ਪੜਚੋਲ ਕਰੋ

Chandigarh News: ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਮਿਲੇਗਾ ਸਾਫ਼ ਪੀਣ ਵਾਲਾ ਪਾਣੀ: ਜਿੰਪਾ

Chandigarh: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ

Chandigarh: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਪਿੰਡਾਂ ਵਿੱਚ ਸ਼ੁੱਧ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ, ਜਿੱਥੇ ਧਰਤੀ ਹੇਠਲਾ ਪਾਣੀ ਦੂਸ਼ਿਤ ਹੈ। ਮੁੱਖ ਮੰਤਰੀ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੀਆਂ ਬਰੂਹਾਂ ‘ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ।

ਜਿੰਪਾ ਨੇ ਕਿਹਾ ਕਿ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਆਪਣੇ ਯਤਨਾਂ ਤਹਿਤ ਸੂਬਾ ਸਰਕਾਰ ਤੇ ਵਿਸ਼ਵ ਬੈਂਕ ਵੱਲੋਂ ਮੋਗਾ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ, ਜੋ ਖੇਤਰ ਦੇ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਤਿਆਰ ਕੀਤੀ ਇੱਕ ਵਿਆਪਕ ਨਹਿਰੀ ਜਲ ਸਪਲਾਈ ਸਕੀਮ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਅਜਿਹੇ ਖੇਤਰਾਂ ਲਈ ਇੱਕ ਨਮੂਨੇ ਵਜੋਂ ਕੰਮ ਕਰ ਰਿਹਾ ਹੈ ਜੋ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਜੀਵਨ ਪੱਧਰ ਵਿੱਚ ਸੁਧਾਰ ਕਰਨ ਲਈ ਯਤਨ ਕਰ ਰਹੇ ਹਨ। ਇਸ ਪ੍ਰੋਜੈਕਟ ਨੇ ਖੇਤਰ ਦੇ ਵਸਨੀਕਾਂ ਦੇ ਜੀਵਨ 'ਤੇ ਮਹੱਤਵਪੂਰਨ ਤੇ ਪਰਿਵਰਤਨਸ਼ੀਲ ਪ੍ਰਭਾਵ ਪਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਜ਼ਰੀਏ ਸਾਫ਼, ਸ਼ੁੱਧ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਪ੍ਰਦਾਨ ਕਰਕੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਘਟਾਇਆ ਹੈ ਤੇ ਲੋਕਾਂ ਦੀ ਸਮੁੱਚੀ ਸਿਹਤ ਵਿੱਚ ਸੁਧਾਰ ਕੀਤਾ ਗਿਆ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਤੇ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਇਸ ਪ੍ਰੋਜੈਕਟ ਦੀ ਸਫਲਤਾ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਤੇ ਸਖ਼ਤ ਮਿਹਨਤ ਦਾ ਪ੍ਰਮਾਣ ਹੈ। ਇਸ ਨਾਲ ਇਹ ਉਜਾਗਰ ਹੁੰਦਾ ਹੈ ਕਿ ਸੁਚੱਜੀ ਯੋਜਨਾਬੰਦੀ, ਤਾਲਮੇਲ ਤੇ ਸਰੋਤਾਂ ਦੀ ਉਚਿਤ ਵਰਤੋਂ ਨਾਲ ਲੰਬੇ ਸਮੇਂ ਲਈ ਪੀਣ ਯੋਗ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪੇਂਡੂ ਖੇਤਰ ਦੇ ਲੋਕਾਂ ਦੇ ਜੀਵਨ ਨੂੰ ਹੋਰ ਬਿਹਤਰ ਬਣਾਉਣਾ ਸੰਭਵ ਹੈ।

ਸਾਰੀਆਂ ਚੁਣੌਤੀਆਂ ਦੇ ਬਾਵਜੂਦ ਇਹ ਪ੍ਰੋਜੈਕਟ ਇੱਕ ਵੱਡੀ ਸਫਲਤਾ ਸਾਬਿਤ ਹੋਇਆ ਹੈ। 50 ਐਮਐਲਡੀ ਦੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜੋ ਲਗਭਗ 4 ਲੱਖ ਦੀ ਆਬਾਦੀ ਵਾਲੇ 85 ਪਿੰਡਾਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਪਲਾਂਟ ਨੂੰ ਸਥਾਈ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਊਰਜਾ ਅਤੇ ਪਾਣੀ ਦੀ ਖਪਤ ਨੂੰ ਘੱਟ ਕਰਨ ਲਈ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕੀਤੀ ਗਈ ਹੈ। ਇਹ ਪ੍ਰੋਜੈਕਟ ਨਾ ਸਿਰਫ਼ ਸੁਰੱਖਿਅਤ ਪਾਣੀ ਮੁਹੱਈਆ ਕਰਵਾ ਰਿਹਾ ਹੈ ਬਲਕਿ ਰੋਜ਼ਾਨਾ 5 ਕਰੋੜ ਲੀਟਰ ਧਰਤੀ ਹੇਠਲੇ ਪਾਣੀ ਦੀ ਬਚਤ ਵੀ ਕਰੇਗਾ। 

ਜ਼ਿਕਰਯੋਗ ਹੈ ਕਿ ਪੰਜਾਬ ਲੰਬੇ ਸਮੇਂ ਤੋਂ ਭਾਰੀ ਧਾਤਾਂ ਨਾਲ ਹੋਣ ਵਾਲੇ ਜਲ ਪ੍ਰਦੂਸ਼ਣ, ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕਿ ਡਾਇਰੀਆ, ਟਾਈਫਾਈਡ, ਹੈਜ਼ਾ, ਹੈਪੇਟਾਈਟਸ ਬੀ ਅਤੇ ਪੇਚਿਸ ਨਾਲ ਜੂਝ ਰਿਹਾ ਹੈ। ਇਨ੍ਹਾਂ ਮੁੱਦਿਆਂ ਕਾਰਨ ਕਈ ਇਲਾਕਿਆਂ ਦੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪਿਆ ਹੈ ਕਿਉਂ ਜੋ ਨਿਵਾਸੀ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਦੇ ਮਾੜੇ ਪ੍ਰਭਾਵਾਂ ਨਾਲ ਨਜਿੱਠਣ ਲਈ ਆਪਣਾ ਸਮੇਂ ਅਤੇ ਸਰੋਤਾਂ ਨੂੰ ਅਜਾਈਂ ਗੁਆਉਣ ਲਈ ਮਜ਼ਬੂਰ ਸਨ।

ਇਹ ਵੀ ਪੜ੍ਹੋ: Joshimath Land Sinking : ਉੱਤਰਾਖੰਡ ਦੇ ਜੋਸ਼ੀਮੱਠ 'ਚ ਕਾਰਵਾਈ ਸ਼ੁਰੂ , ਹੋਟਲ ਢਾਹੁਣ ਲਈ ਪਹੁੰਚੇ ਬੁਲਡੋਜ਼ਰ, SC ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

ਕਾਬਲੇਗੌਰ ਹੈ ਕਿ ਮੋਗਾ ਪ੍ਰੋਜੈਕਟ ਪਿੰਡ ਦੌਧਰ ਵਿੱਚ 50 ਐਮਐਲਡੀ ਦੀ ਸਮਰੱਥਾ ਵਾਲਾ ਵਾਟਰ ਟ੍ਰੀਟਮੈਂਟ ਪਲਾਂਟ ਹੈ। ਇਹ ਪਲਾਂਟ ਨਹਿਰੀ ਪਾਣੀ ਦੀ ਸੁਧਾਈ ਕਰਨ ਅਤੇ ਖੇਤਰ ਦੀਆਂ ਪੀਣ ਵਾਲੇ ਪਾਣੀ ਦੀਆਂ ਲੋੜਾਂ ਨੂੰ ਲੰਬੇ ਸਮੇਂ ਤੱਕ ਸਥਾਈ ਹੱਲ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਸੀ। ਇਹ ਪ੍ਰੋਜੈਕਟ ਮੈਸਰਜ਼ ਲਾਰਸਨ ਐਂਡ ਟੂਬਰੋ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਡਿਜ਼ਾਈਨ, ਬਿਲਡ, ਓਪਰੇਟ ਤੇ ਟ੍ਰਾਂਸਫਰ (ਡੀਬੀਓਟੀ) ਆਧਾਰ 'ਤੇ ਮੁਕੰਮਲ ਕੀਤਾ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget