਪ੍ਰਕਿਰਿਆ ਦੌਰਾਨ ਤਾਇਨਾਤ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਵੀ ਕਾਨੂੰਨ ਅਨੁਸਾਰ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਠੰਡ ਦਾ ਕਹਿਰ! ਇਸ ਜ਼ਿਲ੍ਹੇ 'ਚ ਤਾਪਮਾਨ 5 ਡਿਗਰੀ ਤੋਂ ਹੇਠਾਂ, ਬਜ਼ੁਰਗਾਂ ਅਤੇ ਬੱਚਿਆਂ ਲਈ ਸਿਹਤ ਐਡਵਾਈਜ਼ਰੀ ਜਾਰੀ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
ਮੈਕਸੀਕੋ 'ਚ ਵੱਡਾ ਹਾਦਸਾ, ਇਮਾਰਤ ਨਾਲ ਟਕਰਾਇਆ ਪ੍ਰਾਈਵੇਟ ਜੈੱਟ, 7 ਲੋਕਾਂ ਦੀ ਮੌਤ, ਆਸਮਾਨ ਧੂੰਏਂ ਨਾਲ ਭਰਿਆ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (16-12-2025)
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, ਇੰਨੀ ਤਰੀਕ ਤੋਂ ਪੈਣਗੀਆਂ ਸਕੂਲਾਂ ਦੀਆਂ ਛੁੱਟੀਆਂ; ਹੁਕਮ ਹੋਏ ਜਾਰੀ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਚੱਲਦੇ ਕਬੱਡੀ ਟੂਰਨਾਮੈਂਟ 'ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਵੱਡੀ ਵਾਰਦਾਤ, ਬੇਖੌਫ ਹੋਏ ਲੋਕ, ਚਲਦੀ ਪਾਰਟੀ 'ਚ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ; ਲੋਕਾਂ 'ਚ ਸਹਿਮ ਦਾ ਮਾਹੌਲ
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
ਅੰਮ੍ਰਿਤਸਰ 'ਚ ਫਿਰੌਤੀ ਨਾ ਦੇਣ 'ਤੇ ਸ਼ੋਅਰੂਮ ਨੂੰ ਲਾਈ ਅੱਗ, ਗੈਂਗਸਟਰ ਦਾ ਖੌਫਨਾਕ ਕਾਰਨਾਮਾ!
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Punjab and Haryana Highcourt ਦੇ ਵਕੀਲਾਂ ਨੇ ਕੀਤੀ ਹੜਤਾਲ, ਕੰਮ ਕੀਤਾ ਬੰਦ; ਜਾਣੋ ਵਜ੍ਹਾ
Embed widget