ਪੜਚੋਲ ਕਰੋ

ਮਨੀਪੁਰ 'ਚ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਅਤੇ ਦੇਸ਼ 'ਚ ਭਾਜਪਾ ਦੀ ਹਿੰਸਕ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਹਜ਼ਾਰਾਂ ਔਰਤਾਂ ਵੱਲੋਂ ਗਵਰਨਰ ਹਾਊਸ ਵੱਲ ਰੋਸ ਮਾਰਚ

Chandigarh News : ਮਨੀਪੁਰ 'ਚ 2 ਔਰਤਾਂ ਨੂੰ ਜਨਤਕ ਤੌਰ 'ਤੇ ਨਿਰਵਸਤਰ ਕਰਨ ਅਤੇ ਅਨੇਕਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਉਣ ਦੇ ਘਿਨਾਉਣੇ ਜੁਰਮਾਂ ਤੋਂ ਇਲਾਵਾ ਪੂਰੇ ਦੇਸ਼ ਵਿੱਚ ਭਾਜਪਾ ਹਕੂਮਤਾਂ ਵੱਲੋਂ ਚਲਾਈ ਜਾ ਰਹੀ

Chandigarh News : ਮਨੀਪੁਰ 'ਚ 2 ਔਰਤਾਂ ਨੂੰ ਜਨਤਕ ਤੌਰ 'ਤੇ ਨਿਰਵਸਤਰ ਕਰਨ ਅਤੇ ਅਨੇਕਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਉਣ ਦੇ ਘਿਨਾਉਣੇ ਜੁਰਮਾਂ ਤੋਂ ਇਲਾਵਾ ਪੂਰੇ ਦੇਸ਼ ਵਿੱਚ ਭਾਜਪਾ ਹਕੂਮਤਾਂ ਵੱਲੋਂ ਚਲਾਈ ਜਾ ਰਹੀ ਹਿੰਸਕ ਫਿਰਕੂ-ਫਾਸ਼ੀ ਮੁਹਿੰਮ ਵਿਰੁੱਧ ਅੱਜ ਇੱਥੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਪੁੱਜੀਆਂ ਔਰਤਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੀ ਅਗਵਾਈ ਹੇਠ ਗਵਰਨਰ ਹਾਊਸ ਵੱਲ ਰੋਹ ਭਰਪੂਰ ਮਾਰਚ ਕੀਤਾ ਅਤੇ ਗਵਰਨਰ ਪੰਜਾਬ ਨੂੰ ਮੰਗ ਪੱਤਰ ਸੌਂਪਿਆ। 
 
ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਰੋਸ ਮਾਰਚ ਤੋਂ ਪਹਿਲਾਂ ਪੁਡਾ ਭਵਨ ਮੋਹਾਲੀ ਵਿਖੇ ਕੀਤੀ ਗਈ ਰੋਹ ਭਰਪੂਰ ਔਰਤ ਰੈਲੀ ਦੌਰਾਨ ਪੂਰੇ ਪੰਡਾਲ ਵੱਲੋਂ ਹੱਥ ਖੜ੍ਹੇ ਕਰਕੇ ਮੰਗ ਕੀਤੀ ਗਈ ਕਿ ਮਨੀਪੁਰ ਦੀ ਫਿਰਕੂ-ਫਾਸ਼ੀ ਬਿਰੇਨ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਨੂੰ ਜੁਆਬਦੇਹ ਬਣਾਇਆ ਜਾਵੇ। ਔਰਤਾਂ ਨੂੰ ਨਿਰਵਸਤਰ ਕਰਕੇ ਸਰੇ-ਬਾਜਾਰ ਬੇਪਤ ਕਰਨ ਵਾਲੀਆਂ ਭੀੜਾਂ ਜੁਟਾਉਣ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਤੀਆਂ ਜਾਣ।
 
ਫਿਰਕੂ-ਫਾਸ਼ੀ ਕਤਲ-ਓ-ਗਾਰਦ, ਸਾੜਫੂਕ, ਲੁੱਟਮਾਰ, ਪਿੰਡਾਂ ਦਾ ਉਜਾੜਾ ਅਤੇ ਧਾਰਮਿਕ ਸਥਾਨਾਂ ਦੀ ਬੇਹੁਰਮਤੀ ਬੰਦ ਕੀਤੀ ਜਾਵੇ ਅਤੇ ਇਹਨਾਂ ਜੁਰਮਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਮਨੀਪੁਰ ਦੇ ਕਬਾਇਲੀ ਭਾਈਚਾਰਿਆਂ ਦੇ ਜਲ, ਜੰਗਲ ਤੇ ਜ਼ਮੀਨਾਂ ਨੂੰ ਹਥਿਆਉਣ ਲਈ ਚੁੱਕੇ ਜਾ ਰਹੇ ਸਾਰੇ ਕਾਨੂੰਨੀ, ਪ੍ਰਸ਼ਾਸਨਿਕ/ਸਿਆਸੀ ਤੇ ਹਿੰਸਕ ਕਦਮ ਵਾਪਸ ਲਏ ਜਾਣ। ਮਨੀਪੁਰ ਦੇ ਮੈਤਈ, ਕੁੱਕੀ ਅਤੇ ਹੋਰਨਾਂ ਭਾਈਚਾਰਿਆਂ ਦੀ ਏਕਤਾ ਦੀ ਮੁੜ-ਬਹਾਲੀ ਲਈ ਵਿਆਪਕ ਭਰੋਸਾ-ਬੰਨ੍ਹਾਊ ਕਦਮਾਂ ਨੂੰ ਅਮਲ ’ਚ ਲਿਆਂਦਾ ਜਾਵੇ। ਫਿਰਕੂ ਤੇ ਭਾਈਚਾਰਕ ਅਮਨ ਦੀ ਬਹਾਲੀ ਨੂੰ ਯਕੀਨੀ ਬਣਾਇਆ ਜਾਵੇ। ਜੰਗਲ ਸੰਭਾਲ (ਸੋਧ) ਕਾਨੂੰਨ 2023 ਵਾਪਸ ਲਿਆ ਜਾਵੇ। 
 
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਿੰਦਰ ਕੌਰ ਬਿੰਦੂ ਨੇ ਦੋਸ਼ ਲਾਇਆ ਕਿ ਅੰਨ੍ਹਾ ਫਿਰਕੂ ਰਾਸ਼ਟਰਵਾਦ ਭੜਕਾ ਕੇ ਅਗਲੇ ਸਾਲ ਲੋਕ ਸਭਾ ਚੋਣਾਂ ਵਿੱਚ ਹਿੰਦੂ ਬਹੁਗਿਣਤੀ ਦਾ ਵੋਟ-ਲਾਹਾ ਲੈਣਾ ਇਸ ਮੁਹਿੰਮ ਦਾ ਇੱਕ ਫੌਰੀ ਨਿਸ਼ਾਨਾ ਹੈ। ਪਰ ਬਰਤਾਨਵੀ ਸਾਮਰਾਜੀਆਂ ਤੋਂ ਵਿਰਸੇ ਵਿੱਚ ਮਿਲੀ ਪਾੜੋ ਤੇ ਰਾਜ ਕਰੋ ਦੀ ਇਸ ਫ਼ਿਰਕੂ-ਫਾਸ਼ੀ ਨੀਤੀ ਦਾ ਅਸਲ ਨਿਸ਼ਾਨਾ ਕਿਰਤੀ ਲੋਕਾਂ ਨੂੰ ਆਪਸ ਵਿੱਚ ਲੜਾ ਕੇ ਉਨ੍ਹਾਂ ਦੇ ਜਲ, ਜੰਗਲ, ਜ਼ਮੀਨਾਂ ਸਮੇਤ ਸਾਰੇ ਜਨਤਕ ਕਾਰੋਬਾਰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨਾ ਹੈ ਅਤੇ ਬੇਰੁਜ਼ਗਾਰੀ ਦਾ ਹੜ੍ਹ ਲਿਆ ਕੇ ਕਿਰਤ ਦੀ ਲੁੱਟ ਸਿਖਰਾਂ 'ਤੇ ਪਹੁੰਚਾਉਣਾ ਹੈ।
 
