Punjab News : ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਾਂਗੇ ਅਤੇ ਛੇਤੀ ਹੀ ਵੱਖ-ਵੱਖ ਮਸਲਿਆਂ ਦਾ ਹੱਲ ਤਲਾਸ਼ਿਆ ਜਾਵੇਗਾ। ਅੱਜ ਇਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ।


ਇਹ ਵੀ ਪੜ੍ਹੋ :  ਕਿਸਾਨਾਂ ਤੇ ਸਿਹਤ ਲਈ ਵਰਦਾਨ ਗੁਲਾਬੀ ਲਸਣ...ਖਾਸੀਅਤ ਤੇ ਫਾਇਦੇ ਜਾਣ ਕੇ ਰਹਿ ਜਾਓਗੇ ਹੈਰਾਨ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਛੇਤੀ ਹੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪੈਨਸ਼ਨਰਾਂ ਦੇ ਜਾਇਜ਼ ਮਸਲੇ ਹੱਲ ਕੀਤੇ ਜਾਣਗੇ ।


ਇਹ ਵੀ ਪੜ੍ਹੋ :  ਤੇਜ਼ੀ ਨਾਲ ਖ਼ਤਮ ਹੋ ਰਹੇ ਖੇਤ…ਸਦੀ ਦੇ ਅੰਤ ਤੱਕ ਨਹੀਂ ਬਚਣਗੇ ਅਸਲੀ ਕਿਸਾਨ, ਪੜ੍ਹੋ ਰਿਪੋਰਟ

ਇਸ ਮੀਟਿੰਗ ਵਿਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਪ੍ਰਬੰਧ ਪੀ.ਐਸ.ਪੀ.ਸੀ.ਐਲ ਰਵਿੰਦਰ ਸਿੰਘ ਸੈਣੀ, ਮੈਨੇਜਰ ਆਈ.ਆਰ. ਰਣਬੀਰ ਸਿੰਘ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਨਾਸ਼ ਚੰਦਰ ਸ਼ਰਮਾ, ਜਨਰਲ ਸਕੱਤਰ ਧਨਵੰਤ ਸਿੰਘ ਭੱਠਲ, ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰਪਾਲ ਸਿੰਘ ਮੋਲੇਵਾਲੀ ਤੋਂ ਇਲਾਵਾ ਸਟੇਟ ਕਮੇਟੀ ਦੇ ਮੈਂਬਰ ਹਾਜ਼ਰ ਸਨ।


ਦੱਸ ਦੇਈਏ ਕਿ ਅੱਜ ਇਥੇ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਨ ਮਗਰੋਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਅਤੇ ਜਾਇਜ਼ ਮੰਗਾਂ ਦਾ ਨਿਯਮਾਂ ਅਨੁਸਾਰ ਹੱਲ ਕਰਨ ਲਈ ਵਚਨਬੱਧ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।