Punjab News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਲਗਾਤਾਰ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਇਸ ਵਿਚਾਲੇ ਛੁੱਟੀ ਦੀ ਮੰਗ ਉਠਾਈ ਜਾ ਰਹੀ ਹੈ। ਦਰਅਸਲ, ਪੰਜਾਬ ਭਾਜਪਾ ਦੇ ਕਾਰਜਕਾਰਣੀ ਮੈਂਬਰ ਰਮੇਸ਼ ਕੁਮਾਰ ਵਰਮਾ ਨੇ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲੋਕਤੰਤਰ ਦਾ ਬਹੁਤ ਮਹੱਤਵਪੂਰਨ ਹਿੱਸਾ ਹਨ। ਇਹ ਚੋਣਾਂ ਸਥਾਨਕ ਸਰਕਾਰ ਤੇ ਲੋਕਲ ਬਾਡੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਲੀਆਂ ਚੋਣਾਂ ਹੁੰਦੀਆਂ ਹਨ, ਜਿਸ ’ਚ ਹਰ ਨਾਗਰਿਕ ਆਪਣਾ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਦਾ ਹੈ।

Continues below advertisement

26 ਮਈ ਨੂੰ ਦਿੱਤੀ ਜਾਏ ਛੁੱਟੀ

ਉਨ੍ਹਾਂ ਕਿਹਾ ਕਿ ਇਸ ਵਾਰ 26 ਮਈ ਦਿਨ ਮੰਗਲਵਾਰ ਹੈ, ਜੋ ਵਰਕਿੰਗ ਦਿਨ ਹੈ। ਮੋਹਾਲੀ ’ਚ ਕਈ ਪ੍ਰਾਈਵੇਟ ਇੰਸਟੀਚਿਊਸ਼ਨ, ਕੰਪਨੀਆਂ ਤੇ ਪ੍ਰਾਈਵੇਟ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਵੋਟ ਪਾਉਣ ਲਈ ਛੁੱਟੀ ਨਾ ਮਿਲਣ ਦੀ ਸੰਭਾਵਨਾ ਬਣ ਰਹੀ ਹੈ। ਇਸ ਕਾਰਨ ਕਈ ਲੋਕ ਵੋਟ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਰਹਿ ਸਕਦੇ ਹਨ। ਵਰਮਾ ਨੇ ਸੂਬਾ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਅਤੇ ਲੇਬਰ ਵਿਭਾਗ ਨੂੰ ਅਪੀਲ ਕੀਤੀ ਕਿ 26 ਮਈ ਨੂੰ ਵੋਟਿੰਗ ਵਾਲੇ ਦਿਨ ਸਮੂਹ ਪ੍ਰਾਈਵੇਟ ਸੰਸਥਾਵਾਂ ਤੇ ਨਿੱਜੀ ਹਸਪਤਾਲਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਲਾਜ਼ਮੀ ਤੌਰ ’ਤੇ ਛੁੱਟੀ ਦਿੱਤੀ ਜਾਵੇ।

Continues below advertisement

ਦੱਸ ਦੇਈਏ ਕਿ ਚੋਣਾਂ ਨੂੰ ਲੈ ਕੇ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਇਸਦੀ ਤਿਆਰੀ ਜ਼ੋਰਾਂ ਤੇ ਚੱਲ ਰਹੀ ਹੈ। 

Read More: Punjab News: ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼, ਭਾਜਪਾ ਨੇ ਖੋਲ੍ਹੇ ਆਪਣੇ ਪੱਤੇ; 50 ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਵੇਖੋ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।