Punjab Haryana Weather: ਹਰਿਆਣਾ-ਪੰਜਾਬ 'ਚ ਗਰਮੀਆਂ 'ਚ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਹਰਿਆਣਾ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਬੁੱਧਵਾਰ ਤੋਂ ਯਾਨੀ ਅੱਜ ਤੋਂ ਅਗਲੇ 4 ਦਿਨਾਂ ਤੱਕ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਇਸ ਦੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਹਿਮਾਚਲ 'ਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੀਂਹ ਦੀ ਸਥਿਤੀ ਬਣ ਗਈ ਹੈ। ਕਈ ਇਲਾਕਿਆਂ 'ਚ ਬਰਫਬਾਰੀ ਵੀ ਹੋਈ ਹੈ।


ਜਿਸ ਦਾ ਅਸਰ ਪੰਜਾਬ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਮਾਝਾ ਅਤੇ ਦੋਆਬਾ ਜ਼ਿਲ੍ਹਿਆਂ ਵਿੱਚ ਹੀਟ ਵੇਵ ਆਈ ਹੈ। ਦੁਪਹਿਰ ਬਾਅਦ ਜਿੱਥੇ ਲੁਧਿਆਣਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਪਟਿਆਲਾ ਦਾ ਤਾਪਮਾਨ 41 ਡਿਗਰੀ ਸੈਲਸੀਅਸ ਰਿਹਾ, ਉੱਥੇ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ।


ਹਿਮਾਚਲ 'ਚ ਹੋਈ ਬਰਫਬਾਰੀ ਦਾ ਅਸਰ ਹੁਣ ਹਰਿਆਣਾ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਵੀ ਮੌਸਮ ਦੇ ਮਿਜਾਜ਼ ਵਿੱਚ ਬਦਲਾਅ ਆਇਆ ਹੈ। ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਵੀ ਹੋਈ। ਦੂਜੇ ਪਾਸੇ ਅੱਜ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਗੜੇਮਾਰੀ ਵੀ ਹੋ ਸਕਦੀ ਹੈ, ਇਸ ਤੋਂ ਇਲਾਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।


ਹਿਮਾਲਿਆ ਦੀ ਪੱਛਮੀ ਗੜਬੜੀ ਦਾ ਅਸਰ ਪੰਜਾਬ ਦੇ ਮੌਸਮ 'ਤੇ ਨਜ਼ਰ ਆਉਣ ਵਾਲਾ ਹੈ। ਅਗਲੇ 2 ਦਿਨਾਂ ਤੱਕ ਤਾਪਮਾਨ 'ਚ ਕੁਝ ਗਿਰਾਵਟ ਆ ਸਕਦੀ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕਈ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਕਰੀਬ 4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।


ਇਹ ਵੀ ਪੜ੍ਹੋ: Australia: ਆਸਟ੍ਰੇਲੀਆ ਦੀਆਂ 5 ਯੂਨੀਵਰਸਿਟੀਆਂ 'ਚ ਭਾਰਤੀ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਪਾਬੰਦੀ, ਜਾਣੋ ਕੀ ਹੈ ਮਾਮਲਾ


ਪੱਛਮੀ ਗੜਬੜੀ ਅਤੇ ਦੱਖਣ-ਪੱਛਮੀ ਹਵਾਵਾਂ ਕਾਰਨ ਪੰਜਾਬ-ਹਰਿਆਣਾ ਵਿੱਚ ਕਈ ਥਾਵਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦਾ ਅਸਰ ਹਰਿਆਣਾ ਦੇ ਉੱਤਰੀ ਅਤੇ ਕੇਂਦਰੀ ਹਿੱਸਿਆਂ ਵਿੱਚ ਜ਼ਿਆਦਾ ਦੇਖਣ ਨੂੰ ਮਿਲ ਸਕਦਾ ਹੈ। ਇਨ੍ਹਾਂ ਸਾਰੀਆਂ ਗਤੀਵਿਧੀਆਂ ਤੋਂ ਬਾਅਦ 25 ਅਪ੍ਰੈਲ ਤੋਂ ਤਾਪਮਾਨ ਫਿਰ ਵਧ ਜਾਵੇਗਾ।


ਇਹ ਵੀ ਪੜ੍ਹੋ: Weird News: ਰੈਸਟੋਰੈਂਟ ਵਿੱਚ ਜਿੰਨੀ ਵਾਰ ਟੇਬਲ 'ਤੇ ਆਉਂਦਾ ਹੈ ਵੇਟਰ, ਗਾਹਕ 'ਤੇ ਲੱਗ ਜਾਂਦਾ ਹੈ ਵਾਧੂ ਚਾਰਜ!