ਕੁਲਦੀਪ ਕੌਰ ਕੁੱਸਾ ਨੇ ਕਿਹਾ ਕਿ ਫਿਰਕਾਪ੍ਰਸਤੀ ਨਾਲ ਗ੍ਰਸਤ ਮੈਤੇਈ ਹਿੰਦੂਆਂ ਵੱਲੋਂ ਘੱਟ ਗਿਣਤੀ ਕੁੱਕੀ ਆਦਿਵਾਸੀ ਕਬੀਲੇ ਨੂੰ ਮੁੱਖ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਸੈਂਕੜੇ ਪਿੰਡਾਂ ਅਤੇ 300 ਚਰਚ ਘਰਾਂ ਨੂੰ ਸਾੜਨਾ, 150 ਤੋਂ ਵੱਧ ਕਤਲਾਂ ਸਮੇਤ ਸੈਂਕੜੇ ਪਿੰਡਾਂ ਦੇ ਦਹਿ-ਹਜ਼ਾਰਾਂ ਲੋਕਾਂ ਨੂੰ ਉਜਾੜਨਾ ਅਤੇ ਥਾਂ ਥਾਂ ਔਰਤਾਂ ਨੂੰ ਬਲਾਤਕਾਰ ਦਾ ਸ਼ਿਕਾਰ ਬਣਾਉਣਾ ਇਸੇ ਫਿਰਕੂ-ਫਾਸ਼ੀ ਨੀਤੀ ਦਾ ਹਿੱਸਾ ਹੈ। ਮਨਦੀਪ ਕੌਰ ਬਾਰਨ ਨੇ ਦੋਸ਼ ਲਾਇਆ ਕਿ ਅਜਿਹੇ ਫਿਰਕੂ ਹਿੰਸਕ ਅਨਸਰਾਂ ਦੁਆਰਾ ਸੈਂਕੜੇ ਥਾਣਿਆਂ ਦੇ 4500 ਤੋਂ ਵੱਧ ਆਧੁਨਿਕ ਹਥਿਆਰ, 5 ਲੱਖ ਤੋਂ ਵੱਧ ਗੋਲੀ ਸਿੱਕਾ ਅਤੇ ਪੁਲਸੀ ਵਰਦੀਆਂ ਲੁੱਟਣ ਮੌਕੇ ਪੁਲਿਸ ਵੱਲੋਂ ਅੱਖਾਂ ਮੀਚਣਾ ਬਿਰੇਨ ਸਰਕਾਰ ਦੀ ਫਾਸ਼ੀਵਾਦੀ ਨੀਤੀ ਦਾ ਮੂੰਹੋਂ ਬੋਲਦਾ ਸਬੂਤ ਹੈ। 
 
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਮੂਹ ਇਨਸਾਫਪਸੰਦ ਲੋਕਾਂ ਦੀ ਤਰਫੋਂ ਅਜਿਹੇ ਅਣਮਨੁੱਖੀ ਕਾਰਿਆਂ ਪ੍ਰਤੀ ਬਿਰੇਨ ਸਰਕਾਰ ਵੱਲੋਂ ਧਾਰਨ ਕੀਤੇ ਗਏ ਹੱਲਾਸ਼ੇਰੀ ਵਾਲੇ ਫਾਸ਼ੀਵਾਦੀ ਵਤੀਰੇ ਦੀ ਅਤੇ ਕੇਂਦਰ ਸਰਕਾਰ ਵੱਲੋਂ ਧਾਰੀ ਗਈ ਮੁਜਰਮਾਨਾ ਹਮਾਇਤੀ ਚੁੱਪ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਨੇ ਅੱਜ ਦੇ ਮੰਗ ਪੱਤਰ ਦੀਆਂ ਹੱਕੀ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਹੋਰ ਵੀ ਵਿਸ਼ਾਲ ਅਤੇ ਤਿੱਖੇ ਲੋਕ-ਘੋਲਾਂ ਦਾ ਸਾਹਮਣਾ ਕਰਨ ਲਈ ਮਨੀਪੁਰ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਸਖਤ ਚਿਤਾਵਨੀ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਕੌਰ ਬਰਨਾਲਾ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਹਾਜ਼ਰ ਹੋਰ ਔਰਤ ਆਗੂਆਂ ਵਿੱਚ ਜਸਵੀਰ ਕੌਰ ਉਗਰਾਹਾਂ, ਗੁਰਮੇਲ ਕੌਰ ਦੁਲਮਾਂ,ਸਰੋਜ ਰਾਣੀ ਮਾਨਸਾ, ਹਰਿੰਦਰ ਕੌਰ ਮੱਦੂਛਾਂਗਾ ਅਤੇ ਦਵਿੰਦਰ ਕੌਰ ਗੁਰਦਾਸਪੁਰ ਸ਼ਾਮਲ ਸਨ। ਸੂਬਾ ਅਹੁਦੇਦਾਰ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ,ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ,ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਆਗੂ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਹੈੱਡਮਾਸਟਰ, ਇਸ ਮਾਮਲੇ 'ਚ ਦੋ ਨਾਮਜ਼ਦ; ਮਹਿਲਾ ਅਧਿਆਪਕ ਸਣੇ...
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget