Kangana Ranaut Slapped By CISF Guard: ਹਮੇਸ਼ਾਂ ਵਿਵਾਦਾਂ ਵਿੱਚ ਰਹਿਣ ਵਾਲੀ ਬਾਲੀਵੁੱਡ ਅਭਿਨੇਤਰੀ ਕੰਗਣਾ ਰਣੌਤ ਨੂੰ ਸੰਸਦ ਮੈਂਬਰ ਬਣਦਿਆਂ ਦੀ ਏਅਰਪੋਰਟ ਉਪਰ ਥੱਪੜ ਪਿਆ ਹੈ। ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਖੁਦ ਹੀ ਇਲਜ਼ਾਮ ਲਾਇਆ ਹੈ ਕਿ ਉਸ ਨੂੰ ਚੰਡੀਗੜ੍ਹ ਏਅਰਪੋਰਟ 'ਤੇ CISF ਦੀ ਮਹਿਲਾ ਗਾਰਡ ਨੇ ਥੱਪੜ ਮਾਰਿਆ ਹੈ।



ਅਦਾਕਾਰਾ ਨੇ ਮਹਿਲਾ ਗਾਰਡ ਉਪਰ ਦੋਸ਼ ਲਾਏ ਹਨ ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥੱਪੜ ਮਾਰਨ ਵਾਲੀ ਗਾਰਡ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਉਂਝ ਥੱਪੜ ਬਾਰੇ ਪੁਸ਼ਟੀ ਨਹੀਂ ਹੋ ਸਕੀ ਪਰ ਵਾਇਰਲ ਵੀਡੀਓ ਵਿੱਚ ਕਾਫੀ ਹੰਗਾਮਾ ਹੁੰਦਾ ਨਜ਼ਰ ਆ ਰਿਹਾ ਹੈ।



ਕੰਗਨਾ ਰਣੌਤ ਦੇ ਰਾਜਨੀਤਕ ਸਲਾਹਕਾਰ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ CISF ਮਹਿਲਾ ਗਾਰਡ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। 


 




ਉਧਰ, ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ 'ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ ਪਰ ਇਸ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਪਰ ਲੜਕੀ ਨਾਲ ਕੰਗਣਾ ਦੀ ਬਹਿਸ ਜ਼ਰੂਰ ਹੋਈ ਹੈ।


ਦੱਸ ਦੇਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਤੋਂ ਥੱਪੜ ਮਾਰਨ ਦੀ ਖ਼ਬਰ ਆਈ। ਸੋਸ਼ਲ ਮੀਡੀਆ 'ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਕੰਗਨਾ ਨੇ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਕੰਗਨਾ ਨੇ ਇੰਸਟਾਗ੍ਰਾਮ 'ਤੇ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ।